ਕੋਰੋਨਾਵਾਇਸ ਕਾਰਨ ਪੰਜਾਬ ਵਿੱਚ ਕਰਫਿਊ ਦੌਰਾਨ ਜਦੋਂ ਫਿਰੋਜ਼ਪੁਰ 'ਚ ਗਰਭਵਤੀ ਔਰਤ ਨੂੰ ਮਿਲੀ ਵੱਟਸਐਪ 'ਤੇ ਡਿਲੀਵਰੀ ਲਈ ਜਾਣ ਦੀ ਇਜਾਜ਼ਤ

ਇਸ ਜੋੜੇ ਨੂੰ ਫ਼ਿਰੋਜ਼ਪੁਰ ਦੇ ਡੀਸੀ ਨੇ ਵਟਸਐਪ ਤੇ ਹਸਪਤਾਲ ਲੈ ਕੇ ਜਾਣ ਦੀ ਦਿੱਤੀ ਇਜਾਜ਼ਤ

ਤਸਵੀਰ ਸਰੋਤ, kuldeep singh

ਤਸਵੀਰ ਕੈਪਸ਼ਨ, ਇਸ ਜੋੜੇ ਨੂੰ ਫ਼ਿਰੋਜ਼ਪੁਰ ਦੇ ਡੀਸੀ ਨੇ ਵਟਸਐਪ ਤੇ ਹਸਪਤਾਲ ਲੈ ਕੇ ਜਾਣ ਦੀ ਦਿੱਤੀ ਇਜਾਜ਼ਤ
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 2 ਮਿੰਟ

ਪੰਜਾਬ ਵਿੱਚ ਕਰਫ਼ਿਊ ਦੌਰਾਨ ਜਿੱਥੇ ਆਉਣ-ਜਾਣ ’ਤੇ ਪਾਬੰਦੀ ਹੋਣ ਕਾਰਨ ਕਈ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਲਈ ਵੀ ਔਕੜਾਂ ਮਹਿਸੂਸ ਹੋ ਰਹੀਆਂ ਹਨ, ਉੱਥੇ ਹੀ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਨੇ ਵੱਟਸਐਪ ਰਾਹੀਂ ਇੱਕ ਗਰਭਵਤੀ ਔਰਤ ਦੀ ਮਦਦ ਕੀਤੀ ਹੈ।

ਫਿਰੋਜ਼ਪੁਰ ਦੇ ਰਹਿਣ ਵਾਲੇ ਕੁਲਦੀਪ ਸਿੰਘ ਦੀ ਗਰਭਵਤੀ ਪਤਨੀ ਮਨਪ੍ਰੀਤ ਕੌਰ ਦਾ ਇਲਾਜ ਬਠਿੰਡਾ ਵਿੱਚ ਚੱਲ ਰਿਹਾ ਸੀ।

ਉਨ੍ਹਾਂ ਦੀ ਪਤਨੀ ਮਨਪ੍ਰੀਤ ਕੌਰ ਨੂੰ ਹਸਪਤਾਲ ਲੈ ਕੇ ਜਾਣ ਦੀ ਲੋੜ ਸੀ ਪਰ ਕਰਫ਼ਿਊ ਕਰਕੇ ਨਾ ਤਾਂ ਉਹ ਜਾ ਪਾ ਰਹੇ ਸਨ ਅਤੇ ਨਾ ਹੀ ਪਾਸ ਬਣਵਾਉਣ ਦਾ ਸਮਾਂ ਸੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਫ਼ੋਨ ’ਤੇ ਸਾਰੀ ਗੱਲਬਾਤ ਦੱਸੀ।

ਕੋਰੋਨਾਵਾਇਰਸ
ਕੋਰੋਨਾਵਾਇਰਸ

ਵੱਟਸਐਪ 'ਤੇ ਮਿਲੀ ਪਰਮਿਸ਼ਨ ਲੈਟਰ

ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਡੀਸੀ ਦਫਤਰ ਨੂੰ ਵੱਟਸਐਪ ਦੇ ਉੱਤੇ ਲਿਖ ਕੇ ਆਪਣੀ ਪਰੇਸ਼ਾਨੀ ਦੱਸੀ ਸੀ ਜਿਸ ਮਗਰੋਂ 10 ਮਿੰਟ ਦੇ ਅੰਦਰ ਹੀ ਪਰਮਿਸ਼ਨ ਮਿਲ ਗਈ।

ਇਸ ਲੈਟਰ ਵਿੱਚ ਕੁਲਦੀਪ ਸਿੰਘ ਸਣੇ ਉਨ੍ਹਾਂ ਦੀ ਪਤਨੀ ਤੇ ਪਿਤਾ ਨੂੰ ਬਠਿੰਡਾ ਆਉਣ ਜਾਣ ਦੀ ਇਜਾਜ਼ਤ ਜਾਰੀ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਪਰਮਿਸ਼ਨ ਲੈਟਰ ਮਿਲਦਿਆਂ ਹੀ ਉਹ ਤੁਰੰਤ ਪਤਨੀ ਨੂੰ ਲੈ ਕੇ ਬਠਿੰਡਾ ਲਈ ਰਵਾਨਾ ਹੋਏ ਜਿੱਥੇ ਉਨ੍ਹਾਂ ਦਾ ਇਲਾਜ ਸ਼ੁਰੂ ਹੋਇਆ। ਉਨ੍ਹਾਂ ਦੀ ਪਤਨੀ ਨੇ ਇੱਕ ਮੁੰਡੇ ਨੂੰ ਜਨਮ ਦਿੱਤਾ ਹੈ।

ਧੰਨਵਾਦ ਕਰਦਿਆਂ ਉਨ੍ਹਾਂ ਕਿਹਾ, ''ਅਜਿਹੇ ਹਾਲਾਤ ਵਿੱਚ ਡਿਪਟੀ ਕਮਿਸ਼ਨਰ ਨੇ ਇੱਕ ਆਮ ਬੰਦੇ ਦੀ ਗੱਲ ਸੁਣੀ ਹੈ, ਇਸ ਨਾਲ ਚੰਗਾ ਲੱਗ ਰਿਹਾ ਹੈ। ਜੇਕਰ ਜ਼ਿੰਦਗੀ ਵਿੱਚ ਕਦੇ ਮੌਕਾ ਮਿਲਿਆ ਤਾਂ ਮੈਂ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਧੰਨਵਾਦ ਜ਼ਰੂਰ ਕਰਨਾ ਚਾਹਾਂਗਾ।''

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਕੁਲਦੀਪ ਸਿੰਘ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਫਿਰੋਜ਼ਪੁਰ ਵਾਲੇ ਸੈਂਟਰ ਵਿੱਚ ਕਰਲਰਕ ਵਜੋਂ ਤਾਇਨਾਤ ਹਨ।

ਜਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਬਿਆਨ ਜਾਰੀ ਕਰਕੇ ਇਹ ਵੀ ਕਿਹਾ ਗਿਆ, “ਕਰਫ਼ਿਊ ਦੌਰਾਨ ਲੋਕਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹੋ ਜਿਹੇ ਹਾਲਾਤਾਂ ਵਿੱਚ ਲੋਕਾਂ ਤੱਕ ਮਦਦ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਕਿਸੇ ਤਰ੍ਹਾਂ ਦੀ ਮੁਸ਼ਕਲ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਹੈਲਪਲਾਈਨ ਨੰਬਰਾਂ ’ਤੇ ਸੰਪਰਕ ਕਰ ਸਕਦੇ ਹੋ।”

ਕੋਰੋਨਾਵਾਇਰਸ
ਕੋਰੋਨਾਵਾਇਰਸ
ਕੋਰੋਨਾਵਾਇਰਸ ਹੈਲਪਲਾਈਨ

ਤਸਵੀਰ ਸਰੋਤ, MoHFW_INDIA

ਕੋਰੋਨਾਵਾਇਰਸ

ਇਹ ਵੀ ਦੇਖੋ:

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

Skip YouTube post, 4
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 4

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)