ਕਸ਼ਮੀਰ: ਹਿਰਾਸਤ ਵਿੱਚ ਲਏ ਗਏ ਨਾਬਾਲਗਾਂ ਦੀ ਹੱਡਬੀਤੀ

ਵੀਡੀਓ ਕੈਪਸ਼ਨ, ਉਨ੍ਹਾਂ ਨਾਬਾਲਗਾਂ ਦੀ ਦਾਸਤਾਨ ਜਿਨ੍ਹਾਂ ਨੂੰ ਭਾਰਤ ਸ਼ਾਸਿਤ ਕਸ਼ਮੀਰ ’ਚ ਹਿਰਾਸਤ ਵਿੱਚ ਲਿਆ ਗਿਆ
ਪ੍ਰਕਾਸ਼ਿਤ

ਹਾਲ ਹੀ ਵਿੱਚ ਸੁਪਰੀਮ ਕੋਰਟ ਵਿੱਚ ਜੰਮੂ-ਕਸ਼ਮੀਰ ਪੁਲਿਸ ਨੇ ਮੰਨਿਆ ਹੈ ਕਿ 144 ਨਾਬਾਲਗਾਂ ਨੂੰ ਉਨ੍ਹਾਂ ਵੱਲੋਂ ਹਿਰਾਸਤ ਵਿੱਚ ਲਿਆ ਸੀ। ਪਰ ਉਨ੍ਹਾਂ ਦਾ ਦਾਅਵਾ ਹੈ ਕਿ ਇਸ ਲਈ ਸਾਰੀ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕੀਤੀ ਗਈ ਸੀ। ਪੁਲਿਸ ਵੱਲੋਂ ਇਹ ਜਵਾਬ ਕਸ਼ਮੀਰ ਵਿੱਚ ਨਾਬਾਲਗਾਂ ਨੂੰ ਹਿਰਾਸਤ ਵਿੱਚ ਲੈਣ ਦੇ ਮਾਮਲੇ ਵਿੱਚ ਪਾਈ ਪਟੀਸ਼ਨ ਲਈ ਦਿੱਤਾ ਗਿਆ ਸੀ। ਇਸ ਰਿਪੋਰਟ ਵਿੱਚ ਨਾਬਲਗਾਂ ਦੀ ਪਛਾਣ ਨੂੰ ਲੁਕਾਇਆ ਗਿਆ ਹੈ। ਪੀੜਤਾਂ ਦੇ ਪਰਿਵਾਰਾਂ ਨੂੰ ਡਰ ਹੈ ਕਿ ਪਛਾਣ ਜ਼ਾਹਿਰ ਹੋਣ 'ਤੇ ਉਨ੍ਹਾਂ ਖਿਲਾਫ ਕਾਰਵਾਈ ਹੋ ਸਕਦੀ ਹੈ।

ਬੀਬੀਸੀ ਨੇ ਉਨ੍ਹਾਂ ਨਾਬਾਲਗਾਂ ਨਾਲ ਗੱਲਬਾਤ ਕੀਤੀ ਜਿਨ੍ਹਾਂ ਨੂੰ 24 ਘੰਟਿਆਂ ਤੋਂ ਵੱਧ ਸਮੇਂ ਲਈ ਹਿਰਾਸਤ ਵਿੱਚ ਰੱਖਿਆ ਗਿਆ ਸੀ। ਅਜਿਹਾ ਕਰਨਾ ਜੁਵੈਨਾਈਲ ਕਾਨੂੰਨ ਤਹਿਤ ਗ਼ੈਰ-ਕਾਨੂੰਨੀ ਹੈ।(ਰਿਪੋਰਟ: ਆਮਿਰ ਪੀਰਜ਼ਾਦਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)