ਪੰਜਾਬ ਦੇ ਇਕ ਹੋਰ ਅਗਨੀਵੀਰ ਦੀ ਮੌਤ, ਪਿੰਡ ਵਾਸੀਆਂ ਨੇ ਸਰਕਾਰ ਅੱਗੇ ਰੱਖੀ ਇਹ ਮੰਗ

ਪੰਜਾਬ ਦੇ ਇਕ ਹੋਰ ਅਗਨੀਵੀਰ ਦੀ ਮੌਤ, ਪਿੰਡ ਵਾਸੀਆਂ ਨੇ ਸਰਕਾਰ ਅੱਗੇ ਰੱਖੀ ਇਹ ਮੰਗ
ਪ੍ਰਕਾਸ਼ਿਤ

ਮਾਨਸਾ ਦੇ ਪਿੰਡ ਅਕਲੀਆ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਦੀ ਜੰਮੂ ਕਸ਼ਮੀਰ ਦੇ ਕੁੱਪਵਾੜਾ ਵਿਚ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਮੌਤ ਹੋ ਗਈ।

24 ਸਾਲਾ ਲਵਪ੍ਰੀਤ ਸਿੰਘ 2 ਸਾਲ ਪਹਿਲਾਂ ਅਗਨੀਵੀਰ ਯੋਜਨਾ ਦੇ ਤਹਿਤ ਫੌਜ ਵਿਚ ਭਰਤੀ ਹੋਏ ਸਨ।

ਲਵਪ੍ਰੀਤ ਸਿੰਘ ਦੀ ਮੌਤ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਲਵਪ੍ਰੀਤ ਦੇ ਭਰਾ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

ਲਵਪ੍ਰੀਤ ਸਿੰਘ ਦੀ ਮੌਤ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦੁੱਖ ਜ਼ਾਹਿਰ ਕੀਤਾ ਤੇ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)