ਹਰਿਆਣਾ 'ਚ ਭਾਜਪਾ ਦੇ ਕਈ ਦਿੱਗਜ ਪੱਛੜੇ ਅਤੇ ਸੁਖਬੀਰ ਦੇ ਗੜ੍ਹ ਜਲਾਲਾਬਾਦ 'ਚ ਕਾਂਗਰਸ ਅੱਗੇ, ਮਹਾਰਾਸ਼ਟਰ ਵਿੱਚ ਭਾਜਪਾ ਮਜ਼ਬੂਤ

ਤਸਵੀਰ ਸਰੋਤ, Getty Images
ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਲਈ 21 ਅਕਤੂਬਰ ਨੂੰ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ ਅਤੇ ਇਸ ਦੇ ਸ਼ੁਰੂਆਤੀ ਰੁਝਾਨ ਅਤੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਵੀ ਆ ਚੁੱਕੇ ਹਨ।
ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜੇ LIVE
ਇਸ ਦੇ ਨਾਲ ਹੀ ਪੰਜਾਬ ਦੀਆਂ 4 ਸੀਟਾਂ ਦਾਖਾ, ਫਗਵਾੜਾ, ਜਲਾਲਾਬਾਦ ਤੇ ਮੁਕੇਰੀਆਂ ਸਮੇਤ ਵੱਖ ਵੱਖ ਸੂਬਿਆਂ ਦੀਆਂ 64 ਜ਼ਿਮਨੀ ਚੋਣਾਂ ਦੇ ਨਤੀਜੇ ਵੀ ਆ ਚੁੱਕੇ ਹਨ।
ਹਰਿਆਣਾ ਵਿੱਚ 75 ਪਾਰ ਦਾ ਨਾਅਰਾ ਦੇਣ ਵਾਲੀ ਭਾਜਪਾ ਰੁਝਾਨਾ ਵਿੱਚ ਆਪਣੀਆਂ ਉਮੀਦਾਂ ਮੁਤਾਬਕ ਨਹੀਂ ਦਿਖਾਈ ਦੇ ਰਹੀ। ਪਾਰਟੀ ਦੇ ਕਈ ਵੱਡੇ ਨਾਂ ਅਤੇ ਨਵੇਂ ਤੇ ਮਸ਼ਹੂਰ ਚਿਹਰੇ ਪਿੱਛੇ ਚੱਲ ਰਹੇ ਹਨ।
ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲੜ ਰਹੀ ਜੇਜੇਪੀ ਹਰਿਆਣਾ ਵਿੱਚ ਕਿੰਗਮੇਕਰ ਦੀ ਭੂਮਿਕਾ ਨਿਭਾ ਸਕਦੀ ਹੈ।
ਹਰਿਆਣਾ ਵਿੱਚ ਭਾਜਪਾ ਦੇ ਦਿੱਗਜ ਪੱਛੜੇ
ਸਮੁੱਚੇ ਨਤੀਜੇ ਤੇ ਰੁਝਾਨਾਂ ਤੋਂ ਬਾਅਦ ਰੋਹਤਕ ਵਿੱਚ ਭੁਪਿੰਦਰ ਸਿੰਘ ਹੁੱਡਾ ਦੇ ਘਰ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਬੇਟੇ ਦੀਪਿੰਦਰ ਹੁੱਡਾ ਨੇ ਕਿਹਾ ਕਿ ਇਸ ਜਨਾਦੇਸ਼ ਦਾ ਪਾਲਣ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਸਾਰੀਆਂ ਪਾਰਟੀਆਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ।
ਸੋਨੀਪਤ ਵਿੱਚ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਆਜਮਾ ਰਹੀ ਭਾਜਪਾ ਮੰਤਰੀ ਕਵਿਤਾ ਜੈਨ ਬਹੁਜਨ ਸਮਾਜਵਾਦੀ ਪਾਰਟੀ ਦੇ ਆਜ਼ਾਦ ਸਿੰਘ ਤੋਂ ਪਿੱਛੇ ਹਨ।
ਅਜਿਹਾ ਹੀ ਕੁਝ ਹਾਲ ਭਾਜਪਾ ਦਾ ਆਦਮਪੁਰ ਸੀਟ ਤੋਂ ਵੀ ਹੈ ਜਿੱਥੇ ਭਾਜਪਾ ਨੇ ਕਾਂਗਰਸ ਉਮੀਦਵਾਰ ਕੁਲਦੀਪ ਬਿਸ਼ਨੋਈ ਦੇ ਮੁਕਾਬਲੇ ਟਿਕ-ਟੌਕ ਸਟਾਰ ਸੋਨਾਲੀ ਫੋਗਾਟ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ ਪਰ ਹੁਣ ਤੱਕ ਦੇ ਰੁਝਾਨਾਂ ਮੁਤਾਬਕ ਉਨ੍ਹਾਂ ਦਾ ਜਾਦੂ ਚਲਦਾ ਨਹੀਂ ਦਿਖ ਰਿਹਾ ਅਤੇ ਕੁਲਦੀਪ ਬਿਸ਼ਨੋਈ ਅੱਗੇ ਚੱਲ ਰਹੇ ਹਨ।
ਬਰੋਡਾ ਸੀਟ ਤੋਂ ਭਾਜਪਾ ਨੇ ਪਹਿਲਵਾਨ ਯੋਗੇਸ਼ਵਰ ਦੱਤ ਨੂੰ ਟਿਕਟ ਦਿੱਤੀ ਹੈ ਜਿਨ੍ਹਾਂ ਦਾ ਮੁਕਾਬਲਾ ਕਾਂਗਰਸ ਦੇ ਕ੍ਰਿਸ਼ਨ ਮੂਰਤੀ ਹੁੱਡਾ ਨਾਲ ਹੈ। ਹੁਣ ਤੱਕ ਦੇ ਰੁਝਾਨਾਂ ਮੁਤਾਬਕ ਯੋਗੇਸ਼ਵਰ ਦੱਤ ਕ੍ਰਿਸ਼ਨ ਮੂਰਤੀ ਹੁੱਡਾ ਤੋਂ ਪਿੱਛੇ ਚੱਲ ਰਹੇ ਹਨ।
ਹਰਿਆਣਾ ਦੇ ਖਜ਼ਾਨਾ ਮੰਤਰੀ ਕੈਪਟਨ ਅਭਿਮਨਯੂ ਨਾਰਨੌਦ ਸੀਟ ਤੋਂ ਅੱਗੇ ਹਨ।
ਅੰਬਾਲਾ ਕੈਂਟ ਤੋਂ ਭਾਜਪਾ ਦੇ ਮੰਤਰੀ ਅਨਿਲ ਵਿਜ ਦੀ ਜਿੱਤ ਹੋਈ ਹੈ। ਉਹ 61,406 ਵੋਟਾਂ ਨਾਲ ਅੱਗੇ ਹਨ।
ਰੋਹਤਕ ਹਲਕੇ ਵਿੱਚ ਵੀ ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਬਤਰਾ 50, 437 ਵੋਟਾਂ ਨਾਲ ਅੱਗੇ ਹਨ ਅਤੇ ਇੱਥੇ ਭਾਜਪਾ ਦੇ ਮੰਤਰੀ ਮਨੀਸ਼ ਗਰੋਵਰ ਪਿੱਛੇ ਚੱਲ ਰਹੇ ਹਨ।
ਇਸਰਾਨਾ ਰਾਖਵੀਂ ਸੀਟੀ ਤੋਂ ਕ੍ਰਿਸ਼ਨ ਲਾਲ ਪਵਾਰ ਕਾਂਗਰਸ ਦੇ ਬਲਬੀਰ ਸਿੰਘ ਤੋਂ 41361 ਵੋਟਾਂ ਨਾਲ ਅੱਗੇ ਚੱਲ ਰਹੇ ਹਨ।

ਪੰਜਾਬ ਦੀਆਂ ਜ਼ਿਮਨੀ ਚੋਣ ਨਤੀਜਿਆਂ ਦਾ ਹਾਲ
ਜੇਕਰ ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ ਦੀ ਗੱਲ ਕਰੀਏ ਤਾਂ ਲੁਧਿਆਣਾ ਦੇ ਦਾਖਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਇਆਲੀ 14, 672 ਵੋਟਾਂ ਦੇ ਫਰਕ ਨਾਲ ਜੇਤੂ ਕਰਾਰ ਦੇ ਦਿੱਤੇ ਗਏ ਹਨ, ਇੱਥੇ ਕਾਂਗਰਸ ਦੇ ਉਮੀਦਵਾਰ ਸੰਦੀਪ ਸੰਧੂ ਦੂਜੇ ਨੰਬਰ 'ਤੇ ਹਨ।
ਦਾਖਾ ਸੀਟ ਕਾਫੀ ਅਹਿਮ ਸੀਟ ਮੰਨੀ ਜਾ ਰਹੀ ਹੈ ਕਿਉਂਕਿ ਦੋਵਾਂ ਮੁੱਖ ਪਾਰਟੀਆਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਲਈ ਇਹ ਵਕਾਰ ਦਾ ਸਵਾਲ ਬਣੀ ਹੋਈ ਹੈ।
ਕਾਂਗਰਸ ਦੇ ਉਮੀਦਵਾਰ ਸੰਦੀਪ ਸਿੰਘ ਸੰਧੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ ਅਤੇ ਉਨ੍ਹਾਂ ਖ਼ੁਦ ਸੰਧੂ ਦੇ ਹੱਕ 'ਚ ਰੋਡ ਸ਼ੋਅ ਕੀਤਾ ਸੀ।

ਇਹ ਵੀ ਪੜ੍ਹੋ-

ਦਾਖਾ ਦੇ ਚੋਣ ਇਤਿਹਾਸ ਦੀ ਗੱਲ ਕੀਤੀ ਜਾਵੇ ਤਾਂ ਇੱਥੋਂ ਸ਼੍ਰੋਮਣੀ ਅਕਾਲ ਦਲ ਵਧੇਰੇ ਵਾਰ ਜੇਤੂ ਰਹੀ ਹੈ।
ਪਿਛਲੀ ਵਾਰ ਇੱਥੋਂ ਆਮ ਆਦਮੀ ਪਾਰਟੀ ਦੇ ਐੱਚਐੱਸ ਫੂਲਕਾ ਵਿਧਾਇਕ ਚੁਣੇ ਗਏ ਸਨ ਪਰ ਉਨ੍ਹਾਂ ਨੇ ਬਾਅਦ ਵਿੱਚ ਇਥੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਤੋਂ ਬਾਅਦ ਇੱਥੇ ਜ਼ਿਮਨੀ ਚੋਣਾਂ ਹੋਈਆਂ।
ਫਗਵਾੜਾ
ਫਗਵਾੜਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ 26,116 ਵੋਟਾਂ ਦੇ ਫਰਕ ਨਾਲ ਜੇਤੂ ਕਾਰਰ ਦਿੱਤੇ ਗਏ ਹਨ ਅਤੇ ਭਾਜਪਾ ਉਮੀਦਵਾਰ ਰਾਜੇਸ਼ ਬਾਘਾ ਦੂਜੇ ਨੰਬਰ 'ਤੇ ਹਨ। ਇੱਥੇ ਤੀਜੇ ਨੰਬਰ ’ਤੇ ਬਹੁਜਨ ਸਮਾਜ ਪਾਰਟੀ ਦੇ ਭਗਵਾਨ ਦਾਸ ਰਹੇ ਹਨ।
ਮੁਕੇਰੀਆਂ
ਮੁਕੇਰੀਆਂ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਇੰਦੂ ਬਾਲਾ 3,440 ਵੋਟਾਂ ਦੇ ਫਰਕ ਨਾਲ ਜੇਤੂ ਕਰਾਰ ਦਿੱਤੇ ਹਨ ਅਤੇ ਭਾਜਪਾ ਦੇ ਜੰਗੀ ਲਾਲ ਮਹਾਜਨ ਦੂਜੇ ਨਬਰ 'ਤੇ ਹਨ।

ਤਸਵੀਰ ਸਰੋਤ, Gurdarshan sandhu/bbc
ਜਲਾਲਾਬਾਦ
ਪੰਜਾਬ ਦੇ ਸਰਹੱਦੀ ਹਲਕੇ ਅਤੇ ਸੁਖਬੀਰ ਬਾਦਲ ਦਾ ਗੜ੍ਹ ਮੰਨੇ ਜਾਂਦੇ ਜਲਾਲਾਬਾਦ ਵਿੱਚ ਕਾਂਗਰਸ ਦੇ ਉਮੀਦਵਾਰ ਰਮਿੰਦਰ ਸਿੰਘ ਆਵਲਾ 16, 633 ਵੋਟਾਂ ਦੇ ਫਰਕ ਨਾਲ ਜੇਤੂ ਕਾਰਾਰ ਦੇ ਦਿੱਤੇ ਗਏ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਿੰਘ ਦੂਜੇ ਨੰਬਰ 'ਤੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਫਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਚੁਣੇ ਜਾਣ ਮਗਰੋਂ ਜਲਾਲਾਬਾਦ ਵਿਧਾਨ ਸਭਾ ਦੀ ਸੀਟ ਖਾਲੀ ਹੋ ਗਈ ਸੀ।
ਇਸ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਪਹਿਲਾਂ 2009, ਫਿਰ 2012 ਤੇ 2017 ਵਿੱਚ ਲਗਾਤਾਰ ਤਿੰਨ ਵਿਧਾਇਕ ਚੁਣੇ ਗਏ ਸਨ।
ਇਹ ਵੀ ਪੜ੍ਹੋ-
ਇਹ ਵੀਡੀਓ ਜ਼ਰੂਰ ਦੇਖੋ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 3













