ਭਾਰਤ-ਸ਼ਾਸਿਤ ਜੰਮੂ-ਕਸ਼ਮੀਰ 'ਚ ਲੱਗੀਆਂ ਪਾਬੰਦੀਆਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਕਸ਼ਮੀਰ, ਧਾਰਾ 370

ਤਸਵੀਰ ਸਰੋਤ, AFP

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 2 ਮਿੰਟ

ਸੰਵਿਧਾਨ ਦੀ ਧਾਰਾ 370 ਵਿੱਚ ਭਾਰਤ-ਸ਼ਾਸਿਤ ਕਸ਼ਮੀਰ ਨੂੰ ਮਿਲੇ ਵਿਸ਼ੇਸ਼ ਦਰਜੇ ਨੂੰ ਖ਼ਤਮ ਕੀਤੇ ਜਾਣ ਤੋਂ ਬਾਅਦ ਲਾਈਆਂ ਗਈਆਂ ਪਾਬੰਦੀਆਂ ਦੇ ਖਿਲਾਫ਼ ਦਾਖਲ ਪਟੀਸ਼ਨ 'ਤੇ ਅੱਜ ਸੁਣਵਾਈ ਹੋਵੇਗੀ।

ਜਸਟਿਸ ਅਰੁਣ ਮਿਸ਼ਰਾ, ਜਸਟਿਸ ਐਮਆਰ ਸ਼ਾਹ ਅਤੇ ਜਸਟਿਸ ਅਜੇ ਰਸਤੋਗੀ ਦੀ ਤਿੰਨ ਮੈਂਬਰੀ ਬੈਂਚ ਕਾਂਗਰਸ ਵਰਕਰ ਤਹਿਸੀਨ ਪੂਨਾਵਾਲਾ ਦੀ ਪਟੀਸ਼ਨ 'ਤੇ ਸੁਣਵਾਈ ਕਰੇਗੀ।

ਪੂਨਾਵਾਲਾ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਉਹ ਧਾਰਾ 370 'ਤੇ ਰਾਇ ਨਹੀਂ ਰੱਖ ਰਹੇ ਪਰ ਕਸ਼ਮੀਰ ਵਿੱਚ ਕਰਫ਼ਿਊ ਨੂੰ ਹਟਾਇਆ ਜਾਵੇ, ਫੋਨ, ਇੰਟਰਨੈੱਟ, ਨਿਊਜ਼ ਚੈਨਲ ਸ਼ੁਰੂ ਕੀਤੇ ਜਾਣ ਅਤੇ ਹੋਰ ਪਾਬੰਦੀਆਂ ਹਟਾਈਆਂ ਜਾਣ।

ਇਹ ਵੀ ਪੜ੍ਹੋ:

ਕਸ਼ਮੀਰ, ਧਾਰਾ 370, ਸੁਪਰੀਮ ਕੋਰਟ

ਤਸਵੀਰ ਸਰੋਤ, PTI

ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀਆਂ ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ ਵਰਗੇ ਆਗੂਆਂ ਨੂੰ ਰਿਹਾਅ ਕਰਨ ਦਾ ਨਿਰਦੇਸ਼ ਦੇਣ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਹਾਲਾਤ ਬਾਰੇ ਪਤਾ ਲਾਉਣ ਲਈ ਇੱਕ ਨਿਆਇਕ ਕਮਿਸ਼ਨ ਦੇ ਗਠਨ ਦੀ ਬੇਨਤੀ ਕੀਤੀ ਹੈ।

ਪੂਨਾਵਾਲਾ ਤੋਂ ਇਲਾਵਾ ਕਸ਼ਮੀਰ ਟਾਈਮਜ਼ ਦੀ ਕਾਰਜਕਾਰੀ ਸੰਪਾਦਕ ਅਨੁਰਾਧਾ ਭਸੀਨ ਨੇ ਵੀ ਇੱਕ ਪਟੀਸ਼ਨ ਦਾਖਲ ਕੀਤੀ ਹੈ। ਉਨ੍ਹਾਂ ਨੇ ਸੂਬੇ ਵਿੱਚ ਪੱਤਰਕਾਰਾਂ ਦੇ ਕੰਮਕਾਜ 'ਤੇ ਲਾਈਆਂ ਗਈਆਂ ਪਾਬੰਦੀਆਂ ਨੂੰ ਹਟਾਉਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ:

ਧਾਰਾ 370 ਬਾਰੇ ਵਿਦੇਸ਼ ਮੰਤਰੀ ਦਾ ਬਿਆਨ

ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ 'ਤੇ ਸੋਮਵਾਰ ਨੂੰ ਚੀਨ ਨੂੰ ਸਪਸ਼ਟ ਕਿਹਾ ਕਿ ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ ਅਤੇ ਕਸ਼ਮੀਰ ਵਿੱਚ ਕਿਸੇ ਵੀ ਕਾਰਵਾਈ ਦਾ ਅਧਿਕਾਰ ਸਿਰਫ਼ ਭਾਰਤ ਕੋਲ ਹੈ।

Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

ਵਿਦੇਸ਼ ਮੰਤਰਾਲੇ ਨੇ ਸੋਮਵਾਰ ਨੂੰ ਬਿਆਨ ਜਾਰੀ ਕਰਕੇ ਕਿਹਾ, "ਦੁਵੱਲੀ ਬੈਠਕ ਦੌਰਾਨ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਜੰਮੂ-ਕਸ਼ਮੀਰ ਨੂੰ ਲੈ ਕੇ ਸੰਸਦ ਵਿੱਚ ਪਾਸ ਕੀਤੇ ਵਿਧੇਅਕ ਦਾ ਮੁੱਦਾ ਚੁੱਕਿਆ ਜਿਸ 'ਤੇ ਡਾ. ਜੈਸ਼ੰਕਰ ਨੇ ਇਸ ਨੂੰ ਪੂਰੀ ਤਰ੍ਹਾਂ ਭਾਰਤ ਦਾ ਅੰਦਰੂਨੀ ਮਾਮਲਾ ਕਰਾਰ ਦਿੱਤਾ।"

ਐਸ ਜੈਸ਼ੰਕਰ ਨੇ ਜ਼ੋਰ ਦਿੰਦਿਆਂ ਕਿਹਾ, "ਭਾਰਤ ਅਤੇ ਚੀਨ ਵਿਚਾਲੇ ਐਲਏਸੀ ਨੂੰ ਲੈ ਕੇ ਕੋਈ ਉਲਝਣ ਨਹੀਂ ਹੈ। ਭਾਰਤ ਕੋਈ ਵਾਧੂ ਖ਼ੇਤਰੀ ਦਾਅਵੇ ਨਹੀਂ ਕਰ ਰਿਹਾ ਹੈ।"

ਇਹ ਵੀ ਦੇਖੋ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)