ਕੋਰੋਨਾਵਾਇਰਸ 'ਤੇ ਲੌਕਡਾਊਨ ਨੂੰ ਲੈ ਕੇ ਪੀਐੱਮ ਮੋਦੀ ਬੋਲੇ 'ਮੈਂ ਲੋਕਾਂ ਤੋਂ ਮਾਫ਼ੀ ਮੰਗਦਾ ਹਾਂ'
ਪ੍ਰਕਾਸ਼ਿਤ
ਕੋਰੋਨਾਵਾਇਰਸ ਦੇ ਡਰ ਅਤੇ ਦੇਸ਼ ਭਰ ਵਿੱਚ ਲਾਗੂ ਲੌਕਡਾਊਨ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਤੁਹਾਨੂੰ ਲਕਸ਼ਮਣ ਰੇਖਾ ਦਾ ਪਾਲਣ ਕਰਨਾ ਹੀ ਪਵੇਗਾ। ਜੇਕਰ ਤੁਸੀਂ ਲੌਕਡਾਊਨ ਦੇ ਨਿਯਮਾਂ ਨੂੰ ਤੋੜੋਗੇ ਤਾਂ ਕੋਰੋਨਾਵਾਇਰਸ ਦੀ ਲਪੇਟ ਵਿੱਚ ਆ ਜਾਓਗੇ। ਨਿਯਮ ਤੋੜਨ ਵਾਲੇ ਆਪਣੀ ਜ਼ਿੰਦਗੀ ਨਾਲ ਖਿਲਵਾੜ ਕਰਨਗੇ।
ਪੀਐੱਮ ਮੋਦੀ ਨੇ ਕਿਹਾ ਕਿ ਉਹ ਅਸੁਵਿਧਾ ਲਈ ਮਾਫ਼ੀ ਮੰਗਦੇ ਹਨ। ਮੋਦੀ ਨੇ ਕਿਹਾ ਕਿ ਲੌਕਡਾਊਨ ਕਰਕੇ ਲੋਕਾਂ ਨੂੰ ਦਿੱਕਤਾਂ ਆ ਰਹੀਆਂ ਹਨ ਪਰ ਇਹ ਕਰਨਾ ਜ਼ਰੂਰੀ ਸੀ।