ਦਿੱਲੀ: ਨਾਗਰਿਕ ਸੋਧ ਬਿੱਲ ਹੋਇਆ ਹਿੰਸਕ, ਬੱਸਾਂ ਅੱਗ ਦੇ ਹਵਾਲੇ
ਪ੍ਰਕਾਸ਼ਿਤ
ਨਾਗਰਿਕਤਾ ਸੋਧ ਬਿੱਲ ਦੇ ਖਿਲਾਫ਼ ਵਿਰੋਧ ਦੀ ਅੱਗ ਰਾਜਧਾਨੀ ਦਿੱਲੀ ਪਹੁੰਚ ਗਈ ਹੈ। ਐਤਵਾਰ ਸ਼ਾਮ ਨੂੰ ਦਿੱਲੀ ਦੇ ਜਾਮੀਆ ਇਲਾਕੇ ਵਿੱਚ ਕਈ ਬੱਸਾਂ ਨੂੰ ਪ੍ਰਦਰਸ਼ਨਕਾਰੀਆਂ ਨੇ ਅੱਗ ਲਗਾ ਦਿੱਤੀ ਹੈ।
ਬੱਸਾਂ ਵਿੱਚ ਲੱਗੀ ਅੱਗ ਬੁਝਾਉਣ ਗਈ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਅਤੇ ਹੋਰ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ।
ਜਾਮੀਆ ਆਲੇ ਦੁਆਲੇ ਦੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੈਰਾ ਮਿਲੀਟਰੀ ਫੋਰਸ ਵੀ ਤਾਇਨਾਤ ਕਰ ਦਿੱਤੀ ਗਈ ਹੈ।