You’re viewing a text-only version of this website that uses less data. View the main version of the website including all images and videos.
ਇੰਡੀਆ ਗਠਜੋੜ ਦੀ ਮਹਾਂਰੈਲੀ: ‘ਕੇਜਰੀਵਾਲ ਨੂੰ ਤਾਂ ਗ੍ਰਿਫ਼ਤਾਰ ਕਰ ਲਓਗੇ, ਉਨ੍ਹਾਂ ਦੀ ਸੋਚ ਨੂੰ ਕਿਵੇਂ ਗ੍ਰਿਫ਼ਤਾਰ ਕਰੋਗੇ’
ਐਤਵਾਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਵਿਰੋਧੀ ਧਿਰ ਇੰਡੀਆ ਅਲਾਇੰਸ ਦੀ ਮਹਾਂਰੈਲੀ ਹੋਈ। ਇਸ ਰੈਲੀ ਨੂੰ ‘ਲੋਕਤੰਤਰ ਬਚਾਓ ਰੈਲੀ’ ਦਾ ਨਾਂ ਦਿੱਤਾ ਗਿਆ ਹੈ।
ਇਹ ਰੈਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਰੱਖੀ ਗਈ ਹੈ।
ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕਾਂਗਰਸ ਮੁਖੀ ਮਲਿਕਾ ਅਰਜੁਨ ਖੜਗੇ, ਰਾਹੁਲ ਗਾਂਧੀ, ਸੋਨੀਆ ਗਾਂਧੀ, ਪ੍ਰਿਅੰਕਾ ਗਾਂਧੀ, ਆਰਜੇਡੀ ਆਗੂ ਤੇਜਸਵੀ ਯਾਦਵ ਐੱਨਸੀਪੀ ਨੇਤਾ ਸ਼ਰਦ ਪਵਾਰ, ਸ਼ਿਵਸੈਨਾ ਯੂਬੀਟੀ ਦੇ ਮੁਖੀ ਉਧਵ ਠਾਕਰੇ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ, ਸੀਪੀਆਈਐੱਮ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਸੀਪੀਆਈ ਜਨਰਲ ਸਕੱਤਰ ਡੀ ਰਾਜਾ, ਪੀਡੀਪੀ ਚੀਫ ਮਹਿਬੂਬਾ ਮੁਫ਼ਤੀ ਸਣੇ ਕਈ ਹੋਰ ਆਗੂ ਸ਼ਾਮਿਲ ਹੋਏ।
ਇਸ ਦੌਰਾਨ ਅਰਵਿੰਦ ਕੇਜਰੀਵਾਲ ਦੀ ਪਤਨੀ ਨੇ ਜੇਲ੍ਹ ਵਿੱਚੋਂ ਆਏ ਅਰਵਿੰਦ ਕੇਜਰੀਵਾਲ ਦੇ ਸੁਨੇਹੇ ਨੂੰ ਪੜ੍ਹਿਆਂ, ਜਿਨ੍ਹਾਂ ਵਿੱਚ ਦੇਸ਼ਵਾਸੀਆਂ ਲਈ 6 ਗਾਰੰਟੀਆਂ ਵੀ ਸ਼ਾਮਿਲ ਸਨ।
ਰਿਪੋਰਟ-ANI
ਐਡਿਟ- ਸਦਫ਼ ਖ਼ਾਨ