You’re viewing a text-only version of this website that uses less data. View the main version of the website including all images and videos.
ਭਾਰਤ ਸ਼ਾਸਿਤ ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੱਸ ਹਾਦਸਾ, 20 ਲੋਕਾਂ ਦੀ ਮੌਤ
- ਲੇਖਕ, ਰਿਆਜ਼ ਮਸਰੂਰ
- ਰੋਲ, ਸ਼੍ਰੀਨਗਰ ਤੋਂ ਬੀਬੀਸੀ ਪੱਤਰਕਾਰ
- ਪ੍ਰਕਾਸ਼ਿਤ
- ਪੜ੍ਹਨ ਦਾ ਸਮਾਂ: 2 ਮਿੰਟ
ਭਾਰਤ ਪ੍ਰਸ਼ਾਸਿਤ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਸੋਮਵਾਰ ਦੀ ਸਵੇਰ ਇੱਕ ਮਿੰਨੀ ਬੱਸ ਡੂੰਘੀ ਖੱਡ ਵਿੱਚ ਡਿੱਗ ਗਈ।
ਕਿਸ਼ਤਵਾੜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅੰਗਰੇਜ਼ ਸਿੰਘ ਰਾਣਾ ਨੇ 20 ਯਾਤਰੀਆਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਪਰ ਸਥਾਨਕ ਲੋਕਾਂ ਅਤੇ ਹਸਪਤਾਲ ਸੂਤਰਾਂ ਨੇ ਕਿਹਾ ਕਿ ਕਈ ਜ਼ਖ਼ਮੀ ਯਾਤਰੀਆਂ ਦੀ ਹਸਪਤਾਲ ਵਿੱਚ ਮੌਤ ਹੋ ਗਈ।
ਜੰਮੂ ਦੇ ਹਸਪਤਾਲ ਦੇ ਸੂਤਰਾਂ ਨੇ ਬੀਬੀਸੀ ਨੂੰ ਦੱਸਿਆ ਹੈ ਕਿ ਇਸ ਘਟਨਾ ਵਿੱਚ 30 ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ।
ਬੱਸ ਵਿੱਚ ਕਥਿਤ ਤੌਰ 'ਤੇ ਸਮਰੱਥਾ ਤੋਂ ਵੱਧ ਲੋਕਾਂ ਨੂੰ ਬਿਠਾਇਆ ਗਿਆ ਸੀ, ਜੋ ਕਿਸ਼ਤਵਾੜ ਤੋਂ ਕੇਸ਼ਵਨ ਪਿੰਡ ਜਾ ਰਹੀ ਸੀ।
ਇਹ ਵੀ ਪੜ੍ਹੋ:
ਸ਼੍ਰੀਨਗਰ ਤੋਂ 300 ਕਿੱਲੋਮੀਟਰ ਦੂਰ ਕਿਸ਼ਤਵਾੜ ਉਨ੍ਹਾਂ ਤਿੰਨ ਜ਼ਿਲ੍ਹਿਆਂ ਵਿੱਚੋਂ ਇੱਕ ਹੈ ਜਿਹੜਾ ਹਿਮਾਲਿਆ ਇਲਾਕੇ ਦੀ ਤਲਹਟੀ ਵਿੱਚ ਵਸਿਆ ਹੈ।
ਸੜਕਾਂ ਪਹਾੜ ਨੂੰ ਕੱਟ ਕੇ ਬਣਾਈਆਂ ਗਈਆਂ ਹਨ। ਇਸ ਖੇਤਰ ਨੂੰ ਚੇਨਾਬ ਘਾਟੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ।
ਸੜਕਾਂ ਦੀ ਹਾਲਤ ਇੱਥੇ ਬਹੁਤ ਚੰਗੀ ਨਹੀਂ ਹੈ। ਹਾਲ ਹੀ ਦੇ ਸਾਲਾਂ ਵਿੱਚ ਅਜਿਹੇ ਕਈ ਬੱਸ ਹਾਦਸੇ ਹੋਏ ਹਨ, ਜਿਨ੍ਹਾਂ ਵਿੱਚ ਸੈਂਕੜੇ ਲੋਕਾਂ ਦੀ ਜਾਨ ਜਾ ਚੁੱਕੀ ਹੈ।
ਪਿਛਲੇ ਹਫ਼ਤੇ ਵੀ ਇੱਕ ਬੱਸ ਖੱਡ ਵਿੱਚ ਡਿੱਗ ਗਈ ਸੀ, ਜਿਸ ਵਿੱਚ 9 ਕੁੜੀਆਂ ਦੀ ਮੌਤ ਹੋ ਗਈ ਸੀ। ਇਸ ਵਿੱਚ ਕੁੱਲ 11 ਵਿਦਿਆਰਥੀ ਸ਼ਾਮਲ ਸਨ।
ਕਿਸ਼ਤਵਾੜ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਾਹਤ ਕਾਰਜ ਜਾਰੀ ਹੈ ਅਤੇ ਸਥਾਨਕ ਪੁਲਿਸ ਤੇ ਸੁਰੱਖਿਆ ਬਲ ਲਾਸ਼ਾਂ ਨੂੰ ਖੱਡ ਵਿੱਚੋਂ ਕੱਢਣ ਲਈ ਮਦਦ ਕਰ ਰਹੇ ਹਨ।
ਰਾਜਪਾਲ ਸਤਪਾਲ ਮਲਿਕ ਨੇ ਮੌਤਾਂ 'ਤੇ ਦੁਖ਼ ਜ਼ਾਹਰ ਕੀਤਾ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਤੁਸੀਂ ਇਹ ਵੀਡੀਓਜ਼ ਵੀ ਦੇਖ ਸਕਦੇ ਹੋ