ਨਵਜੋਤ ਸਿੰਘ ਸਿੱਧੂ ਦੇ ਘਰ ਬਾਹਰ ਅੰਮ੍ਰਿਤਸਰ 'ਚ ਮੁਜ਼ਾਹਰਾ

ਵੀਡੀਓ ਕੈਪਸ਼ਨ, ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ
ਪ੍ਰਕਾਸ਼ਿਤ

ਬੀਤੇ ਸਾਲ ਵਾਪਰੇ ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਨੇ ਨਵਜੋਤ ਸਿੱਧੂ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੇ ਨੌਕਰੀਆਂ ਤੋਂ ਲੈ ਕੇ ਹਾਦਸੇ ਕਾਰਨ ਅਨਾਥ ਬੱਚਿਆਂ ਨੂੰ ਗੋਦ ਲੈਣ ਦੀ ਗੱਲ ਕਹੀ ਸੀ ਪਰ ਉਹ ਪੂਰੀ ਨਹੀਂ ਹੋਈ।

19 ਅਕਤੂਬਰ 2018 ਨੂੰ ਰੇਲ ਟਰੈਕ ’ਤੇ ਖੜ੍ਹੇ ਹੋ ਕੇ ਦਸ਼ਹਿਰਾ ਵੇਖ ਰਹੇ ਲੋਕ ਟਰੇਨ ਦੀ ਚਪੇਟ ਵਿੱਚ ਆ ਗਏ ਸਨ। ਇਸ ਰੇਲ ਹਾਦਸੇ ਵਿੱਚ 58 ਲੋਕਾਂ ਦੀ ਮੌਤ ਹੋਈ ਸੀ।

ਰਿਪੋਰਟ: ਰਵਿੰਦਰ ਸਿੰਘ ਰੌਬਿਨ