ਅੰਮ੍ਰਿਤਸਰ ’ਚ ਐੱਸਟੀਐੱਫ ਦੇ ਕਾਂਸਟੇਬਲ ਦੀ ‘ਗੋਲੀ ਲੱਗਣ ਕਰਕੇ ਹੋਈ ਮੌਤ’

ਤਸਵੀਰ ਸਰੋਤ, Ravinder singh robin/bbc
- ਲੇਖਕ, ਰਵਿੰਦਰ ਸਿੰਘ ਰੌਬਿਨ
- ਰੋਲ, ਬੀਬੀਸੀ ਪੰਜਾਬੀ ਲਈ
- ਪ੍ਰਕਾਸ਼ਿਤ
- ਪੜ੍ਹਨ ਦਾ ਸਮਾਂ: 2 ਮਿੰਟ
ਅੰਮ੍ਰਿਤਸਰ ਦੇ ਜੰਡਿਆਲਾ ਵਿੱਚ ਇੱਕ ਐੱਸਟੀਐੱਫ ਦੇ ਕਾਂਸਟੇਬਲ ਦੀ ਗੋਲੀ ਲੱਗਣ ਕਰਕੇ ਮੌਤ ਹੋ ਗਈ ਹੈ। ਪੁਲਿਸ ਦਾ ਦਾਅਵਾ ਹੈ ਕਿ ਗੋਲੀ ਮੰਗਲਵਾਰ ਸ਼ਾਮ ਨੂੰ ਇੱਕ ਰੇਡ ਦੌਰਾਨ ਲੱਗੀ ਹੈ।
ਡੀਜੀਪੀ ਪੰਜਾਬ ਦਿਨਕਰ ਗੁਪਤਾ ਨੇ ਕਿਹਾ ਹੈ, “ਅਸੀਂ ਗੁਰਦੀਪ ਸਿੰਘ ਦੇ ਕਤਲ ਵਿੱਚ ਸ਼ਾਮਿਲ ਦੋ ਡਰੱਗਸ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਮੁਲਜ਼ਮ ਪਰਵਿੰਦਰ ਤੇ ਹਰਪ੍ਰੀਤ ਤੋਂ ਅੱਗੇ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।”

ਤਸਵੀਰ ਸਰੋਤ, DGP PUNJAB/TWITTER
ਐੱਸਟੀਐੱਫ ਦੇ ਬਾਰਡਰ ਰੇਂਜ ਦੇ ਏਆਈਜੀ ਰਛਪਾਲ ਸਿੰਘ ਨੇ ਦੱਸਿਆ, "ਐੱਸਟੀਐੱਫ ਦੀ ਟੀਮ ਨੂੰ ਇਹ ਸੂਹ ਮਿਲੀ ਸੀ ਕਿ ਇਲਾਕੇ ਵਿੱਚ ਗੈਂਗਸਟਰ ਹਨ ਪੁਲਿਸ ਅਨੁਸਾਰ ਇੱਕ ਰੇਡ ਦੌਰਾਨ ਗੁਰਦੀਪ ਸਿੰਘ ਨੂੰ ਗੋਲੀ ਲੱਗੀ ਹੈਤੇ ਇਸ ਕਰਕੇ ਇਲਾਕੇ ਵਿੱਚ ਰੇਡ ਚੱਲ ਰਹੀ ਸੀ।"
"ਆਪ੍ਰੇਸ਼ਨ ਉਨ੍ਹਾਂ ਨੂੰ ਫੜਨ ਦਾ ਸੀ ਪਰ ਗੈਂਗਸਟਰਾਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਗੋਲੀ ਚਲਾ ਦਿੱਤੀ। ਗੋਲੀ ਕਾਂਸਟੇਬਲ ਗੁਰਦੀਪ ਸਿੰਘ ਦੇ ਗਲੇ ਵਿੱਚ ਲੱਗੀ। ਉਨ੍ਹਾਂ ਨੂੰ ਪੁਲਿਸ ਵੱਲੋਂ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤ ਐਲਾਨ ਦਿੱਤਾ ਗਿਆ।"

ਤਸਵੀਰ ਸਰੋਤ, Ravinder Singh Robin/bbc
ਗੁਰਦੀਪ ਸਿੰਘ ਦੇ ਪਿਤਾ ਜਗਦੀਪ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪੁੱਤਰ ਗੁਰਦੀਪ ਸੁਰੱਖਿਆ ਕਾਰਨਾਂ ਕਰਕੇ ਇਹ ਨਹੀਂ ਦੱਸਦਾ ਕਿ ਉਹ ਡਿਊਟੀ ਵਿੱਚ ਕਿੱਥੇ ਜਾ ਰਿਹਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਗੁਰਦੀਪ 'ਤੇ ਹੋਏ ਹਮਲੇ ਬਾਰੇ ਉਨ੍ਹਾਂ ਨੂੰ ਡਿਪਾਰਟਮੈਂਟ ਤੋਂ ਹੀ ਪਤਾ ਲਗਿਆ।
ਐੱਸਟੀਐੱਫ ਅਨੁਸਾਰ ਅਜੇ ਆਪ੍ਰੇਸ਼ਨ ਜਾਰੀ ਹੈ।
ਇੱਕ ਹੋਰ ਆਪ੍ਰੇਸ਼ਨ 'ਚ ਹਥਿਆਰ ਫੜ੍ਹਨ ਦਾ ਦਾਅਵਾ
ਪੰਜਾਬ ਦੀ ਐੱਸਟੀਐੱਫ ਤੇ ਬੀਐੱਸਐੱਫ ਨੇ ਇੱਕ ਸਾਂਝਾ ਆਪ੍ਰੇਸ਼ਨ ਦੌਰਾਨ ਜੰਡਿਆਲਾ ਗੁਰੂ ਵਿੱਚ ਹੀ ਤਿੰਨ ਲੋਕਾਂ ਨੂੰ ਹਥਿਆਰਾਂ ਨਾਲ ਫੜ੍ਹਨ ਦਾ ਦਾਅਵਾ ਕੀਤਾ ਹੈ।
ਐਸਟੀਐਫ ਲੁਧਿਆਣਾ-ਅੰਮ੍ਰਿਤਸਰ ਅਤੇ ਬੀਐੱਸਐੱਫ ਨੇ ਸੋਮਵਾਰ ਨੂੰ ਇੱਕ ਸਾਂਢੇ ਆਪਰੇਸ਼ਨ ਦੌਰਾਨ ਇਨ੍ਹਾਂ ਲੋਕਾਂ ਦੀ ਗ੍ਰਿਫ਼ਤਾਰੀ ਹੋਈ ਹੈ।

ਤਸਵੀਰ ਸਰੋਤ, Ravinder Singh Robin/bbc
ਅਧਿਕਾਰੀਆਂ ਦਾ ਦਾਅਵਾ ਹੈ ਕਿ ਗ੍ਰਿਫ਼ਤਾਰੀ ਦੌਰਾਨ ਉਨ੍ਹਾਂ ਕੋਲੋਂ ਦੋ ਪੁਆਇੰਟ 30 ਬੋਰ ਦੇ ਹਥਿਆਰ ਤੇ 64 ਰਾਊਂਡ ਬਰਾਦਮ ਕੀਤੇ ਹਨ।
ਐੱਸਟੀਐੱਫ ਦੇ ਏਆਈਜੀ ਸਨੇਹਦੀਪ ਸ਼ਰਮਾ ਨੇ ਦੱਸਿਆ, "ਐੱਸਟੀਐੱਫ ਦੀ ਟੀਮ ਨੂੰ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਹਾਈਵੇਅ 'ਤੇ ਇੱਕ ਢਾਬੇ 'ਤੇ ਮੌਜੂਦ ਹਨ, ਜਿਸ ਤੋਂ ਬਾਅਦ ਤੁਰੰਤ ਕਾਰਵਾਈ ਕੀਤੀ ਗਈ ਅਤੇ ਢਾਬੇ ਨੂੰ ਘੇਰਾ ਪਾ ਲਿਆ।"
ਉਨ੍ਹਾਂ ਨੇ ਦੱਸਿਆ, "ਇਸ ਦੌਰਾਨ ਇੱਕ ਮੁਠਭੇੜ ਵੀ ਹੋਈ ਅਤੇ ਗੋਲੀਬਾਰੀ ਤੋਂ ਬਾਅਦ ਅਸੀਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਉਨ੍ਹਾਂ ਮੁਹਾਲੀ ਕੋਰਟ 'ਚ ਪੇਸ਼ੀ ਲਈ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ:
ਇਹ ਵੀਡੀਓਜ਼ ਵੀ ਵੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2

End of YouTube post, 3