ਪੰਜਾਬ ਫੇਰੀ ਦੌਰਾਨ ਪੀਐੱਮ ਮੋਦੀ ਦੇ ਵਿਰੋਧੀਆਂ 'ਤੇ ਨਿਸ਼ਾਨੇ, 'ਆਪ' ਨੇ ਕੀ ਜਵਾਬ ਦਿੱਤਾ ?

ਵੀਡੀਓ ਕੈਪਸ਼ਨ, ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਪੰਜਾਬ ਪਹੁੰਚੇ ਹੋਏ ਸਨ
ਪੰਜਾਬ ਫੇਰੀ ਦੌਰਾਨ ਪੀਐੱਮ ਮੋਦੀ ਦੇ ਵਿਰੋਧੀਆਂ 'ਤੇ ਨਿਸ਼ਾਨੇ, 'ਆਪ' ਨੇ ਕੀ ਜਵਾਬ ਦਿੱਤਾ ?
ਪ੍ਰਕਾਸ਼ਿਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਪੰਜਾਬ ਪਹੁੰਚੇ ਹੋਏ ਸਨ, ਜਿੱਥੇ ਉਨ੍ਹਾਂ ਵੱਲੋਂ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ-ਪੱਥਰ ਰੱਖਿਆ ਗਿਆ। ਅੰਮ੍ਰਿਤਸਰ ਤੋਂ ਕਾਸ਼ੀ ਲਈ ਟ੍ਰੇਨ ਰਵਾਨਾ ਕੀਤੀ। ਅੰਮ੍ਰਿਤ ਸਟੇਸ਼ਨ ਯੋਜਨਾ ਤਹਿਤ ਜਲੰਧਰ ਕੈਂਟ ਸਣੇ 75 ਸਟੇਸ਼ਨਾਂ ਦਾ ਨਵੀਨੀਕਰਣ ਤੋਂ ਬਾਅਦ ਉਦਘਾਟਨ ਕੀਤਾ ਗਿਆ।

ਪੀਐੱਮ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ ਅਤੇ ਜੇਕਰ ਸੂਬੇ ਦੀ ਜਨਤਾ ਡਬਲ ਇੰਜਣ ਦੀ ਸਰਕਾਰ ਬਣਾਏਗੀ ਤਾਂ ਵਿਕਾਸ ਨੂੰ ਹੋਰ ਰਫ਼ਤਾਰ ਮਿਲੇਗੀ।

ਪੀਐੱਮ ਮੋਦੀ ਦੀ ਜਲੰਧਰ ਰੈਲੀ

ਤਸਵੀਰ ਸਰੋਤ, @narendramodi/X

ਤਸਵੀਰ ਕੈਪਸ਼ਨ, ਪੀਐੱਮ ਮੋਦੀ ਵੱਲੋਂ ਜਲੰਧਰ ਵਿੱਚ ਰੈਲੀ ਨੂੰ ਸੰਬੋਧਨ ਕੀਤਾ ਗਿਆ

ਇਸ ਦੌਰਾਨ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬੇ ਦੀ ਸੱਤਾ ਧਿਰ ਆਮ ਆਦਮੀ ਪਾਰਟੀ ਨੂੰ ਘੇਰਿਆ। ਇਸ ਦੌਰਾਨ ਉਨ੍ਹਾਂ ਦੇ ਨਿਸ਼ਾਨੇ 'ਤੇ ਕਾਂਗਰਸ ਅਤੇ ਅਕਾਲੀ ਦਲ ਵੀ ਰਹੇ। ਹਾਲਾਂਕਿ ਪੀਐੱਮ ਦੀਆਂ ਟਿੱਪਣੀਆਂ 'ਤੇ ਜਵਾਬ ਆਮ ਆਦਮੀ ਪਾਰਟੀ ਵੱਲੋਂ ਵੀ ਆਇਆ।

ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੀਐੱਮ ਮੋਦੀ ਪੰਜਾਬ ਦੌਰੇ ਦੌਰਾਨ ਸਿਰਫ਼ ਸਿਆਸਤ ਕਰਕੇ ਗਏ, ਪੰਜਾਬ ਦੀ ਬਕਾਇਆ ਰਾਸ਼ੀ ਨੂੰ ਲੈਕੇ ਉਨ੍ਹਾਂ ਵੱਲੋਂ ਇੱਕ ਸ਼ਬਦ ਨਹੀਂ ਕਿਹਾ ਗਿਆ।

ਰਿਪੋਰਟ:ਸਰਬਜੀਤ ਸਿੰਘ ਧਾਲੀਵਾਲ ਅਤੇ ਗੁਲਸ਼ਨ ਕੁਮਾਰ

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)