ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੱਚੀ ਹਾਹਾਕਾਰ ਦੇ ਕੀ ਹਨ ਮਾਅਨੇ ਤੇ ਹੁਣ ਅੱਗੇ ਕੀ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਚੇਅਰਮੈਨ ਇਮਰਾਨ ਖਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਮੁਲਕ ਵਿੱਚ ਮਾਹੌਲ ਤਣਾਅ ਵਾਲਾ ਹੈ।
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਸੁਰੱਖਿਆ ਬਲਾਂ ਨੇ ਮੰਗਲਵਾਰ ਨੂੰ ਇਸਲਾਮਾਬਾਦ ਹਾਈ ਕੋਰਟ ਦੇ ਬਾਹਰੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ 'ਤੇ ਇਸਲਾਮਾਬਾਦ ਹਾਈ ਕੋਰਟ 'ਚ ਸੁਣਵਾਈ ਦੌਰਾਨ ਸ਼ਹਿਰ ਦੇ ਪੁਲਿਸ ਮੁਖੀ ਅਕਬਰ ਨਾਸਿਰ ਅਦਾਲਤ 'ਚ ਪੇਸ਼ ਹੋਏ ਅਤੇ ਦੱਸਿਆ ਕਿ ਇਮਰਾਨ ਖ਼ਾਨ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਮਰਾਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਉਨ੍ਹਾਂ ਦੇ ਸਮਰਥਕਾਂ 'ਚ ਭਾਰੀ ਰੋਸ ਹੈ ਅਤੇ ਮੰਗਲਵਾਰ ਨੂੰ ਕਈ ਥਾਂਵਾਂ ਉੱਤੇ ਹਿੰਸਕ ਪ੍ਰਦਰਸ਼ਨ ਵੀ ਕੀਤੇ ਗਏ ਹਨ।
ਬੀਤੀ ਰਾਤ ਇਮਰਾਨ ਦੇ ਸਮਰਥਕਾਂ ਵੱਲੋਂ ਫੌਜ ਦੇ ਟਿਕਾਣਿਆਂ ਤੇ ਭੰਨ-ਤੋੜ ਸਣੇ ਕਈ ਥਾਵਾਂ 'ਤੇ ਅਗਜ਼ਨੀ ਵੀ ਕੀਤੀ ਗਈ।
ਹਾਲਾਂਕਿ, ਦੇਰ ਰਾਤ ਹੋਈ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੀ ਐਮਰਜੈਂਸੀ ਬੈਠਕ ਵਿੱਚ ਫੈਸਲਾ ਲਿਆ ਗਿਆ ਹੈ ਕਿ ਇਮਰਾਨ ਦੀ ਰਿਹਾਈ ਤੱਕ ਇਹ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਚੱਲਦੇ ਰਹਿਣਗੇ।
ਹਾਈ ਕੋਰਟ ਨੇ ਵੀ ਇਮਰਾਨ ਖ਼ਾਨ ਦੀ ਗ੍ਰਿਫ਼ਤਾਰੀ ਨੂੰ ਜਾਇਜ਼ ਠਹਿਰਾਇਆ ਹੈ।
ਇਸ ਦੇ ਨਾਲ ਹੀ ਅੱਜ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਲਈ ਇਮਰਾਨ ਅਤੇ ਉਨ੍ਹਾਂ ਦੀ ਪਾਰਟੀ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਹੈ, ਪਰ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ।
ਕਿਸ ਕੇਸ ਵਿੱਚ ਹੋਈ ਗ੍ਰਿਫ਼ਤਾਰੀ, ਹੁਣ ਇਮਰਾਨ ਖਾਨ ਦਾ ਕੀ ਬਣੇਗਾ ਅਤੇ ਇਸ ਦਾ ਤਹਿਰੀਕ-ਏ-ਇਨਸਾਫ਼ ਪਾਰਟੀ ਅਤੇ ਪਾਕਿਸਤਾਨ ਦੀ ਸਿਆਸਤ ਉੱਤੇ ਕੀ ਅਸਰ ਪਵੇਗਾ।
ਇਸ ਵੀਡੀਓ ਰਿਪੋਰਟ ਰਾਹੀ ਇਨ੍ਹਾਂ ਸਾਰਿਆਂ ਮਸਲਿਆਂ ਉੱਤੇ ਚਰਚਾ ਕੀਤੀ ਜਾਵੇਗੀ।
ਰਿਪੋਰਟ-ਸਰਵਪ੍ਰਿਆ ਸਾਗਵਾਨ, ਐਂਕਰ- ਸੁਨੀਲ ਕਟਾਰੀਆ, ਐਡਿਟ-ਪਰਵੇਜ਼ ਅਹਿਮਦ



