ਅੰਮ੍ਰਿਤਸਰ ਏਅਰਪੋਰਟ ’ਤੇ ਖ਼ੂਫੀਆ ਜਾਣਕਾਰੀ ਦੇ ਆਧਾਰ ’ਤੇ ਚੌਕਸੀ ਵਧਾਈ ਗਈ

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 2 ਮਿੰਟ

ਸੁਰੱਖਿਆ ਏਜੰਸੀਆਂ ਨੂੰ ਮਿਲੀ ਖੂਫੀਆ ਜਾਣਕਾਰੀ ਦੇ ਆਧਾਰ 'ਤੇ ਅੰਮ੍ਰਿਤਸਰ ਏਅਰਪੋਰਟ ਉੱਤੇ ਤੇ ਉਸ ਦੇ ਆਲੇ-ਦੁਆਲੇ ਸੁਰੱਖਿਆ ਏਜੰਸੀਆਂ ਨੂੰ ਹੋਰ ਚੌਕਸ ਕਰ ਦਿੱਤਾ ਗਿਆ ਹੈ।

ਅੰਮ੍ਰਿਤਸਰ ਵਿੱਚ ਬੀਬੀਸੀ ਪੰਜਾਬੀ ਲਈ ਰਵਿੰਦਰ ਸਿੰਘ ਰੌਬਿਨ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਰਾਜਾ ਸਾਂਸੀ ਏਅਰਪੋਰਟ ਨੂੰ ਜਾਂਦੇ ਰਸਤਿਆਂ 'ਤੇ ਚੈੱਕਪੋਸਟਾਂ ਲਗਾਈਆਂ ਗਈਆਂ ਹਨ।

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਨੇ ਰਵਿੰਦਰ ਸਿੰਘ ਰੌਬਿਨ ਨੂੰ ਦੱਸਿਆ, "ਤਿਉਹਾਰਾਂ ਦੇ ਸੀਜ਼ਨ ਵਿੱਚ ਖ਼ਤਰੇ ਦੀ ਜਾਣਕਾਰੀ ਮਿਲਣ 'ਤੇ ਇੱਕ ਜਨਰਲ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸੀਆਈਐੱਸਐੱਫ ਤੇ ਪੁਲਿਸ ਨੇ ਏਅਰਪੋਰਟ ਤੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਹੈ।"

ਸੁਖਚੈਨ ਸਿੰਘ ਨੇ ਉਨ੍ਹਾਂ ਅਫ਼ਵਾਹਾਂ ਨੂੰ ਖਾਰਿਜ ਕੀਤਾ ਹੈ ਕਿ ਫੌਜ ਨੇ ਏਅਰਪੋਰਟ ਦੀ ਸੁਰੱਖਿਆ ਆਪਣੇ ਹੱਥਾਂ ਵਿੱਚ ਲੈ ਲਈ ਹੈ।

ਹਾਲਾਂਕਿ ਏਅਰਪੋਰਟ ’ਤੇ ਰਵਿੰਦਰ ਸਿੰਘ ਰੌਬਿਨ ਨੇ ਸਥਿਤੀ ਨੂੰ ਆਮ ਵਰਗਾ ਹੀ ਮਹਿਸੂਸ ਕੀਤਾ ਹੈ ਤੇ ਏਅਰਪੋਰਟ ’ਤੇ ਕੰਮਕਾਜ ਵੀ ਰੋਜ਼ ਵਰਗਾ ਸੀ।

ਇਹ ਵੀ ਪੜ੍ਹੋ:

ਇਹ ਵੀਡੀਓਜ਼ ਵੀ ਵੇਖੋ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)