ਪਾਕਿਸਤਾਨ ਨੇ ਦਿੱਤਾ ਨਵਜੋਤ ਸਿੰਘ ਸਿੱਧੂ ਨੂੰ ਵੀਜ਼ਾ, ਭਾਰਤ ਵੱਲੋਂ ਵੀ ‘ਮਿਲੀ ਇਜਾਜ਼ਤ’ - 5 ਅਹਿਮ ਖ਼ਬਰਾਂ

ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਲਈ ਪਾਕਿਸਤਾਨ ਵੱਲੋਂ ਵੀਜ਼ਾ ਦੇ ਦਿੱਤਾ ਗਿਆ ਹੈ।
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਸਲ ਨੇ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਕਿਹਾ, "ਨਵਜੋਤ ਸਿੰਘ ਸਿੱਧੂ ਨੂੰ ਪਾਕਿਸਤਾਨ ਆਉਣ ਲਈ ਵੀਜ਼ਾ ਦੇ ਦਿੱਤਾ ਗਿਆ ਹੈ। ਉਨ੍ਹਾਂ ਦਾ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਵਿੱਚ ਆਉਣ ਲਈ ਸਵਾਗਤ ਕਰਦੇ ਹਾਂ।"
ਖ਼ਬਰ ਏਜੰਸੀ ਪੀਟੀਆਈ ਅਨੁਸਾਰ ਵੀਰਵਾਰ ਨੂੰ ਭਾਰਤ ਸਰਕਾਰ ਨੇ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਗਮ ਵਿੱਚ ਜਾਣ ਲਈ ਇਜਾਜ਼ਤ ਦੇ ਦਿੱਤੀ ਹੈ।
ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਵਿਦੇਸ਼ ਮੰਤਰਾਲੇ ਨੂੰ ਇਸ ਬਾਰੇ ਚਿੱਠੀਆਂ ਲਿਖ ਚੁੱਕੇ ਹਨ, ਜਿਨ੍ਹਾਂ ਦਾ ਉਨ੍ਹਾਂ ਨੂੰ ਹਾਂ ਜਾਂ ਨਾਂਹ, ਕਿਸੇ ਵੀ ਕਿਸਮ ਦਾ ਜਵਾਬ ਮੰਤਰਾਲੇ ਵੱਲੋਂ ਨਹੀਂ ਦਿੱਤਾ ਗਿਆ ਸੀ। ਕਰਤਾਰਪੁਰ ਲਾਂਘੇ ਨਾਲ ਜੁੜੀ ਹਰ ਅਪਡੇਟ ਜਾਣਨ ਲਈ ਇੱਥੇ ਕਲਿੱਕ ਕਰੋ।
ਇਹ ਵੀ ਪੜ੍ਹੋ-
ਮੋਦੀ ਦੇ ਲੇਖ ਲਿਖਣ ਵਾਲੇ ਆਤਿਸ਼ ਦਾ ਹੋ ਸਕਦਾ ਹੈ ਓਸੀਆਈ ਕਾਰਡ ਗੁਆ ਸਕਦੇ ਹਨ
ਬ੍ਰਿਟੇਨ ਵਿੱਚ ਜਨਮੇਂ ਲੇਖਕ ਆਤਿਸ਼ ਅਲੀ ਆਪਣਾ 'ਓਵਰਸੀਜ਼ ਸਿਟੀਜਨ ਆਫ ਇੰਡੀਆ' (ਓਸੀਆਈ) ਦਾ ਕਾਰਡ ਗੁਆ ਸਕਦੇ ਹਨ।
ਪੀਟੀਆਈ ਦੀ ਖ਼ਬਰ ਅਨੁਸਾਰ ਗ੍ਰਹਿ ਮੰਤਰਾਲੇ ਨੇ ਉਨ੍ਹਾਂ 'ਤੇ ਇਲਜ਼ਾਮ ਲਗਾਇਆ ਹੈ ਕਿ ਉਨ੍ਹਾਂ ਨੇ ਇਹ ਤੱਥ ਲੁਕਾਇਆ ਸੀ ਕਿ ਉਨ੍ਹਾਂ ਦੇ ਪਿਤਾ ਪਾਕਿਸਾਤਨੀ ਮੂਲ ਦੇ ਸਨ ਇਸ ਲਈ ਹੁਣ ਉਹ ਓਸੀਆਈ ਕਾਰਡ ਲਈ ਆਯੋਗ ਹੋ ਗਏ ਹਨ।

ਤਸਵੀਰ ਸਰੋਤ, TWITTER/@AATISHTASEER
ਆਤਿਸ਼ ਅਲੀ ਤਾਸੀਰ ਦੇ ਪਿਤਾ ਸਲਮਾਨ ਤਾਸੀਰ ਪਾਕਿਸਤਾਨ ਦੇ ਉਦਾਰਵਾਦੀ ਨੇਤਾ ਸਨ। ਸਲਮਾਨ ਨੂੰ ਉਨ੍ਹਾਂ ਦੇ ਹੀ ਬੌਡੀਗਾਰਡ ਨੇ ਪਾਕਿਸਤਾਨ ਵਿੱਚ ਈਸ਼ ਨਿੰਦਾ ਦੇ ਕਾਨੂੰਨ ਖ਼ਿਲਾਫ਼ ਬੋਲਣ 'ਤੇ ਗੋਲੀ ਮਾਰ ਦਿੱਤੀ ਸੀ।
ਤਾਸੀਰ ਦੀ ਮਾਂ ਤਵਲੀਨ ਸਿੰਘ ਭਾਰਤ ਦੀ ਮੰਨੀ-ਪਰਮੰਨੀ ਪੱਤਰਕਾਰ ਹਨ। ਆਤਿਸ਼ ਅਲੀ ਦੀ ਪਰਵਰਿਸ਼ ਉਨ੍ਹਾਂ ਦੀ ਮਾਂ ਤਵਲੀਨ ਸਿੰਘ ਨੇ ਕੀਤੀ ਹੈ।
ਇਸ ਤੋਂ ਇਲਾਵਾ ਆਤਿਸ਼ ਤਾਸੀਰ ਨੇ ਅਮਰੀਕਾ ਦੀ ਮੰਨੀ-ਪਰਮੰਨੀ ਮੈਗਜ਼ੀਨ 'ਟਾਈਮ' ਵਿੱਚ ਇਸ ਸਾਲ ਮਈ 'ਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਇੱਕ ਲੇਖ ਲਿਖਿਆ ਸੀ।
ਮੈਗਜ਼ੀਨ ਦੇ 20 ਮਈ 2019 ਵਾਲੇ ਕੌਮਾਂਤਰੀ ਐਡੀਸ਼ਨ ਦੇ ਕਵਰ ਪੇਜ ਉੱਤੇ ਛਪੇ ਉਸ ਲੇਖ ਦੇ ਸਿਰਲੇਖ ਵਿੱਚ ਮੋਦੀ ਦੀ ਤਸਵੀਰ ਦੇ ਨਾਲ 'INDIA'S DIVIDER IN CHIEF' ਲਿਖਿਆ ਗਿਆ ਸੀ।
ਕਰਤਾਰਪੁਰ ਲਾਂਘੇ ਨਾਲ ਉੱਠੀ ਵੰਡ ਦੀ ਚੀਸ ਤੇ ਯਾਦ ਆਏ ਨਾਰੋਵਾਲ ਦੇ ਮੇਲੇ
9 ਨਵਬੰਰ ਨੂੰ ਕਰਤਾਰਪੁਰ ਲਾਂਘਾ ਖੁੱਲ੍ਹਣ ਜਾ ਰਿਹਾ ਹੈ, ਜਿਸ ਨੂੰ ਲੈ ਕੇ ਲੋਕਾਂ ਵਿੱਚ ਬੇਹੱਦ ਖੁਸ਼ੀ ਹੈ ਪਰ ਇਸ ਦੇ ਨਾਲ ਕੁਝ ਬਜ਼ੁਰਗਾਂ ਦੀਆਂ ਵੰਡ ਤੋਂ ਪਹਿਲਾਂ ਦੇ ਮਾਹੌਲ ਦੀਆਂ ਯਾਦਾਂ ਤਾਜ਼ਾ ਹੋ ਗਈਆਂ ਹਨ।

ਡੇਰਾ ਬਾਬਾ ਨਾਨਕ ਨੇੜਲੇ ਪਿੰਡ ਪੱਖੋਕੇ ਟਾਹਲੀ ਸਾਹਿਬ ਤੇ ਆਪਣੀ ਜਿੰਦਗੀ ਦੇ ਕਰੀਬ 90 ਦਹਾਕੇ ਪਾਰ ਕਰ ਚੁਕੇ ਬਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਵਿਆਹ ਨਾਰੋਵਾਲ(ਪਾਕਿਸਤਾਨ) ਵਿਚ ਹੋਇਆ ਸੀ।
ਇਸੇ ਤਰ੍ਹਾਂ ਹੀ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਹਰੂਵਾਲ ਦੇ ਰਹਿਣ ਵਾਲੇ ਕਿਰਪਾਲ ਸਿੰਘ ਦੀ ਵੀ ਕਹਾਣੀ ਅਜਿਹੀ ਹੀ ਹੈ।
ਕਿਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਜਨਮ ਪਿੰਡ ਜੈ ਸਿੰਘ ਵਾਲਾ ਜ਼ਿਲ੍ਹਾ ਸ਼ੇਖੂਪੁਰਾ ਵਿਖੇ ਹੋਇਆ ਸੀ। ਇਨ੍ਹਾਂ ਦੀ ਕਹਾਣੀ ਵਿਸਥਾਰ 'ਚ ਪੜ੍ਹਨ ਲਈ ਇੱਥ ਕਲਿੱਕ ਕਰੋ।
ਇਹ ਵੀ ਪੜ੍ਹੋ-
20 ਸਾਲਾ ਕੁੜੀ ਜਿਸ ਨੇ ਦਾਦਕੇ-ਨਾਨਕੇ ਸਣੇ ਕਈਆਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਆ
ਸੰਗਰੂਰ ਦੇ ਕਨੌਈ ਪਿੰਡ ਦੀ 20 ਸਾਲਾ ਅਮਨਦੀਪ ਆਪਣੇ ਪਿਤਾ ਨਾਲ ਮਿਲ ਕੇ ਲਗਭਗ 35 ਏਕੜ ਵਿੱਚ ਖੇਤੀ ਕਰਦੀ ਹੈ। ਅਮਨਦੀਪ ਕੌਰ ਆਪਣੇ ਖੇਤਾਂ ਵਿੱਚ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਬਿਨਾਂ ਅੱਗ ਲਾਏ ਹੀ ਖੇਤੀ ਕਰ ਰਹੀ ਹੈ।

ਤਸਵੀਰ ਸਰੋਤ, Amandeep Kaur
ਅਮਨਦੀਪ ਦੱਸਦੀ ਹੈ, "ਮੈਨੂੰ ਪਰਾਲੀ ਦੇ ਧੂੰਏਂ ਕਾਰਨ ਇਨ੍ਹਾਂ ਦਿਨਾਂ ਵਿੱਚ ਸਾਹ ਲੈਣਾ ਔਖਾ ਲਗਦਾ ਸੀ। ਇਸ ਕਰਕੇ ਮੈਂ ਆਪਣੇ ਪਾਪਾ ਨੂੰ ਬਿਨਾਂ ਅੱਗ ਲਾਏ ਖੇਤੀ ਕਰਨ ਦਾ ਸੁਝਾਅ ਦਿੱਤਾ।"
"ਹੁਣ ਪਿਛਲੇ ਤਿੰਨ ਸਾਲਾਂ ਤੋਂ ਅਸੀਂ ਬਿਨਾਂ ਅੱਗ ਲਗਾਏ ਹੈਪੀ ਸੀਡਰ ਨਾਲ ਹੀ ਬਿਜਾਈ ਕਰ ਰਹੇ ਹਾਂ। ਇਸ ਨਾਲ ਨਾ ਸਿਰਫ਼ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ ਸਗੋਂ ਹੋਰ ਜੀਵ ਜੰਤੂ ਵੀ ਸੁਰੱਖਿਅਤ ਰਹਿੰਦੇ ਹਨ।" ਵਿਸਥਾਰ 'ਚ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਟਰੰਪ 'ਤੇ ਮਹਾਂਦੋਸ਼: ਅਮਕੀਰੀ ਰਾਸ਼ਟਰਪਤੀ ਦਾ ਕੀ ਬਣੇਗਾ
ਇੱਕ ਸੀਨੀਅਰ ਅਮਰੀਕੀ ਡਿਪਲੋਮੈਟ ਨੇ ਗਵਾਹੀ ਦਿੱਤੀ ਹੈ ਕਿ ਟਰੰਪ ਪ੍ਰਸਾਸ਼ਨ ਨੇ ਯੂਕਰੇਨ ਨੂੰ ਧਮਕੀ ਦਿੱਤੀ ਕਿ ਜੇ ਉਸ ਨੇ ਰਾਸ਼ਟਰਪਤੀ ਚੋਣਾਂ ਵਿੱਚ ਟਰੰਪ ਦੇ ਮੁੱਖ ਵਿਰੋਧੀ ਖ਼ਿਲਾਫ਼ ਜਾਂਚ ਨਾ ਕੀਤੀ ਤਾਂ ਉਸ ਤੋਂ ਫੌਜੀ ਸਹਾਇਤਾ ਵਾਪਸ ਲੈ ਲਈ ਜਾਵੇਗੀ।

ਤਸਵੀਰ ਸਰੋਤ, EPA
ਯੂਕਰੇਨ ਵਿੱਚ ਯੂਐੱਸ ਦੇ ਸੀਨੀਅਰ ਡਿਪਲੋਮੈਟ ਬਿਲ ਟੇਲਰ ਨੇ ਮਹਾਂਦੋਸ਼ ਦੀ ਸੁਣਵਾਈ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ 'ਸਪੱਸ਼ਟ ਸਮਝ' ਸੀ ਕਿ ਇੱਕ ਲੰਬੇ ਸਮੇਂ ਮੁਲਤਵੀ ਜਾਂਚ ਕਾਰਨ ਮਦਦ ਵਾਪਸ ਲੈ ਲਈ ਜਾਵੇਗੀ।
ਟਰੰਪ ਨੇ ਅਜਿਹੀ ਕਿਸੇ ਵੀ ਧਮਕੀ ਤੋਂ ਇਨਕਾਰ ਕੀਤਾ ਹੈ।
ਰਾਸ਼ਟਰਪਤੀ ਟਰੰਪ ਦੇ ਮਹਾਂਦੋਸ਼ ਦੀ ਜਨਤਕ ਸੁਣਵਾਈ ਅਗਲੇ ਬੁੱਧਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਜਿਸ ਵਿੱਚ ਟੇਲਰ ਪਹਿਲੇ ਗਵਾਹ ਵਜੋਂ ਸੱਦੇ ਜਾਣਗੇ। ਵਿਸਥਾਰ 'ਚ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਇਹ ਵੀ ਪੜ੍ਹੋ-
ਇਹ ਵੀਡੀਓ ਤੁਹਾਨੂੰ ਪਸੰਦ ਆ ਸਕਦੇ ਹਨ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 3












