ਤਬਲੀਗ਼ੀ ਜਮਾਤ ਕੀ ਹੈ ਅਤੇ ਇਹ ਕਿਵੇਂ ਕੰਮ ਕਰਦੀ ਹੈ, ਜਾਣੋ
ਪ੍ਰਕਾਸ਼ਿਤ
ਦਿੱਲੀ ਦਾ ਨਿਜ਼ਾਮੂਦੀਨ ਇਲਾਕਾ ਕੋਰੋਨਾਵਾਇਰਸ ਦੀ ਮਹਾਂਮਾਰੀ ਦੇ ਇਸ ਦੌਰ ਵਿੱਚ ਚਰਚਾ ਵਿੱਚ ਆ ਗਿਆ ਹੈ।
ਮਾਰਚ ਮਹੀਨੇ ਇਸ ਇਲਾਕੇ ਵਿੱਚ ਤਬਲੀਗ਼ੀ ਜਮਾਤ ਦੇ ਮਰਕਜ਼ ਵਿੱਚ ਇੱਕ ਧਾਰਮਿਕ ਪ੍ਰੋਗਰਾਮ ਹੋਇਆ ਸੀ ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਸ਼ਾਮਲ ਹੋਏ ਸਨ।
ਇੱਥੇ ਧਾਰਮਿਕ ਪ੍ਰੋਗਰਾਮ ਹੋਣਾ ਕੋਈ ਨਵੀਂ ਗੱਲ ਨਹੀਂ ਹੈ, ਪਰ ਇਹ ਪ੍ਰੋਗਰਾਮ ਉਸ ਸਮੇਂ ਹੋਇਆ ਜਦੋਂ ਦੇਸ਼ ਵਿੱਚ ਕੋਰੋਨਾਵਾਇਰਸ ਨੂੰ ਲੈ ਕੇ ਹਾਹਾਕਾਰ ਮਚਿਆ ਹੋਇਆ ਐ।
ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਬਹੁਤੇ ਲੋਕ ਕੋਰੋਨਾਵਾਇਰਸ ਪੌਜ਼ੀਟਿਵ ਪਾਏ ਗਏ ਹਨ।