ਭਾਰਤੀ ਨਾਗਰਿਕਤਾ ਸੋਧ ਬਿੱਲ ਬੁਨਿਆਦੀ ਤੌਰ 'ਤੇ ਪੱਖਪਾਤੀ ਹੈ: ਸੰਯੁਕਤ ਰਾਸ਼ਟਰ - 5 ਅਹਿਮ ਖ਼ਬਰਾਂ

ਸੋਧ ਬਿੱਲ

ਤਸਵੀਰ ਸਰੋਤ, Getty Images

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 3 ਮਿੰਟ

ਭਾਰਤੀ ਸੰਸਦ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ 'ਤੇ ਸੰਯੁਕਤ ਰਾਸ਼ਟਰ ਨੇ ਫ਼ਿਕਰ ਜ਼ਾਹਰ ਕੀਤੀ ਹੈ।

ਸੰਯੁਕਤ ਰਾਸ਼ਟਰ ਵੱਲੋਂ ਸ਼ੁੱਕਰਵਾਰ ਨੂੰ ਕੀਤੇ ਟਵੀਟ ਵਿੱਚ ਕਿਹਾ ਗਿਆ, "ਸਾਡੇ ਮੁਤਾਬਕ ਭਾਰਤ ਦਾ ਨਵਾਂ ਨਾਗਿਰਕਾਤਾ (ਸੋਧ) ਕਾਨੂੰਨ 2019 ਬੁਨਿਆਦੀ ਤੌਰ 'ਤੇ ਪੱਖਪਾਤੀ ਹੈ। ਸਾਨੂੰ ਉਮੀਦ ਹੈ ਕਿ ਭਾਰਤ ਦੀ ਸੁਪਰੀਮ ਕੋਰਟ ਇਸ ਦੀ ਭਾਰਤ ਦੇ ਕੌਮਾਂਤਰੀ ਮਨੁੱਖੀ ਹੱਕਾਂ ਬਾਰੇ ਸਮਝੌਤਿਆਂ ਪ੍ਰਤੀ ਢੁਕਵੇਂਪਣ ਲਈ ਧਿਆਨ ਨਾਲ ਵਿਚਾਰੇਗੀ।"

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਉੱਧਰ ਭਾਰਤੀ ਵਿਦੇਸ਼ ਮੰਤਰਾਲੇ ਮੁਤਾਬਕ ਭਾਰਤ ਤੇ ਜਪਾਨ ਨੇ ਆਪਸੀ ਸਹਿਮਤੀ ਨਾਲ ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਭਾਰਤ ਫੇਰੀ ਨੂੰ ਨੇੜਲੇ ਭਵਿੱਖ ਵਿੱਚ ਕਿਸੇ ਹੋਰ ਢੁਕਵੇਂ ਸਮੇਂ ਲਈ ਮੁਲਤਵੀ ਕਰ ਦਿੱਤਾ ਹੈ। ਇਹ ਜਾਣਕਾਰੀ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਰਾਹੀਂ ਦਿੱਤੀ।

ਇਸ ਵਾਰ ਦਾ ਸਲਾਨਾ ਭਾਰਤ-ਜਪਾਨ ਸਿਖਰ-ਸੰਮੇਲਨ ਅਸਾਮ ਦੀ ਰਾਜਧਾਨੀ ਗੁਹਾਟੀ ਵਿੱਚ 15 ਤੋਂ 17 ਦਸੰਬਰ ਦਰਮਿਆਨ ਹੋਣਾ ਸੀ।

ਅਸਾਮ ਵਿੱਚ ਭਾਰਤੀ ਸੰਸਦ ਵੱਲੋਂ ਨਾਗਰਿਕਾਤਾ ਸੋਧ ਕਾਨੂੰਨ ਪਾਸ ਕੀਤੇ ਜਾਣ ਦੇ ਸਮੇਂ ਤੋਂ ਹੀ ਪ੍ਰਦਰਸ਼ਨ ਹੋ ਰਹੇ ਹਨ ਤੇ ਕੁਝ ਮੌਤਾਂ ਵੀ ਹੋ ਚੁੱਕੀਆਂ ਹਨ। ਹਾਲਤ ਨੂੰ ਦੇਖਦਿਆਂ ਉਪਰੋਕਤ ਸਿਖ਼ਰ-ਸੰਮੇਲਨ ਹਾਲ ਦੀ ਘੜੀ ਰੱਦ ਕਰ ਦਿੱਤਾ ਗਿਆ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਨਾਗਰਿਕਾਤਾ ਸੋਧ ਬਿਲ ਖ਼ਿਲਾਫ ਮਲੇਰਕੋਟਲੇ ਵਿੱਚ ਵਿਰੋਧ

ਤਸਵੀਰ ਸਰੋਤ, Sukhcharan Preet/bbc

ਨਾਗਰਿਕਤਾ ਸੋਧ ਬਿਲ ਖ਼ਿਲਾਫ ਮਲੇਰਕੋਟਲਾ ਵਿੱਚ ਵਿਰੋਧ

ਭਾਰਤ ਦੀ ਸੰਸਦ ਵੱਲੋਂ ਪਾਸ ਨਾਗਰਿਕਾਤਾ ਸੋਧ ਕਾਨੂੰਨ ਖ਼ਿਲਾਫ਼ ਮਾਲੇਰਕੋਟਲਾ ਵਿੱਚ ਸ਼ੁੱਕਰਵਾਰ ਨੂੰ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

ਦਿੱਲੀ ਦੀ ਜਾਮੀਆ ਮਿਲੀਆ ਇਸਲਾਮੀਆਂ ਯੂਨੀਵਰਸਿਟੀ ਦੇ ਬਾਹਰ ਵੀ ਲੋਕਾਂ ਨੇ ਬਿੱਲ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤੇ। ਕਈ ਲੋਕਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ।

ਇਸ ਤੋਂ ਇਲਾਵਾ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਨਾਗਰਿਕਾਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ ਦੀਆਂ ਖ਼ਬਰਾਂ ਹਨ। ਮੇਘਾਲਿਆ ਵਿੱਚ ਵੀ ਬਿਲ ਦੇ ਵਿਰੋਧ ਵਿੱਚ ਪ੍ਰਦਰਸ਼ਨ ਜਾਰੀ ਹਨ।

ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਵਿੱਚ ਵੀ ਸ਼ਾਮ ਤੱਕ ਇੰਟਰਨੈੱਟ ਸੇਵਾਵਾਂ ਬੰਦ ਰੱਖੀਆਂ ਗਈਆਂ।

ਯੂਕੇ ਚੋਣਾਂ

ਤਸਵੀਰ ਸਰੋਤ, PA/UK PARLIAMENT/BBC

ਯੂਕੇ ਚੋਣਾਂ ਵਿੱਚ ਭਾਰਤੀਆਂ ਤੇ ਪਾਕਿਸਤਾਨੀਆਂ ਦਾ ਕੀ ਬਣਿਆ

ਬ੍ਰਿਟੇਨ ਦੀਆਂ ਆਮ ਚੋਣਾਂ ਵਿੱਚ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੇ ਹੂੰਝਾ ਫੇਰ ਜਿੱਤ ਹਾਸਲ ਕਰਕੇ ਸਪੱਸ਼ਟ ਬਹੁਮਤ ਹਾਸਿਲ ਕਰ ਲਿਆ ਹੈ।

ਯੂਕੇ ਦੀ ਨਵੀਂ ਚੁਣੀ ਗਈ ਸੰਸਦ ਵਿੱਚ 15 ਭਾਰਤੀ ਮੂਲ ਦੇ ਮੈਂਬਰ ਹਨ ਜੋ ਕਿ ਇੱਕ ਰਿਕਾਰਡ ਹੈ ਪਿਛਲੀ ਵਾਰ ਇਹ ਗਿਣਤੀ 12 ਸੀ।

ਚੁਣੇ ਗਏ ਇਨ੍ਹਾਂ 15 ਮੈਂਬਰਾਂ ਵਿੱਚ 7 ਮੈਂਬਰ ਪ੍ਰਧਾਨ ਮੰਤਰੀ ਬੋਰਸ ਜੋਨਸਨ ਦੀ ਕੰਜ਼ਰਵੇਟਿਵ ਪਾਰਟੀ ਤੋਂ ਹਨ ਜਦਕਿ ਇੰਨੇ ਹੀ ਮੈਂਬਰ ਲੇਬਰ ਪਾਰਟੀ ਵੱਲੋਂ ਹਨ।

ਇਸ ਤੋਂ ਇਲਾਵਾ ਇੱਕ ਮੈਂਬਰ ਲੇਬਰ ਡੈਮੋਕ੍ਰੇਟਿਕ ਪਾਰਟੀ ਤੋਂ ਹੈ। ਜਾਣੋ ਭਾਰਤੀ ਤੇ ਪਾਕਿਸਤਾਨੀ ਮੂਲ ਦੇ ਪ੍ਰਮੁੱਖ ਉਮੀਦਵਾਰਾਂ ਬਾਰੇ।

ਇਹ ਵੀ ਪੜ੍ਹੋ-

ਅਮਰੀਕੀ ਸੰਸਦ ਦੀ ਨਿਆਂਇਕ ਕਮੇਟੀ ਦੇ ਦੋ ਮੈਂਬਰ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਅਮਰੀਕੀ ਸੰਸਦ ਦੀ ਨਿਆਂਇਕ ਕਮੇਟੀ ਵਿੱਚ ਸ਼ੁੱਕਰਵਾਰ ਨੂੰ ਸੁਣਵਾਈ ਮਹਿਜ਼ 10 ਮਿੰਟ ਹੀ ਚੱਲੀ ਪਰ ਵੀਰਵਾਰ ਨੂੰ 14 ਘੰਟੇ ਦਲੀਲਾਂ ਹੁੰਦੀਆਂ ਰਹੀਆਂ ਸਨ।

ਟਰੰਪ ’ਤੇ ਮਹਾਂਦੋਸ਼ ਦੇ ਇਲਜ਼ਾਮ ਤੈਅ

ਅਮਰੀਕੀ ਸੰਸਦ ਦੀ ਨਿਆਂਇਕ ਕਮੇਟੀ ਨੇ ਰਾਸ਼ਟਰਪਤੀ ਟਰੰਪ ਖ਼ਿਲਾਫ ਮਹਾਂਦੋਸ਼ ਦੇ ਦੋ ਇਲਜ਼ਾਮ ਤੈਅ ਕਰ ਦਿੱਤੇ ਹਨ। ਇਸ ਨਾਲ ਮਹਾਂਦੋਸ਼ ਲਈ ਪੂਰੇ ਸਦਨ ਵੱਲੋਂ ਵੋਟਿੰਗ ਕੀਤੇ ਜਾਣ ਲਈ ਰਾਹ ਪੱਧਰਾ ਹੋ ਗਿਆ ਹੈ।

ਡੈਮੋਕ੍ਰੇਟ ਬਹੁਮਤ ਵਾਲੀ ਹਾਊਸ ਆਫ਼ ਰਿਪਰਿਜ਼ੈਂਟੇਟਿਵ ਵਿੱਚ ਇਸ ਬਾਰੇ ਅਗਲੇ ਹਫ਼ਤੇ ਵੋਟਿੰਗ ਹੋ ਸਕਦੀ ਹੈ।

ਟਰੰਪ ਮਹਾਂਦੋਸ਼ ਦਾ ਸਾਹਮਣਾ ਕਰਨ ਵਾਲੇ ਚੌਥੇ ਅਮਰੀਕੀ ਰਾਸ਼ਟਰਪਤੀ ਹਨ।

ਸ਼ੁੱਕਰਵਾਰ ਨੂੰ ਹੋਈ ਸੁਣਵਾਈ ਮਹਿਜ਼ 10 ਮਿੰਟ ਚੱਲੀ ਜਿਸ ਵਿੱਚ ਟਰੰਪ ਖ਼ਿਲਾਫ਼ ਤਾਕਤ ਦੀ ਦੁਰਵਰਤੋਂ ਤੇ ਸੰਸਦ (ਕਾਂਗਰਸ) ਦੀ ਕਾਰਵਾਈ ਵਿੱਚ ਵਿਧਨ ਪਾਉਣ ਦੇ ਦੋ ਦੋਸ਼ 23 ਦੇ ਮੁਕਾਬਲੇ 17 ਵੋਟਾਂ ਨਾਲ ਪਾਸ ਕਰ ਦਿੱਤੇ ਗਏ।

ਇਮਰਾਨ ਖ਼ਾਨ ਦੇ ਭਤੀਜੇ ਦੀ ਖ਼ਬਰ ਦਾ ਸਕਰੀਨਸ਼ਾਟ

ਤਸਵੀਰ ਸਰੋਤ, POWERPLAY/ARY NEWS

ਲਾਹੌਰ ਪੁਲਿਸ ਨੂੰ ਇਮਰਾਨ ਖ਼ਾਨ ਦੇ ਵਕੀਲ ਭਤੀਜੇ ਦੀ ਭਾਲ ਕਿਉਂ?

ਪਾਕਿਸਤਾਨ ਪੁਲਿਸ ਨੇ ਕਿਹਾ ਕਿ ਲਾਹੌਰ ਦੇ ਪੰਜਾਬ ਇੰਸਟੀਚਿਊਟ ਆਫ਼ ਕਾਰਡਿਔਲੋਜੀ ਹਸਪਸਤਾਲ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਉਸ ਨੂੰ ਪ੍ਰਧਾਨ ਮੰਤਰੀ ਇਮਰਾਮ ਖ਼ਾਨ ਦੇ ਭਤੀਜੇ, ਨਿਆਜ਼ੀ ਦੀ ਭਾਲ ਹੈ। ਉਸ ਹਿੰਸਾ ਵਿੱਚ ਤਿੰਨ ਜਣਿਆਂ ਦੀਆਂ ਜਾਨਾਂ ਗਈਆਂ ਸਨ।

ਨਿਆਜ਼ੀ ਉਨ੍ਹਾਂ ਸੈਂਕੜੇ ਵਕੀਲਾਂ ਵਿੱਚ ਸ਼ਾਮਲ ਸਨ ਜਿਨ੍ਹਾਂ ਨੇ ਸ਼ਹਿਰ ਦੇ ਇੱਕ ਹਸਪਤਾਲ ਵਿੱਚ ਡਾਕਟਰਾਂ ਨਾਲ ਕਹਾ-ਸੁਣੀ ਹੋਣ ਤੋਂ ਬਾਅਦ ਤੋੜ-ਭੰਨ ਕੀਤੀ ਸੀ। ਅਮਨ-ਕਾਨੂੰਨ ਬਹਾਲ ਕਰਨ ਲਈ ਦੰਗਾ ਰੋਕੂ ਪੁਲਿਸ ਸੱਦਣੀ ਪਈ ਸੀ।

ਹਸਪਤਾਲ ਦੇ ਸਟਾਫ਼ ਨਾਲ ਮਾਰ-ਕੁਟਾਈ ਤੇ ਹਸਪਤਾਲ ਦੀ ਜਾਇਦਾਦ ਨੂੰ ਖ਼ਰਾਬ ਕਰਨ ਪਹੁੰਚੇ ਸੂਟ ਤੇ ਟਾਈ ਧਾਰੀ ਵਕੀਲਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ ਜਿਸ ਨਾਲ ਲੋਕਾਂ ਨੂੰ ਧੱਕਾ ਲੱਗਿਆ।

ਇਹ ਵੀ ਪੜ੍ਹੋ:

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਇਨ੍ਹਾਂ ਤਸਵੀਰਾਂ ਵਿੱਚ ਇਮਰਾਨ ਦੇ ਭਤੀਜੇ ਦੀ ਫੋਟੋ ਵੀ ਕਾਫ਼ੀ ਵਾਇਰਲ ਹੋ ਗਈ ਸੀ।

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਵੇਖੋ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)