ਕੋਰੋਨਾਵਾਇਰਸ: ਜਾਣੋ ਤੁਹਾਡੇ ਸੂਬੇ, ਤੁਹਾਡੇ ਦੇਸ ’ਚ ਕੋਰੋਨਾਵਾਇਰਸ ਦੇ ਕਿੰਨੇ ਮਰੀਜ਼ ਹਨ

ਤਸਵੀਰ ਸਰੋਤ, Getty Images
ਕੋਰਨਾਵਾਇਰਸ ਇਸ ਵੇਲੇ ਪੂਰੀ ਦੁਨੀਆਂ ਲਈ ਸਭ ਤੋਂ ਵੱਡੀ ਚੁਣੌਤੀ ਬਣਿਆ ਹੋਇਆ ਹੈ। ਲੱਖਾਂ ਲੋਕ ਪੂਰੀ ਦੁਨੀਆਂ ਵਿੱਚ ਇਸ ਗਲੋਬਲ ਮਹਾਂਮਾਰੀ ਦੀ ਲਪੇਟ ਵਿੱਚ ਆਏ ਹੋਏ ਹਨ।
ਚੀਨ ਦੇ ਵੂਹਾਨ ਤੋਂ ਇਸ ਬਿਮਾਰੀ ਦੀ ਹੋਂਦ ਸਾਹਮਣੇ ਆਈ ਸੀ ਜਿਸ ਤੋਂ ਬਾਅਦ ਇਹ ਤੇਜ਼ੀ ਨਾਲ ਪੂਰੀ ਦੁਨੀਆਂ ਵਿੱਚ ਫ਼ੈਲ ਗਈ। ਵੂਹਾਨ ਵਿੱਚ ਤਿੰਨ ਮਹੀਨੇ ਤੱਕ ਲੌਕਡਾਊਨ ਕੀਤਾ ਗਿਆ ਜਿਸ ਵਿੱਚ ਸਖ਼ਤੀ ਨਾਲ ਲੋਕਾਂ ਨੂੰ ਘਰਾਂ ਵਿੱਚ ਰਹਿਣ ਨੂੰ ਕਿਹਾ ਗਿਆ।
ਚੀਨ ਵਿੱਚ ਮਾਮਲੇ ਫਿਰ ਕਾਫੀ ਘੱਟ ਹੋ ਗਏ। ਯੂਰਪ ਤੇ ਅਮਰੀਕਾ ਇਸ ਮਹਾਂਮਾਰੀ ਨਾਲ ਕਾਫੀ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋਇਆ ਹੈ। ਇਟਲੀ, ਫਰਾਂਸ, ਯੂਕੇ ਸਣੇ ਯੂਰਪ ਦੇ ਕਈ ਦੇਸਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਇਸ ਬਿਮਾਰੀ ਨਾਲ ਪੀੜਤ ਹੋਏ।

ਕੋਵਿਡ-19 ਕਿਵੇਂ ਫੈਲਦਾ ਹੈ?
ਕੋਵਿਡ-19 ਇੱਕ ਤੋਂ ਦੂਜੇ ਵਿਅਕਤੀ ਤੱਕ ਫ਼ੈਲਦਾ ਹੈ। ਇਹ ਖੰਘਣ ਤੇ ਛਿੱਕਣ ਸਮੇਂ ਨਿਕਲਦੇ ਛਿੱਟਿਆਂ ਰਾਹੀਂ ਫ਼ੈਲਦਾ ਹੈ। ਜਦੋਂ ਦੂਜਾ ਵਿਅਕਤੀ ਇਨ੍ਹਾਂ ਤੁਪਕਿਆਂ ਨੂੰ ਸਾਹ ਰਾਹੀਂ ਅੰਦਰ ਲੈ ਲੈਂਦਾ ਹੈ।
ਦੂਜੇ ਤਰੀਕੇ ਹੈ ਕਿ ਤੁਸੀਂ ਉਨ੍ਹਾਂ ਵਸਤੂਆਂ ਨੂੰ ਛੋਹ ਲਵੋਂ ਜਿਨ੍ਹਾਂ ਉੱਪਰ ਕਿਸੇ ਮਰੀਜ਼ ਨੇ ਛਿੱਕਿਆ ਜਾਂ ਖੰਘਿਆ ਹੋਵੇ। ਉਸ ਤੋਂ ਬਾਅਦ ਉਹੀ ਹੱਥ ਤੁਸੀਂ ਆਪਣੇ ਨੱਕ, ਅੱਖਾਂ ਜਾਂ ਮੂੰਹ ਨੂੰ ਲਗਾ ਲਓ।
ਇਸੇ ਕਾਰਨ ਖੰਘ ਜੁਕਾਮ ਵਾਲੇ ਮਰੀਜ਼ਾਂ ਤੋਂ ਘੱਟੋ-ਘੱਟ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖਣ, ਅਤੇ ਖੰਘਣ ਛਿੱਕਣ ਸਮੇਂ ਆਪਣਾ ਨੱਕ-ਮੂੰਹ ਕੂਹਣੀ ਨਾਲ ਢਕਣ ਦੀ ਸਲਾਹ ਦਿੱਤੀ ਜਾਂਦੀ ਹੈ।
ਦੂਜੇ ਤਰੀਕੇ ਤੋਂ ਵਾਇਰਸ ਨਾ ਫ਼ੈਲੇ ਇਸ ਲਈ ਵਾਰ ਵਾਰ ਸਾਬਣ ਨਾਲ ਹੱਥ ਧੋਣ ਜਾਂ ਹੈਂਡ ਸੈਨੇਟਾਈਜ਼ਰ ਨਾਲ ਹੱਥ ਸਾਫ਼ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਇਸ ਦੇ ਇਲਾਵਾ ਆਸ-ਪਾਸ ਦੀਆਂ ਚੀਜ਼ਾਂ ਨੂੰ ਛੂਹਣ ਤੋਂ ਬਚਣ ਅਤੇ ਖ਼ਾਸ ਕਰ ਕੇ ਆਪਣੇ ਹੱਥ ਮੂੰਹ ਨੂੰ ਲਾਉਣ ਤੋਂ ਬਚਣ ਦੀ ਸਿਫ਼ਾਰਿਸ਼ ਕੀਤੀ ਜਾਂਦੀ ਹੈ।
ਇਹ ਇਸ ਵਾਇਰਸ ਬਾਰੇ ਹਾਸਲ ਮੋਟੀ-ਮੋਟੀ ਜਾਣਕਾਰੀ ਹੈ। ਵਿਸ਼ਵ ਸਿਹਤ ਸੰਗਠਨ ਇਸ ਬਾਰੇ ਚੱਲ ਰਹੀ ਖੋਜ 'ਤੇ ਨਿਰੰਤਰ ਨਜ਼ਰ ਰੱਖ ਰਿਹਾ ਹੈ।
ਕੋਰੋਨਾਵਾਇਰਸ ਕਿੰਨਾ ਘਾਤਕ ਹੈ?
WHO ਦੀ 56,000 ਮਰੀਜ਼ਾਂ ਦੇ ਅੰਕੜਿਆਂ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕੋਰੋਨਾਵਾਇਰਸ ਦਾ ਸੰਕਰਮਣ ਕਰਨ ਵਾਲੇ ਪੰਜ ਵਿੱਚੋਂ ਚਾਰ ਵਿਅਕਤੀ ਸਿਰਫ਼ ਹਲਕੇ ਲੱਛਣਾਂ ਦਾ ਅਨੁਭਵ ਕਰਨਗੇ।
80% ਲੋਕਾਂ 'ਚ ਹਲਕੇ ਲੱਛਣ ਹੁੰਦੇ ਹਨ
14% ਲੋਕਾਂ 'ਚ ਗੰਭੀਰ ਲੱਛਣ ਹੁੰਦੇ ਹਨ
6% ਲੋਕਾਂ ਬਹੁਤ ਜ਼ਿਆਦਾ ਬਿਮਾਰ ਹੋ ਜਾਂਦੇ ਹਨ
ਬਿਮਾਰੀ ਨਾਲ ਮਰਨ ਵਾਲੇ ਲੋਕਾਂ ਦਾ ਅਨੁਪਾਤ 1% ਤੋਂ 2% ਦੇ ਵਿਚਕਾਰ ਦੱਸਿਆ ਜਾ ਰਿਹਾ ਹੈ, ਪਰ ਅਜੇ ਇਹ ਅੰਕੜੇ ਭਰੋਸੇਯੋਗ ਨਹੀਂ ਹਨ।
ਹਜ਼ਾਰਾਂ ਲੋਕਾਂ ਦਾ ਇਲਾਜ ਅਜੇ ਵੀ ਜਾਰੀ ਹੈ, ਪਰ ਉਹ ਮਰ ਵੀ ਸਕਦੇ ਹਨ। ਇਸ ਲਈ ਮੌਤ ਦੀ ਦਰ ਵੱਧ ਵੀ ਸਕਦੀ ਹੈ। ਪਰ ਇਹ ਵੀ ਅਸਪਸ਼ਟ ਹੈ ਕਿ ਕਿੰਨੇ ਹਲਕੇ ਕੇਸ ਅਣਪਛਾਤੇ ਰਹਿੰਦੇ ਹਨ - ਇਸ ਲਈ ਮੌਤ ਦੀ ਦਰ ਵੀ ਘੱਟ ਹੋ ਸਕਦੀ ਹੈ।
ਜਾਣੋਂ ਕੀ ਹਨ ਕੋਰੋਨਾਵਾਇਰਸ ਦੇ ਲੱਛਣ?
ਕੋਰੋਨਾਵਾਇਰਸ ਨੂੰ ਵਿਸ਼ਵ ਸਿਹਤ ਸੰਗਠਨ ਨੇ ਮਹਾਂਮਾਰੀ ਵੀ ਐਲਾਨ ਦਿੱਤਾ ਹੈ। ਅਜਿਹੇ ਵਿੱਚ ਜਾਣੋ ਇਸ ਵਾਇਰਸ ਦੇ ਲੱਛਣ ਕੀ ਹਨ ਅਤੇ ਇਸ ਤੋਂ ਕਿਵੇਂ ਬਚਾਅ ਕੀਤਾ ਜਾ ਸਕਦਾ ਹੈ।
ਕੋਰੋਨਾਵਾਇਰਸ ਨਾਲ ਪਹਿਲਾਂ ਤੁਹਾਨੂੰ ਬੁਖ਼ਾਰ ਹੁੰਦਾ ਹੈ। ਇਸ ਤੋਂ ਬਾਅਦ, ਖੁਸ਼ਕ ਖਾਂਸੀ ਹੁੰਦੀ ਹੈ ਅਤੇ ਫਿਰ ਇੱਕ ਹਫ਼ਤੇ ਬਾਅਦ, ਸਾਹ ਲੈਣ ਵਿੱਚ ਮੁਸ਼ਕਲ ਆਉਂਦੀ ਹੈ। ਕਈ ਹਾਲਾਤਾਂ 'ਚ ਤਾਂ ਤੁਹਾਨੂੰ ਹਸਪਤਾਲ ਵੀ ਦਾਖ਼ਲ ਹੋਣਾ ਪੈ ਸਕਦਾ ਹੈ।
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਹਾਲਾਂਕਿ, ਇਨ੍ਹਾਂ ਲੱਛਣਾਂ ਦਾ ਇਹ ਮਤਲਬ ਨਹੀਂ ਹੈ ਕਿ ਜ਼ਰੂਰ ਹੀ ਤੁਹਾਨੂੰ ਕੋਰੋਨਾ ਵਾਇਰਸ ਦੀ ਲਾਗ ਹੈ।
ਇਸੇ ਤਰ੍ਹਾਂ ਦੇ ਲੱਛਣ ਕੁਝ ਹੋਰ ਵਾਇਰਸਾਂ ਜਿਵੇਂ ਕਿ ਜ਼ੁਕਾਮ ਅਤੇ ਫਲੂ ਵਿੱਚ ਵੀ ਮਿਲਦੇ ਹਨ।
ਕੁਝ ਕੇਸਾਂ 'ਚ, ਕੋਰੋਨਾਵਾਇਰਸ ਨਾਲ ਨਿਮੋਨੀਆ ਵੀ ਹੋ ਸਕਦਾ ਹੈ। ਸਾਹ ਲੈਣ 'ਚ ਕਾਫ਼ੀ ਦਿੱਕਤ ਵੀ ਹੋ ਸਕਦੀ ਹੈ।
ਲਾਗ ਲੱਗਣ ਅਤੇ ਲੱਛਣ ਸਾਹਮਣੇ ਤਕਰੀਬਨ ਪੰਜ ਦਿਨਾਂ ਸਾਹਮਣੇ ਆ ਰਹੇ ਹਨ।
ਕੋਰੋਨਾ ਵਾਇਰਸ ਤੋਂ ਕਿਵੇਂ ਬੱਚਿਆ ਜਾ ਸਕਦਾ ਹੈ?
ਅਜੇ ਤੱਕ ਇਹ ਪੂਰੀ ਤਰ੍ਹਾਂ ਪਤਾ ਨਹੀਂ ਲੱਗ ਸਕਿਆ ਹੈ ਕਿ ਕਿਸ ਤਰ੍ਹਾਂ ਕੋਰੋਨਾ ਵਾਇਰਸ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਵਿੱਚ ਫੈਲਦਾ ਹੈ।
ਹਾਲਾਂਕਿ, ਇਸੇ ਤਰ੍ਹਾਂ ਦੇ ਵਾਇਰਸ ਖੰਘ ਅਤੇ ਛਿੱਕ ਤੋਂ ਡਿੱਗਣ ਵਾਲੀਆਂ ਬੂੰਦਾਂ ਦੁਆਰਾ ਫੈਲਦੇ ਹਨ।
ਸਿਹਤ ਮਾਹਿਰਾਂ ਦੀ ਸਲਾਹ ਮੁਤਾਬਕ-
ਤੁਸੀਂ ਆਪਣੇ ਹੱਥ ਚੰਗੀ ਤਰ੍ਹਾਂ ਧੋਵੋ।
ਖੰਘ ਜਾਂ ਛਿੱਕ ਆਉਣ ਵੇਲੇ ਆਪਣੇ ਮੂੰਹ ਨੂੰ ਢੱਕ ਕੇ ਰੱਖੋ।
ਜੇ ਤੁਹਾਡੇ ਹੱਥ ਸਾਫ ਨਹੀਂ ਹਨ ਤਾਂ ਅੱਖਾਂ, ਨੱਕ ਅਤੇ ਮੂੰਹ ਨੂੰ ਛੂਹਣ ਤੋਂ ਬੱਚੋ।

ਇਹ ਵੀ ਪੜ੍ਹੋ:

ਤਸਵੀਰ ਸਰੋਤ, MoHFW_INDIA

ਇਹ ਵੀ ਦੇਖੋਂ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2

End of YouTube post, 3

End of YouTube post, 4