ਕਨ੍ਹੱਈਆ ਕੁਮਾਰ: 'ਰਾਜਧ੍ਰੋਹ ਦਾ ਮਾਮਲਾ ਹੁਣ ਫ਼ਾਸਟ ਟਰੈਕ ਕੋਰਟ ਵਿੱਚ ਚੱਲੇ'

ਵੀਡੀਓ ਕੈਪਸ਼ਨ, ਕਨ੍ਹੱਈਆ ਕੁਮਾਰ- 'ਇਹ ਮਾਮਲਾ ਫਾਸਟ ਟਰੈਕ ਕੋਰਟ ਵਿੱਚ ਚੱਲੇ'
ਪ੍ਰਕਾਸ਼ਿਤ

ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਸ਼ੁੱਕਰਵਾਰ ਨੂੰ ਕਨ੍ਹੱਈਆ ਕੁਮਾਰ ਖ਼ਿਲਾਫ਼ ਰੋਜਧ੍ਰੋਹ ਦਾ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ।

ਪੁਲਿਸ ਨੇ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ, ਹਾਲਾਂਕਿ ਕੇਸ ਚਲਾਉਣ ਲਈ ਦਿੱਲੀ ਸਰਕਾਰ ਦੀ ਇਜਾਜ਼ਤ ਜ਼ਰੂਰੀ ਸੀ।

ਦੱਸ ਦੇਈਏ ਕਿ 9 ਫ਼ਰਵਰੀ 2016 ਨੂੰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਕਥਿਤ ਤੌਰ 'ਤੇ ਭਾਰਤ-ਵਿਰੋਧੀ ਨਾਅਰੇ ਲਾਉਣ ਦਾ ਮਾਮਲਾ ਸਾਹਮਣੇ ਆਇਆ ਸੀ।

ਇਸ ਮਾਮਲੇ ਵਿੱਚ ਪੁਲਿਸ ਨੇ ਕਨ੍ਹੱਈਆ ਕੁਮਾਰ, ਉਮਰ ਖ਼ਾਲਿਦ ਤੇ ਅਨਿਬਾਰਨ ਤੋਂ ਇਲਾਵਾ ਸੱਤ ਹੋਰ ਜਣਿਆਂ ਨੂੰ ਮੁਲਜ਼ਮ ਬਣਾਇਆ ਸੀ। ਉਨ੍ਹਾਂ ’ਤੇ ਰਾਜਧ੍ਰੋਹ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)