You’re viewing a text-only version of this website that uses less data. View the main version of the website including all images and videos.
ਸਿੱਧੂ ਮੂਸੇਵਾਲਾ ਦੇ ਮਾਪੇ ਦੂਜੀ ਵਾਰ ਬਣੇ ਮਾਤਾ-ਪਿਤਾ, ਪਿੰਡ ਮੂਸਾ ਵਿੱਚ ਕੀ ਹੈ ਮਾਹੌਲ
ਮਰਹੂਮ ਪੰਜਾਬੀ ਪੌਪ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਘਰ ਦੂਜੇ ਬੱਚੇ ਦੇ ਜਨਮ ਮਗਰੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ ਖੁਸ਼ੀ ਦਾ ਮਾਹੌਲ ਹੈ।
ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਅੱਜ ਤੜਕੇ ਬੱਚੇ ਨੂੰ ਜਨਮ ਦਿੱਤਾ ਹੈ। ਬੱਚੇ ਦੇ ਜਨਮ ਮਗਰੋਂ ਪਿਤਾ ਬਲਕੌਰ ਸਿੰਘ ਨੇ ਆਪਣੀ ਖੁਸ਼ੀ ਜ਼ਾਹਿਰ ਕੀਤੀ।
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਨਵਜੰਮਿਆ ਬੱਚਾ ਉਨ੍ਹਾਂ ਲਈ ਉਨ੍ਹਾਂ ਦੇ ਪੁੱਤਰ ਸ਼ੁਭਦੀਪ ਵਾਂਗ ਹੀ ਹੈ।
ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਆਈਵੀਐੱਫ ਤਕਨੀਕ ਦੀ ਮਦਦ ਨਾਲ ਇਸ ਬੱਚੇ ਨੂੰ ਜਨਮ ਦਿੱਤਾ ਹੈ। ਉਹ 58 ਸਾਲ ਦੇ ਹਨ। ਇਸ ਬਾਰੇ ਉਨ੍ਹਾਂ ਦੀ ਡਾਕਟਰ ਨੇ ਵੀ ਦੱਸਿਆ ਕਿ ਉਹ ਪੂਰੇ ਸਮੇਂ ਦੌਰਾਨ ਠੀਕ ਰਹੇ ਸਨ
ਸਿੱਧੂ ਮੂਸੇਵਾਲਾ ਉਰਫ ਸ਼ੁਭਦੀਪ ਸਿੰਘ ਦਾ 29 ਮਈ 2022 ਨੂੰ ਦਿਨ-ਦਿਹਾੜੇ ਅਤਿਆਧੁਨਿਕ ਹਥਿਆਰਾਂ ਨਾਲ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
28 ਸਾਲਾ ਸਿੱਧੂ ਮੂਸੇਵਾਲਾ ਇੱਕ ਗਾਇਕ ਵਜੋਂ ਕੌਮਾਂਤਰੀ ਪੱਧਰ ਉੱਤੇ ਮਸ਼ਹੂਰ ਸਨ।