ਕੋਰੋਨਾਵਾਇਰਸ ਚੀਨ ਦੀ ਲੈਬ ਤੋਂ ਆਇਆ ਹੈ? ਕੀ ਹਨ ਦਲੀਲਾਂ - 5 ਅਹਿਮ ਖ਼ਬਰਾਂ

ਅਮਰੀਕਾ ਦੇ ਗ੍ਰਹਿ ਮੰਤਰਾਲੇ ਦੇ ਸੂਤਰ ਮੁਤਾਬਕ ਦੂਤਾਵਾਸ ਦੇ ਅਧਿਕਾਰੀ ਚੀਨ ਦੇ ਵੁਹਾਨ ਸ਼ਹਿਰ ਵਿੱਚ ਇੱਕ ਵਾਇਰਸ ਲੈਬ ਵਿੱਚ ਜੈਵ ਵਿਭਿੰਨਤਾ ਬਾਰੇ ਚਿੰਤਤ ਸਨ

ਤਸਵੀਰ ਸਰੋਤ, Getty images

ਤਸਵੀਰ ਕੈਪਸ਼ਨ, ਅਮਰੀਕਾ ਦੇ ਗ੍ਰਹਿ ਮੰਤਰਾਲੇ ਦੇ ਸੂਤਰ ਮੁਤਾਬਕ ਦੂਤਾਵਾਸ ਦੇ ਅਧਿਕਾਰੀ ਚੀਨ ਦੇ ਵੁਹਾਨ ਸ਼ਹਿਰ ਵਿੱਚ ਇੱਕ ਵਾਇਰਸ ਲੈਬ ਵਿੱਚ ਜੈਵ ਵਿਭਿੰਨਤਾ ਬਾਰੇ ਚਿੰਤਤ ਸਨ
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 4 ਮਿੰਟ

ਸਪੇਨ ਵਿੱਚ ਵੀ ਮੌਤਾਂ ਦਾ ਅੰਕੜਾ 20 ਹਜ਼ਾਰ ਤੋਂ ਪਾਰ ਹੋ ਗਿਆ ਹੈ ਅਤੇ ਇਸ ਨਾਲ ਸਭ ਤੋਂ ਵੱਧ ਮੌਤਾਂ ਦੇ ਮਾਮਲੇ ਵਿੱਚ ਤੀਜੇ ਨੰਬਰ ’ਤੇ ਆ ਗਿਆ ਹੈ। ਜੌਨਸ ਹੌਪਕਿਨਸ ਯੂਨੀਵਰਸਿਟੀ ਮੁਤਾਬਕ ਅਮਰੀਕਾ ਪਹਿਲੇ ਨੰਬਰ ’ਤੇ ਹੈ ਜਿੱਥੇ ਮੌਤਾਂ ਦਾ ਅੰਕੜਾ 38 ਹਜ਼ਾਰ ਤੋਂ ਵੱਧ ਹੈ ਅਤੇ ਦੂਜੇ ਨੰਬਰ ਉੱਤੇ 23 ਹਜ਼ਾਰ ਤੋਂ ਮੌਤਾਂ ਦਰਜ ਕਰਵਾਉਣ ਵਾਲਾ ਦੇਸ, ਇਟਲੀ ਹੈ।

ਬ੍ਰਿਟੇਨ ਵਿੱਚ ਵੀ ਕੋਰੋਨਾਵਾਇਰਸ ਦੇ ਮਰੀਜ਼ਾਂ ਦੀ ਗਿਣਤੀ 15 ਹਜ਼ਾਰ ਤੋਂ ਵੱਧ ਗਈ ਹੈ ਅਤੇ ਮੌਤਾਂ ਦੀ ਅੰਕੜਾ ਵੀ 15 ਹਜ਼ਾਰ 464 ਹੋ ਗਿਆ ਹੈ।

ਕੋਰੋਨਾਵਾਇਰਸ ਕਿਵੇਂ ਅਤੇ ਕਿੱਥੋਂ ਆਇਆ ਇਸ ਬਾਰੇ ਬਹੁਤ ਸਾਰੇ ਵਿਸ਼ਵਾਸ ਹਨ। ਕੁਝ ਦਾ ਦਾਅਵਾ ਹੈ ਕਿ ਵਾਇਰਸ ਜਾਨਵਰਾਂ ਤੋਂ ਮਨੁੱਖਾਂ ਵਿਚ ਪਹੁੰਚ ਗਿਆ ਹੈ।

ਪਰ ਕਿਸ ਜਾਨਵਰ ਤੋਂ, ਇਸ ਬਾਰੇ ਕੁਝ ਸਾਫ-ਸਾਫ ਨਹੀਂ ਕਿਹਾ ਜਾ ਸਕਦਾ। ਕੁਝ ਦਾਅਵਾ ਕਰਦੇ ਹਨ ਕਿ ਵਾਇਰਸ ਪੈਂਗੋਲਿਨ ਨਾਲ ਮਨੁੱਖਾਂ ਤੱਕ ਪਹੁੰਚ ਜਾਂਦਾ ਹੈ, ਤਾਂ ਕੁਝ ਚਮਗਾਦੜ ਨੂੰ ਇਸ ਲਈ ਜ਼ਿੰਮੇਵਾਰ ਮੰਨਦੇ ਹਨ।

ਇਹ ਇਸ ਤੋਂ ਇਲਾਵਾ ਇਕ ਹੋਰ ਸਿਧਾਂਤ ਇਹ ਹੈ ਕਿ ਇਹ ਵਾਇਰਸ ਲੈਬਾਰਟਰੀ ਵਿਚ ਤਿਆਰ ਕੀਤਾ ਗਿਆ ਸੀ।

ਕੀ ਵਾਇਰਸ ਅਸਲ ਵਿਚ ਚੀਨ ਦੇ ਵੁਹਾਨ ਵਿਚ ਇਕ ਲੈਬ ਤੋਂ ਪੈਦਾ ਹੋਇਆ ਸੀ ਅਤੇ ਦੁਨੀਆ ਭਰ ਵਿਚ ਫੈਲਿਆ ਸੀ, ਇਹ ਵਿਸਥਾਰ ਵਿੱਚ ਜਾਣਨ ਲਈ ਇੱਥੇ ਕਲਿੱਕ ਕਰੋ।

bbc
bbc

ਭਾਰਤ 'ਚ ਕੋਰੋਨਾਵਾਇਰਸ ਦੇ ਮਾਮਲੇ

17656

ਕੁੱਲ੍ਹ ਮਾਮਲੇ

2842

ਜੋ ਠੀਕ ਹੋ ਗਏ ਹਨ

559

ਮੌਤਾਂ

ਸਰੋਤ: ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

11: 30 IST ਨੂੰ ਅਪਡੇਟ ਕੀਤਾ ਗਿਆ

ਪੂਰੇ ਜਾਪਾਨ ਵਿੱਚ ਐਮਰਜੈਂਸੀ ਨੂੰ ਵਧਾ ਦਿੱਤਾ ਗਿਆ ਹੈ

ਤਸਵੀਰ ਸਰੋਤ, Getty images

ਤਸਵੀਰ ਕੈਪਸ਼ਨ, ਪੂਰੇ ਜਾਪਾਨ ਵਿੱਚ ਐਮਰਜੈਂਸੀ ਨੂੰ ਵਧਾ ਦਿੱਤਾ ਗਿਆ ਹੈ

ਕੋਰੋਨਾਵਾਇਰਸ: ਜਪਾਨ ਦੇ ਇਸ ਦੀਪ ਤੋਂ ਕੀ ਗ਼ਲਤੀ ਹੋਈ ਕਿ ਕੋਰੋਨਾਵਾਇਰਸ ਮੁੜ ਆਇਆ

ਜਪਾਨ ਦੇ ਹੋਕਾਇਡੂ ਨੇ ਫ਼ੈਲ ਰਹੀ ਕੋਰੋਨਾਵਾਇਰਸ ਬਿਮਾਰੀ ਨੂੰ ਕਾਬੂ ਕਰਨ ਲਈ ਮੁਸਤੈਦੀ ਨਾਲ ਕਾਰਵਾਈ ਕੀਤੀ ਅਤੇ ਕੁਝ ਦਿਨਾਂ ਵਿੱਚ ਲਾਗ ਦੇ ਨਵੇਂ ਕੇਸਾਂ ਵਿੱਚ ਕਮੀ ਆ ਗਈ।

ਉਸ ਤੋਂ ਬਾਅਦ ਜਿਵੇਂ ਹੋਕਾਇਡੂ ਨੂੰ ਕੋਰੋਨਾਵਾਇਰਸ ਖ਼ਿਲਾਫ਼ ਇੱਕ ਜੇਤੂ ਵਜੋਂ ਦੇਖਿਆ ਜਾਣ ਲੱਗਿਆ ਤੇ ਉੱਥੇ ਜ਼ਿੰਦਗੀ ਮੁੜ ਲੀਹਾਂ ’ਤੇ ਆ ਗਈ, ਸਕੂਲ ਸਣੇ ਕਈ ਅਦਾਰੇ ਖੋਲ੍ਹ ਦਿੱਤੇ ਗਏ ਸਨ।

ਪਰ ਹੋਕਾਇਡੂ ਇੱਕ ਵਾਰ ਮੁੜ ਸੁਰਖੀਆਂ ਵਿੱਚ ਆ ਗਿਆ ਹੈ। ਇਹ ਜਪਾਨ ਦਾ ਪਹਿਲਾ ਸੂਬਾ ਬਣਿਆ ਸੀ, 19 ਮਾਰਚ ਨੂੰ ਐਮਰਜੈਂਸੀ ਹਟਾ ਲਈ ਗਈ ਅਤੇ ਅਪ੍ਰੈਲ ਦੀ ਸ਼ੁਰੂਆਤ ਵਿੱਚ ਸਕੂਲ ਖੋਲ੍ਹ ਦਿੱਤੇ ਗਏ।

ਹੁਣ ਐਮਰਜੈਂਸੀ ਹਟਾਏ ਜਾਣ ਦੇ ਲਗਭਗ ਇੱਕ ਮਹੀਨੇ ਬਾਅਦ ਮੁੜ ਤੋਂ ਕਿਉਂ ਲਗਾਉਣੀ ਪੈ ਗਈ, ਇਸ ਬਾਰੇ ਪੂਰੀ ਖ਼ਬਰ ਪੜ੍ਹਣ ਲਈ ਇੱਥੇ ਕਲਿੱਕ ਕਰੋ।

ਭਾਰਤ ਵਿੱਚ ਕੋਰੋਨਵਾਇਰਸ ਦੇ ਹੌਟਸਪੋਟ ਜ਼ਿਲ੍ਹਿਆਂ ਬਾਰੇ ਜਾਣੋ

Sorry, your browser cannot display this map

ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ਾਂ ਦੇ ਬਿਸਤਰੇ ਐੱਸਡੀਐੱਮ ਤੇ ਤਹਿਸੀਲਦਾਰ ਨੇ ਆਪ ਧੋਤੇ

ਤਸਵੀਰ ਸਰੋਤ, Surinder mann/BBC

ਤਸਵੀਰ ਕੈਪਸ਼ਨ, ਐੱਸਡੀਐੱਮ ਤੇ ਤਹਿਸੀਲਦਾਰ ਨੇ ਧੋਤੇ ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ਾਂ ਦੇ ਬਿਸਤਰੇ

SDM ਨੇ ਮਿਸਾਲ ਪੇਸ਼ ਕੀਤੀ

ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ਾਂ ਲਈ ਬਣਾਏ ਗਏ ਆਇਸੋਲੇਸ਼ਨ ਸੈਂਟਰਾਂ 'ਚ ਵਿਛਾਏ ਗਏ ਬਿਸਤਰਿਆਂ ਨੂੰ ਆਪਣੇ ਹੱਥੀਂ ਧੋਣ ਦਾ ਕੰਮ ਕਰਕੇ ਬਠਿੰਡਾ ਦੇ ਐਸਡੀਐਮ ਅਮਰਿੰਦਰ ਸਿੰਘ ਟਿਵਾਣਾ ਤੇ ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਚਰਚਾ ਵਿੱਚ ਆ ਗਏ ਹਨ।

ਮਾਲਵਾ ਪੱਟੀ 'ਚ ਇਨ੍ਹਾਂ ਅਧਿਕਾਰੀਆਂ ਵੱਲੋਂ ਆਮ ਲੋਕਾਂ ਦੇ ਮਨਾਂ 'ਚੋਂ ਕੋਰੋਨਾਵਾਇਰਸ ਸਬੰਧੀ ਫੈਲਾਏ ਜਾ ਰਹੇ ਬੇਲੋੜੇ ਡਰ ਨੂੰ ਕੱਢਣ ਦੀ ਭਾਵਨਾ ਨਾਲ ਕੀਤੇ ਗਏ ਇਸ ਕੰਮ ਨੂੰ ਇਕ ਮਿਸਾਲ ਵਜੋਂ ਦੇਖਿਆ ਜਾ ਰਿਹਾ ਹੈ। ਪੂਰੀ ਖ਼ਬਰ ਇੱਥੇ ਪੜ੍ਹੋ:

ਮਾਹਰਾਂ ਦਾ ਮੰਨਣਾ ਹੈ ਕਿ ਭਾਰਤ ਦੇ ਜਾਇਦਾਦ ਖੇਤਰ ਨੂੰ ਮੰਦੀ ਵਿੱਚੋਂ ਸਸਤੇ ਘਰ ਹੀ ਕੱਢਣਗੇ
ਤਸਵੀਰ ਕੈਪਸ਼ਨ, ਮਾਹਰਾਂ ਦਾ ਮੰਨਣਾ ਹੈ ਕਿ ਭਾਰਤ ਦੇ ਜਾਇਦਾਦ ਖੇਤਰ ਨੂੰ ਮੰਦੀ ਵਿੱਚੋਂ ਸਸਤੇ ਘਰ ਹੀ ਕੱਢਣਗੇ

ਰਿਅਲ ਸਟੇਟ ਸੈਕਟਰ 'ਤੇ ਮਾੜਾ ਅਸਰ

ਕੋਰੋਨਾਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਭਾਰਤ ਵਿੱਚ ਪਿਛਲੇ ਤਿੰਨ ਹਫ਼ਤਿਆਂ ਤੋਂ ਜ਼ਰੂਰੀ ਸੇਵਾਵਾਂ ਤੋਂ ਇਲਾਵਾ ਹਰ ਕਿਸਮ ਜਾ ਕਾਰੋਬਾਰ ਬੰਦ ਹੈ। ਸਪਸ਼ਟ ਹੈ ਕਿ ਇਸ ਦਾ ਅਸਰ ਜਾਇਦਾਦ ਖੇਤਰ ਭਾਵ ਰੀਅਲ ਇਸਟੇਟ ਖੇਤਰ ਉੱਪਰ ਵੀ ਪਿਆ ਹੈ।

ਸੋਸ਼ਲ ਡਿਸਟੈਂਸਿੰਗ ਨਾਲ ਨਾ ਤਾਂ ਨਿਰਮਾਣ ਹੋ ਸਕਦਾ ਹੈ ਨਾ ਹੀ ਕਿਸੇ ਕਿਸਮ ਦੀ ਵੇਚ-ਖ਼ਰੀਦ ਦੀ ਰਜਿਸਟਰੀ, ਕਿਉਂਕਿ ਦਫ਼ਤਰ ਵੀ ਬੰਦ ਹਨ।

ਹਾਲਾਂਕਿ ਭਾਰਤੀ ਜਾਇਦਾਦ ਖੇਤਰ ਦੀਆਂ ਮੁਸ਼ਕਲਾਂ ਕੋਰੋਨਾਵਾਇਰਸ ਨਾਲ ਹੀ ਸ਼ੁਰੂ ਨਹੀਂ ਹੋਈਆਂ। ਪਰ ਫਿਰ ਵੀ ਮਾਹਿਰਾਂ ਦਾ ਮੰਨਣਾ ਹੈ ਕਿ ਕੋਰੋਨਾਵਾਇਰਸ ਕਾਰਨ ਰਿਅਲ ਸਟੇਟ ਖੇਤਰ ਦਾ ਹਾਲ ਕਾਫ਼ੀ ਮਾੜਾ ਹੋਇਆ ਹੈ। ਪੂਰੀ ਖ਼ਬਰ ਲਈ ਇੱਥੇ ਕਲਿੱਕ ਕਰੋ

ਕੋਰਨਾਵਾਇਰਸ

ਤਸਵੀਰ ਸਰੋਤ, Getty Images

ਕੀ ਗਰਮੀ ਨਾਲ ਭੱਜੇਗਾ ਕੋਰੋਨਾ?

ਕੋਰੋਨਾਵਾਇਰਸ ਨੂੰ ਲੈ ਕੇ ਅਫ਼ਵਾਹਾਂ ਦਾ ਬਜ਼ਾਰ ਵੀ ਗਰਮ ਹੈ ਜਿਸ ਕਰਕੇ ਲੋਕਾਂ ਦੇ ਮਨਾਂ ਵਿੱਚ ਬਹੁਤ ਸਵਾਲ ਉੱਠ ਰਹੇ ਹਨ।

ਕਈ ਥਾਵਾਂ 'ਤੇ ਦਾਅਵੇ ਕੀਤੇ ਜਾ ਰਹੇ ਹਨ ਕਿ ਗਰਮੀ ਦੀ ਮਦਦ ਨਾਲ ਕੋਰੋਨਾਵਾਇਰਸ ਨੂੰ ਖ਼ਤਮ ਕੀਤਾ ਜਾ ਸਕਦਾ ਹੈ। ਕਈ ਦਾਅਵਿਆਂ ਵਿੱਚ ਗਰਮ ਪਾਣੀ-ਪੀਣ ਦੀ ਸਲਾਹ ਦਿੱਤਾ ਜਾ ਰਹੀ ਹੈ।

ਇੱਥੋਂ ਤੱਕ ਕਿ ਗਰਮ ਪਾਣੀ ਨਾਲ ਨਹਾਉਣ ਦੀ ਸਲਾਹ ਦਿੱਤਾ ਜਾ ਰਹੀ ਹੈ। ਪਰ ਕੀ ਸੱਚਮੁੱਚ ਇਹ ਗਰਮੀ ਦਾ ਇਸ ’ਤੇ ਅਸਰ ਹੈ, ਇਹ ਜਾਣਨ ਲਈ ਇੱਥੇ ਕਲਿੱਕ ਕਰੋ।

bbc
bbc

ਇਹ ਵੀਡੀਓ ਦੇਖੋ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)