You’re viewing a text-only version of this website that uses less data. View the main version of the website including all images and videos.
ਬੀਬੀਸੀ ਪੰਜਾਬੀ 'ਤੇ ਉਹ ਖ਼ਬਰਾਂ ਜੋ ਸ਼ਾਇਦ ਤੁਸੀਂ ਇਸ ਹਫ਼ਤੇ ਨਹੀਂ ਪੜ੍ਹ ਸਕੇ
ਪਿਆਰੇ ਪਾਠਕੋ, ਇਸ ਹਫ਼ਤੇ ਪੰਜਾਬ ਤੇ ਦੁਨੀਆਂ ਵਿੱਚ ਕਈ ਗਤੀਵਿਧੀਆਂ ਹੋਈਆਂ ਹਨ ਜੋ ਅਸੀਂ ਤੁਹਾਡੇ ਤੱਕ ਪਹੁੰਚਾਈਆਂ ਹਨ ਪਰ ਜੇ ਤੁਸੀਂ ਕੋਈ ਕਹਾਣੀ ਮਿਸ ਕੀਤੀ ਹੈ ਤਾਂ ਤੁਸੀਂ ਇੱਥੇ ਪੜ੍ਹ ਸਕਦੇ ਹੋ।
ਅਸੀਂ ਇਸ ਹਫ਼ਤੇ ਦੀਆਂ ਪੰਜ ਅਹਿਮ ਕਹਾਣੀਆਂ ਤੁਹਾਡੇ ਲਈ ਇੱਕੋ ਥਾਂ 'ਤੇ ਲੈ ਕੇ ਆਏ ਹਾਂ।
ਤੁਸੀਂ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰ ਕੇ ਇਹ ਕਹਾਣੀਆਂ ਪੜ੍ਹ ਸਕਦੇ ਹੋ।ਤੁਹਾਨੂੰ ਪਤਾ ਹੈ ਕਿ ਬੀਬੀਸੀ ਪੰਜਾਬੀ ਤੁਹਾਡੇ ਲਈ ਹਰ ਤਰ੍ਹਾਂ ਦੀਆਂ ਖ਼ਬਰਾਂ ਇੱਕ ਵੱਖਰੇ ਅੰਦਾਜ਼ ਵਿੱਚ ਲੈ ਕੇ ਆਉਂਦਾ ਹੈ।
ਇਸ ਹਫ਼ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਾਲਿਸਤਾਨ ਹਮਾਇਤੀ ਅਮ੍ਰਿਤਪਾਲ ਸਿੰਘ ਖਿਲਾਫ਼ ਪੰਜਾਬ ਪੁਲਿਸ ਦੀ ਕਾਰਵਾਈ ਸੁਰਖੀਆਂ ਵਿੱਚ ਰਹੀ ਤੇ ਨਾਲ ਹੀ ਆਈਪੀਐੱਲ-2023 ਦਾ ਅਗਾਜ਼ ਚਰਚਾ ਵਿੱਚ ਰਿਹਾ।
ਅਕਾਲ ਤਖ਼ਤ ਸਾਹਿਬ ਦੀ ਸਿੱਖ ਭਾਈਚਾਰੇ ਵਿੱਚ ਕੀ ਅਹਿਮੀਅਤ ਹੈ, ਜਥੇਦਾਰ ਦੇ ਕੀ ਅਧਿਕਾਰ ਹਨ
27 ਮਾਰਚ ਨੂੰ ਅਕਾਲ ਤਖ਼ਤ ਸਾਹਿਬ ਉੱਤੇ ਹੋਏ ਪੰਥਕ ਇਕੱਠ ਦੌਰਾਨ ਜਥੇਦਾਰ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਨੂੰ 24 ਘੰਟੇ ਦਾ ਅਲਟੀਮੇਟਮ ਦਿੱਤਾ ਸੀ, ਕਿ ਉਹ ਪੰਜਾਬ ਵਿੱਚ ਪਿਛਲੇ ਦਿਨੀਂ ਗ੍ਰਿਫ਼ਤਾਰ ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕਰੇ।
ਪੰਜਾਬ ਵਿੱਚ ਅਮ੍ਰਿਤਪਾਲ ਸਿੰਘ ਅਤੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਸੈਂਕੜੇ ਕਾਰਕੁਨਾਂ ਖ਼ਿਲਾਫ਼ 18 ਮਾਰਚ ਤੋਂ ਪੁਲਿਸ ਕਾਰਵਾਈ ਚੱਲ ਰਹੀ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਮੁਤਾਬਕ ਪੰਜਾਬ ਪੁਲਿਸ ਨੇ 353 ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ, ਜਿਸ ਵਿੱਚੋਂ 197 ਜਣੇ ਰਿਹਾਅ ਕਰ ਦਿੱਤੇ ਗਏ ਹਨ।
ਪੁਲਿਸ ਦੇ ਦਾਅਵੇ ਮੁਤਾਬਕ ਅਮ੍ਰਿਤਪਾਲ ਸਿੰਘ ਅਜੇ ਫ਼ਰਾਰ ਹੈ ਅਤੇ ਉਨ੍ਹਾਂ ਦੇ 7 ਸਾਥੀਆਂ ਨੂੰ ਐੱਨਐੱਸਏ ਲਗਾ ਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕੀਤਾ ਗਿਆ ਹੈ।
ਇਸ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਚਰਚਾ ਛਿੜ ਗਈ, ਜਿਸ ਵਿੱਚ ਵੱਡੀ ਗਿਣਤੀ ਲੋਕ ਅਕਾਲ ਤਖ਼ਤ ਦੇ ਹੁਕਮਾਂ ਦੀ ਪਾਲਣਾ ਤੇ ਸਿੱਖ ਸਮਾਜ ਲਈ ਅਕਾਲ ਤਖ਼ਤ ਤੇ ਇਸ ਦੇ ਜਥੇਦਾਰ ਦੀ ਅਹਿਮੀਅਤ ਦੀ ਗੱਲ ਕਰ ਰਹੇ ਹਨ।
ਅਕਾਲ ਤਖ਼ਤ ’ਤੇ ਸਮੇਂ ਸਮੇਂ ਸੰਸਥਾ ਦੇ ਸਿਆਸੀਕਰਨ ਦੇ ਇਲਜ਼ਾਮ ਲੱਗਦੇ ਰਹੇ ਹਨ।
ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਵਲੋਂ ਇਕੱਤਰ ਕੀਤੀ ਜਾਣਕਾਰੀ ਦੇ ਆਧਾਰ ’ਤੇ ਬਣੀ ਇਸ ਰਿਪੋਰਟ ਵਿੱਚ ਅਸੀਂ ਅਕਾਲ ਤਖ਼ਤ ਦੀ ਸਿੱਖਾਂ ਲਈ ਧਾਰਮਿਕ ਤੇ ਸਿਆਸੀ ਅਹਿਮਤੀਅਤ ਦੀ ਗੱਲ ਕਰਾਂਗੇ। ਪੜ੍ਹਨ ਲਈ ਇੱਥੇ ਕਲਿੱਕ ਕਰੋ।
ਨਿਖ਼ਤ, ਨੀਤੂ, ਸਵੀਟੀ ਅਤੇ ਲਵਲੀਨਾ: ਮਹਿਲਾ ਮੁੱਕੇਬਾਜ਼ਾਂ ਨੇ ਕਿਵੇਂ ਲਿਖੀ ਸੁਨਹਿਰੀ ਕਹਾਣੀ
ਬੀਤੇ ਐਤਵਾਰ ਨੂੰ, ਨਿਖ਼ਤ ਨੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਸਪੋਰਟਸ ਕੰਪਲੈਕਸ ਵਿੱਚ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਿਆ ਹੈ।
ਇੰਨਾ ਹੀ ਨਹੀਂ ਤਿੰਨ ਹੋਰ ਮਹਿਲਾ ਮੁੱਕੇਬਾਜ਼ਾਂ ਨੇ ਵੀ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਚਾਰ ਗੋਲਡ ਮੈਡਲ ਜਿੱਤ ਕੇ ਸੋਨ ਤਗਮੇ ਜਿੱਤਣ ਦੇ ਕ੍ਰਿਸ਼ਮੇ ਦੀ ਬਰਾਬਰੀ ਕੀਤੀ। ਇਨ੍ਹਾਂ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ।
ਰਮਜ਼ਾਨ ਦੇ ਰੋਜ਼ਿਆਂ ਨਾਲ ਤੁਹਾਡੇ ਸਰੀਰ 'ਤੇ ਕੀ ਅਸਰ ਪੈਂਦਾ ਹੈ?
ਹਰ ਸਾਲ ਕਰੋੜਾਂ ਮੁਸਲਮਾਨ ਰਮਜ਼ਾਨ ਦੇ ਮਹੀਨੇ ਰੋਜ਼ੇ ਰੱਖਦੇ ਹਨ।
ਕੀ ਇਹ ਤੁਹਾਡੀ ਸਿਹਤ ਲਈ ਲਾਭਦਾਇਕ ਹੋ ਸਕਦੇ ਹਨ? ਆਓ ਦੇਖੀਏ 30 ਦਿਨਾਂ ਦੇ ਰੋਜ਼ਿਆਂ ਨਾਲ ਤੁਹਾਡੇ ਸਰੀਰ 'ਤੇ ਕੀ ਅਸਰ ਪੈਂਦਾ ਹੈ। ਇਸ ਬਾਰੇ ਜਾਣਨ ਲਈ ਇੱਥੇ ਕਲਿੱਕ ਕਰੋ।
ਬਕਸੂਆ ਔਰਤਾਂ ਦਾ ਮਨਪਸੰਦ ਹਥਿਆਰ ਕਿਵੇਂ ਬਣ ਗਿਆ
ਭਾਰਤ ’ਚ ਲਗਭਗ ਹਰ ਔਰਤ ਨੇ ਕਿਸੇ ਨਾ ਕਿਸੇ ਰੂਪ ’ਚ ਜਿਨਸੀ ਸੋਸ਼ਣ ਨੂੰ ਹੰਢਾਇਆ ਹੈ। ਇਹ ਘਟਨਾ ਭਾਵੇਂ ਭੀੜ-ਭੜਾਕੇ ਵਾਲੀਆਂ ਜਨਤਕ ਥਾਵਾਂ ’ਤੇ ਵਾਪਰੀ ਹੋਵੇ, ਜਦੋਂ ਕਿਸੇ ਨੇ ਉਸ ਦੀ ਛਾਤੀ ਨੂੰ ਅਸਹਿਜ ਢੰਗ ਨਾਲ ਹੱਥ ਲਗਾਇਆ ਸੀ ਜਾਂ ਫਿਰ ਉਸ ਦੇ ਹੇਠਲੇ ਹਿੱਸੇ ’ਤੇ ਚੂੰਢੀ ਵੱਡੀ ਸੀ।
ਕਿਸੇ ਦਾ ਆਪਣੀ ਕੋਹਣੀ ਨਾਲ ਉਸ ਦੀ ਛਾਤੀ ਨੂੰ ਛੂਹਣਾ ਜਾਂ ਖੁਦ ਨੂੰ ਕਿਸੇ ਔਰਤ ਨਾਲ ਚਿਪਕਾਉਣਾ ਵੀ ਇਸ ’ਚ ਹੀ ਸ਼ਾਮਲ ਹੈ।
ਇਸ ਤਰ੍ਹਾਂ ਦੀਆਂ ਹਰਕਤਾਂ ਕਰਨ ਵਾਲਿਆਂ ਖ਼ਿਲਾਫ਼ ਜਵਾਬੀ ਹਮਲੇ ਦੇ ਰੂਪ ’ਚ ਔਰਤਾਂ ਤੁਰੰਤ ਜੋ ਕੋਈ ਵੀ ਚੀਜ਼ ਉਨ੍ਹਾਂ ਕੋਲ ਮੌਜੂਦ ਹੁੰਦੀ ਹੈ ਉਸ ਦੀ ਵਰਤੋਂ ਕਰਦੀਆਂ ਹਨ।
ਬਹੁਤ ਸਾਰੀਆਂ ਹੋਰਨਾਂ ਔਰਤਾਂ ਨੇ ਇੱਕ ਵਧੇਰੇ ਪ੍ਰਭਾਵੀ ਉਪਕਰਣ- ਸਰਵਵਿਆਪੀ ਸੇਫਟੀ ਪਿੰਨ ਦੀ ਵਰਤੋਂ ਵੀ ਕੀਤੀ। ਇਸ ਬਾਰੇ ਹੋਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਪੰਜਾਬ ਕਿੰਗਜ਼ ’ਚ ਨਵਾਂ ਕਪਤਾਨ ਤੇ ਨਵਾਂ ਕੋਚ, ਹੁਣ ਤੱਕ ਦਾ ਸਭ ਤੋਂ ਮਹਿੰਗਾ ਖਿਡਾਰੀ ਕੀ ਕਰ ਪਾਏਗਾ ਕਮਾਲ
ਆਈਪੀਐੱਲ 2023 ਲਈ ਖਿਡਾਰੀਆਂ ਦੀ ਹੋਈ ਨੀਲਾਮੀ ਨੂੰ ਇਤਿਹਾਸ ਵਿੱਚ ਪੰਜਾਬ ਕਿੰਗਜ਼ ਲਈ ਯਾਦ ਰੱਖਿਆ ਜਾਵੇਗਾ।
ਅਜਿਹਾ ਇਸ ਲਈ ਹੈ ਕਿਉਂਕਿ ਪੰਜਾਬ ਕਿੰਗਜ਼ ਨੇ ਆਈਪੀਐੱਲ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਭ ਤੋਂ ਮਹਿੰਗਾ ਖਿਡਾਰੀ ਖਰੀਦਿਆ ਹੈ।
ਦਸੰਬਰ 2022 ਵਿੱਚ ਹੋਈ ਨੀਲਾਮੀ ਵਿੱਚ ਇੰਗਲੈਂਡ ਦੇ ਹਰਫਨਮੌਲਾ ਖਿਡਾਰੀ ਸੈਮ ਕਰਨ ਨੂੰ ਪੰਜਾਬ ਕਿੰਗਜ਼ ਦੀ ਟੀਮ ਨੇ 18.5 ਕਰੋੜ ਰੁਪਏ ਵਿੱਚ ਖਰੀਦਿਆ ਸੀ। ਆਈਪੀਐੱਲ ਦੇ ਇਤਿਹਾਸ ਵਿੱਚ ਇੰਨੀ ਵੱਡੀ ਕੀਮਤ ’ਤੇ ਕਿਸੇ ਵੀ ਖਿਡਾਰੀ ਨੂੰ ਨਹੀਂ ਖਰੀਦਿਆ ਗਿਆ ਹੈ। ਇਸ ਬਾਰੇ ਵਿਸਥਾਰ ਨਾਲ ਪੜ੍ਹਨ ਲਈ ਇੱਥੇ ਕਲਿੱਕ ਕਰੋ।
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)