ਨਵਜੋਤ ਸਿੰਘ ਸਿੱਧੂ ਦੀ ਸੋਸ਼ਲ ਮੀਡੀਆ ’ਤੇ ਚਰਚਾ ਦਾ ਵਿਸ਼ਾ ਬਣੀ ਤਸਵੀਰ ਤੁਸੀਂ ਵੀ ਦੇਖੀ ਹੈ?

ਨਵਜੋਤ ਸਿੱਧੂ

ਤਸਵੀਰ ਸਰੋਤ, FB/ GOPAL SINGH CHAWLA

ਤਸਵੀਰ ਕੈਪਸ਼ਨ, ਨਵਜੋਤ ਸਿੱਧੂ ਦੀ ਪਹਿਲਾਂ ਵੀ ਗੋਪਾਲ ਚਾਵਲਾ ਨਾਲ ਸਾਹਮਣੇ ਆਈ ਇੱਕ ਤਸਵੀਰ ਚਰਚਾ ਦਾ ਵਿਸ਼ਾ ਬਣੀ ਸੀ
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 2 ਮਿੰਟ

ਨਵਜੋਤ ਸਿੰਘ ਸਿੱਧੂ ਦੀ ਹਰੀ ਪੱਗ ਉੱਤੇ ਪਾਕਿਸਤਾਨੀ ਝੰਡੇ ਦਾ ਚੰਨ ਤੇ ਤਾਰਾ ਬਣੀ ਇੱਕ ਫਰਜ਼ੀ ਤਸਵੀਰ ਸੋਸ਼ਲ ਮੀਡੀਆ 'ਤੇ ਕਾਫੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

ਇਹ ਤਸਵੀਰ ਕੰਪਿਊਟਰ ਰਾਹੀਂ ਫਰਜ਼ੀ ਤਰੀਕੇ ਨਾਲ ਬਣਾਈ ਗਈ ਹੈ।

ਤਸਵੀਰ ਫੋਟੋਸ਼ੋਪ ਦੀ ਖੇਡ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ 'ਤੇ ਇਹ ਤਸਵੀਰ ਚਰਚਾ ਦਾ ਵਿਸ਼ਾ ਤਾਂ ਬਣੀ ਜਦੋਂ ਪਾਕਿਸਤਾਨ ਦੇ ਸਿੱਖ ਆਗੂ ਗੋਪਾਲ ਸਿੰਘ ਚਾਵਲਾ ਨੇ ਇਹ ਤਸਵੀਰ ਆਪਣੇ ਫੇਸਬੁੱਕ ਅਕਾਊਂਟ ਤੋਂ ਸ਼ੇਅਰ ਕੀਤੀ।

ਗੋਪਾਲ ਸਿੰਘ ਚਾਵਲਾ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਲਿਖਿਆ, "ਇਹ ਤਸਵੀਰ ਭਾਰਤ ਤੱਕ ਪਹੁੰਚਣੀ ਚਾਹੀਦੀ ਹੈ ਇਸ ਲਈ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ।"

ਸਿੱਧੂ

ਤਸਵੀਰ ਸਰੋਤ, Gopal singh chawla/bbc

ਇਸ ਪੂਰੇ ਮੁੱਦੇ ਬਾਰੇ ਅਜੇ ਨਵਜੋਤ ਸਿੰਘ ਸਿੱਧੂ ਵੱਲੋਂ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਦੀ ਇਸ ਫੇਕ ਤਸਵੀਰ ਨੂੰ ਸ਼ੇਅਰ ਕਰਨ ਦੀ ਨਿਖੇਧੀ ਕੀਤੀ ਹੈ।

ਉਨ੍ਹਾਂ ਕਿਹਾ, "ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੈਟਫਾਰਮ 'ਤੇ ਨਵਜੋਤ ਸਿੱਧੂ ਦੀ ਤਸਵੀਰ ਸ਼ੇਅਰ ਕਰਨ ਦੀ ਮੈਂ ਨਿਖੇਧੀ ਕਰਦਾ ਹਾਂ। ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਬਿਨਾਂ ਕਿਸੇ ਪੁਸ਼ਟੀ ਦੇ ਅਜਿਹੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਨਾ ਪਾਈਆਂ ਜਾਣ।"

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਗੋਪਾਲ ਸਿੰਘ ਚਾਵਲਾ ਤੇ ਨਵਜੋਤ ਸਿੱਧੂ ਨੂੰ ਜੁੜਿਆ ਇੱਕ ਹੋਰ ਵਿਵਾਦ ਵੀ ਰਹਿ ਚੁੱਕਿਆ ਹੈ। ਪਾਕਿਸਤਾਨ ਵਾਲੇ ਪਾਸੇ ਜਦੋਂ ਕਰਤਾਰਪੁਰ ਕੋਰੀਡੋਰ ਦਾ ਨੀਂਹ ਪੱਥਰ ਰੱਖਿਆ ਸੀ। ਉਦੋਂ ਗੋਪਾਲ ਸਿੰਘ ਚਾਵਲਾ ਨਾਲ ਨਵਜੋਤ ਸਿੱਧੂ ਦੀ ਤਸਵੀਰ ਕਾਫੀ ਚਰਚਾ ਦਾ ਵਿਸ਼ਾ ਬਣੀ ਸੀ।

ਉਸ ਵੇਲੇ ਨਵਜੋਤ ਸਿੱਧੂ ਨੇ ਕਿਹਾ ਸੀ, "ਇੱਕ-ਦੋ ਦਿਨ ਵਿੱਚ ਮੇਰੀਆਂ 5-10 ਹਜ਼ਾਰ ਫੋਟੋਆਂ ਛਪੀਆਂ ਹਨ, ਕੌਣ ਚਾਵਲਾ ਤੇ ਕੌਣ ਚੀਮਾ ਮੈਂ ਨਹੀਂ ਜਾਣਦਾ।"

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਇਸ ਤਸਵੀਰ ਨੂੰ ਸ਼ੇਅਰ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਹੈ।

ਪਰ ਨਾਲ ਹੀ ਉਨ੍ਹਾਂ ਨੇ ਨਵਜੋਤ ਸਿੱਧੂ ਦੀ ਚੁੱਪੀ 'ਤੇ ਵੀ ਸਵਾਲ ਚੁੱਕੇ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਇਹ ਵੀ ਪੜ੍ਹੋ:

ਕੌਣ ਹੈ ਚਾਵਲਾ

ਗੋਪਾਲ ਸਿੰਘ ਚਾਵਲਾ ਪਾਕਿਸਤਾਨ ਦੇ ਗਰਮ ਪੱਖੀ ਆਗੂ ਹਨ। ਉਹ ਸਮੇਂ ਸਮੇਂ ਉੱਤੇ ਵੀਡੀਓਜ਼ ਪਾ ਕੇ ਭਾਰਤ ਵਿਰੋਧੀ ਪ੍ਰਚਾਰ ਕਰਦੇ ਰਹਿੰਦੇ ਹਨ।

ਉਨ੍ਹਾਂ ਦੇ ਫੇਸਬੁੱਕ ਖਾਤੇ ਮੁਤਾਬਕ ਉਹ ਨਨਕਾਣਾ ਸਾਹਿਬ ਦੇ ਵਾਸੀ ਹਨ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੇ ਜਨਰਲ ਸਕੱਤਰ ਹਨ।

ਉਹ ਖੁਦ ਨੂੰ ਖਾਲਿਸਤਾਨ ਪੱਖੀ ਆਗੂ ਦੱਸਦੇ ਹਨ ਅਤੇ ਭਾਰਤ ਸਰਕਾਰ ਨੂੰ ਧਮਕੀਆਂ ਦੇਣ ਕਾਰਨ ਚਰਚਾ ਵਿਚ ਰਹਿੰਦੇ ਹਨ।

ਚਾਵਲਾ ਦੀਆਂ ਪਾਕਿਸਤਾਨੀ ਕੱਟੜਵਾਦੀ ਆਗੂ ਹਾਫਿਜ਼ ਸਈਦ ਨਾਲ ਤਸਵੀਰਾਂ ਵੀ ਮੀਡੀਆ ਦੀਆਂ ਸੁਰਖੀਆਂ ਰਹੀਆਂ ਹਨ।

ਉਨ੍ਹਾਂ ਦੀ ਪਛਾਣ ਦਾ ਦੂਜਾ ਪੱਖ ਪੰਜਾਬੀ ਸਿੱਖ ਸੰਗਤ ਨਾਮ ਦੀ ਤਨਜੀਮ ਦਾ ਚੇਅਰਮੈਨ ਹੋਣਾ ਹੈ ਜਿਸ ਦੇ ਫੇਸਬੁੱਕ ਪੰਨੇ ਦੇ 54,000 ਤੋਂ ਜ਼ਿਆਦਾ ਫੌਲੋਅਰ ਹਨ।

ਇਹ ਵੀਡੀਓਜ਼ ਵੀ ਜ਼ਰੂਰ ਵੇਖੋ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)