ਅਰਨਬ ਗੋਸਵਾਮੀ ਦੀ ਗ੍ਰਿਫ਼ਤਾਰੀ 'ਤੇ ਤਿੰਨ ਹਫਤੇ ਤੱਕ ਲੱਗੀ ਰੋਕ, ਜਾਣੋ ਕੀ ਹੈ ਮਾਮਲਾ

ਅਰਨਬ ਗੋਸਵਾਮੀ

ਤਸਵੀਰ ਸਰੋਤ, Getty Images

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 3 ਮਿੰਟ

ਰਿਪਬਲਿਕ ਟੀਵੀ ਦੇ ਐਡੀਟਰ ਇਨ ਚੀਫ ਅਰਨਬ ਗੋਸਵਾਮੀ ਦੀ ਗ੍ਰਿਫਤਾਰੀ 'ਤੇ ਸੁਪਰੀਮ ਕੋਰਟ ਨੇ ਤਿੰਨ ਹਫਤੇ ਤੱਕ ਰੋਕ ਲਗਾ ਦਿੱਤੀ ਹੈ।

ਅਰਨਬ ਗੋਸਵਾਮੀ 'ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਖਿਲਾਫ਼ ਮਾੜੀ ਸ਼ਬਦਾਵਲੀ ਵਰਤੀ ਹੈ ਅਤੇ ਨਾਲ ਹੀ ਲੋਕਾਂ ਨੂੰ ਭੜਕਾਉਣ ਵਾਲੀ ਸ਼ਬਦਾਵਲੀ ਇਸਤੇਮਾਲ ਕੀਤੀ ਗਈ ਹੈ।

ਗੋਸਵਾਮੀ ਖਿਲਾਫ਼ ਪੰਜਾਬ ਦੇ ਬਟਾਲਾ ਤਹਿਤ ਪੈਂਦੇ ਥਾਣਾ ਫਤਹਿਗੜ੍ਹ ਚੂੜੀਆਂ ਸਣੇ ਮਹਾਰਾਸ਼ਟਰ, ਮੱਧ ਪ੍ਰਦੇਸ਼, ਤੇਲੰਗਾਨਾ, ਜਮੂੰ-ਕਸ਼ਮੀਰ ਅਤੇ ਛੱਤੀਸਗੜ੍ਹ ਵਿੱਚ ਮਾਮਲਾ ਦਰਜ ਹੋਇਆ ਹੈ।

ਜਸਟਿਸ ਡੀਵਾਈ ਚੰਦਰਚੁੜ ਐਮਆਰ ਸ਼ਾਹ ਦੀ ਬੈਂਚ ਨੇ ਕਿਹਾ, ''ਅਰਨਬ ਗੋਸਵਾਮੀ 'ਤੇ ਤਿੰਨ ਹਫਤੇ ਤੱਕ ਕੋਈ ਕਾਰਵਾੀ ਨਹੀਂ ਹੋਵੇਗੀ। ਇਸ ਵਖਫੇ ਦੌਰਾਨ ਗੋਸਵਾਮੀ ਟਰਾਇਲ ਕੋਰਟ ਜਾਂ ਹਾਈ ਕੋਰਟ ਸਾਹਮਣੇ ਅਗਾਉਂ ਜ਼ਮਾਨਤ ਦੀ ਅਰਜ਼ੀ ਲਗਾ ਸਕਦੇ ਹਨ।''

ਅਰਨਬ ਗੋਸਵਾਮੀ ਨੇ ਇੱਕ ਬਿਆਨ ਜਾਰੀ ਕਰਦਿਆਂ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ।

ਬੈਂਚ ਨੇ ਸੁਰੱਖਿਆ ਮੁਹੱਈਆ ਕਰਵਾਉਣ ਦਾ ਹੁਕਮ ਦਿੱਤਾ

ਬੈਂਚ ਨੇ ਇਹ ਵੀ ਕਿਹਾ ਕਿ ਜਿਹੜੇ ਮਾਮਲੇ ਬਾਅਦ ਵਿੱਚ ਦਰਜ ਹੋਏ ਹਨ ਉਨ੍ਹਾਂ 'ਤੇ ਵੀ ਦੋ ਹਫਤੇ ਤੱਕ ਰੋਕ ਰਹੇਗੀ।

ਅਰਨਬ ਗੋਸਵਾਮੀ

ਤਸਵੀਰ ਸਰੋਤ, ARNAB GOSWAMI/SOCIAL MEDIA

ਮੁੰਬਈ ਪੁਲਿਸ ਕਮਿਸ਼ਨਰ ਨੂੰ ਬੈਂਚ ਨੇ ਹਦਾਇਤ ਦਿੱਤੀ ਹੈ ਕਿ ਰਿਪਬਲਿਕ ਟੀਵੀ ਦੇ ਦਫਤਰ ਅਤੇ ਪਟੀਸ਼ਨਰ ਅਰਨਬ ਗੋਸਵਾਮੀ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ।

ਬੈਂਚ ਨੇ ਇਹ ਵੀ ਕਿਹਾ ਕਿ ਪਟੀਸ਼ਨਰ ਨੂੰ ਵੀ ਜਾਂਚ ਵਿੱਚ ਸਹਿਯੋਗ ਦੇਣਾ ਚਾਹੀਦ ਹੈ।

ਅਰਨਬ ਵੱਲੋਂ ਵਕੀਲ ਮੁਕੁਲ ਰੋਹਤਗੀ ਅਦਾਲਤ ਵਿੱਚ ਪੇਸ਼ ਹੋਏ ਅਤੇ ਮਹਾਰਾਸ਼ਟਰ ਵੱਲੋਂ ਕਪਿੱਲ ਸਿੱਬਲ ਹਾਜ਼ਰ ਹੋਏ।

ਅਰਬ ਨੇ ਸ਼ੋਅ ਵਿੱਚ ਕੀ ਕਿਹਾ ਸੀ?

ਅਰਨਬ ਗੋਸਵਾਮੀ 'ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਆਪਣੇ ਟੀਵੀ ਪ੍ਰੋਗਰਾਮ ਵਿੱਚ ਕਾਂਗਰਸ ਮੁਖੀ ਸੋਨੀਆ ਗਾਂਧੀ ਲਈ ਮਾੜੀ ਸ਼ਬਦਾਵਲੀ ਦਾ ਇਸੇਤਮਾਲ ਕੀਤਾ ਸੀ। ਕਾਂਗਰਸ ਦੇ ਕਈ ਵੱਡੇ ਆਗੂਆਂ ਨੇ ਅਰਨਬ ਗੋਸਵਾਮੀ ਦੀ ਭਾਸ਼ਾ ਨੂੰ ਲੈ ਕੇ ਸਵਾਲ ਚੁੱਕੇ ਗਏ ਸਨ।

ਅਰਨਬ ਨੇ ਸ਼ੋਅ ਵਿੱਚ ਕਿਹਾ ਸੀ, "ਜੇ ਕਿਸੇ ਮੌਲਵੀ ਜਾਂ ਪਾਦਰੀ ਦਾ ਕਤਲ ਹੋਇਆ ਹੁੰਦਾ ਤਾਂ ਕੀ ਮੀਡੀਆ, ਸੈਕੁਲਰ ਗੈਂਗ ਅਤੇ ਸਿਆਸੀ ਦਲ ਅੱਜ ਸ਼ਾਂਤ ਹੁੰਦੇ? ਜੇ ਪਾਦਰੀਆਂ ਦਾ ਕਤਲ ਹੋਇਆ ਹੁੰਦਾ ਤਾਂ ਕੀ 'ਇਟਲੀ ਵਾਲੀ ਐਨਟੋਨੀਓ ਮਾਇਨੋ' 'ਇਟਲੀ ਵਾਲੀ ਸੋਨੀਆ ਗਾਂਧੀ' ਅੱਜ ਚੁੱਪ ਰਹਿੰਦੀ?"

ਕਾਂਗਰਸ ਉੱਤੇ ਹਮਲਾ ਕਰਵਾਉਣ ਦਾ ਇਲਜ਼ਾਮ

ਉੱਧਰ ਅਰਨਬ ਗੋਸਵਾਮੀ ਨੇ ਵੀ ਕਾਂਗਰਸ ਉੱਤੇ ਉਨ੍ਹਾਂ 'ਤੇ ਹਮਲਾ ਕਰਵਾਉਣ ਦਾ ਇਲਜ਼ਾਮ ਲਗਾਇਆ ਹੈ।

ਦੇਰ ਰਾਤ ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਪੋਸਟ ਕੀਤਾ ਅਤੇ ਇਹ ਇਲਜ਼ਾਮ ਲਗਾਇਆ।

ਅਰਨਬ ਨੇ ਦਾਅਵਾ ਕੀਤਾ ਕਿ ਜਦੋਂ ਉਹ ਮੁੰਬਈ ਵਿੱਚ ਆਪਣੇ ਦਫ਼ਤਰ ਤੋਂ ਘਰ ਪਰਤ ਰਹੇ ਸੀ ਤਾਂ ਮੋਟਰਸਾਈਕਲ ਉੱਤੇ ਸਵਾਰ ਦੋ ਲੋਕਾਂ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ।

ਇਸ ਵੀਡੀਓ ਵਿੱਚ ਹਮਲੇ ਦਾ ਇਲਜ਼ਾਮ ਲਗਾਉਂਦੇ ਹੋਏ ਅਰਨਬ ਨੇ ਕਿਹਾ, "ਮੈਂ ਦਫ਼ਤਰ ਤੋਂ ਘਰ ਪਰਤ ਰਿਹਾ ਸੀ, ਉਸ ਵੇਲੇ ਰਾਹ ਵਿੱਚ ਬਾਈਕ ਸਵਾਰ ਦੋ ਗੁੰਡਿਆਂ ਨੇ ਹਮਲਾ ਕਰ ਦਿੱਤਾ। ਮੈਂ ਆਪਣੀ ਕਾਰ ਵਿੱਚ ਪਤਨੀ ਦੇ ਨਾਲ ਸੀ। ਹਮਲਾਵਾਰਾਂ ਨੇ ਖਿੜਕੀ ਤੋੜਨ ਦੀ ਕੋਸ਼ਿਸ਼ ਕੀਤੀ, ਇਹ ਕਾਂਗਰਸ ਨਾਲ ਜੁੜੇ ਗੁੰਡੇ ਸੀ।"

ਖ਼ਬਰ ਏਜੰਸੀ ਏਐੱਨਆਈ ਅਨੁਸਾਰ ਇਸ ਮਾਮਲੇ ਵਿੱਚ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਅਰਨਬ ਗੋਸਵਾਮੀ ਨੇ ਕੀ ਕਿਹਾ

ਇੱਕ ਬਿਆਨ ਜਾਰੀ ਕਰਦਿਆਂ ਅਰਨਬ ਗੋਸਵਾਮੀ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਧੰਨਵਾਦੀ ਹਨ ਜਿਸ ਨੇ ਉਨ੍ਹਾਂ ਦੇ ਰਿਪੋਰਟ ਕਰਨ ਦੇ ਹੱਕ ਦੀ ਰੱਖਿਆ ਕੀਤੀ ਹੈ ਤੇ ਉਨ੍ਹਾਂ ਨੂੰ ਕਾਂਗਰਸ ਦੇ ਹਮਲੇ ਤੋਂ ਬਚਾਇਆ ਜਿਸ ਨੇ ਉਨ੍ਹਾਂ ਖਿਲਾਫ ਸੈਂਕੜੇ ਐਫਆਈਆਰ ਦਰਜ ਕਰਵਾਈਆਂ।

ਗੋਸਵਾਮੀ ਨੇ ਕਿਹਾ ਕਿ ਕਾਂਗਰਸ ਨੇ ਦੋ ਦਿਨ ਪਹਿਲਾਂ ਉਨ੍ਹਾਂ ਤੇ ਅਤੇ ਉਨ੍ਹਾਂ ਦੀ ਪਤਨੀ ਤੇ ਹਮਲਾ ਕੀਤਾ।

ਕੋਰੋਨਾਵਾਇਰਸ
ਕੋਰੋਨਾਵਾਇਰਸ

ਪੰਜਾਬ ਵਿੱਚ ਕੀ ਮਾਮਲਾ ਦਰਜ ਹੋਇਆ?

ਬੀਬੀਸੀ ਪੰਜਾਬੀ ਦੇ ਸਹਿਯੋਗੀ ਗੁਰਪ੍ਰੀਤ ਸਿੰਘ ਚਾਵਲਾ ਅਨੁਸਾਰ ਪੁਲਿਸ ਜਿਲਾ ਬਟਾਲਾ ਤਹਿਤ ਪੈਂਦੇ ਥਾਣਾ ਫਤਹਿਗੜ੍ਹ ਚੂੜੀਆਂ 'ਚ ਅਰਨਬ ਗੋਸਵਾਮੀ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਹੋਇਆ ਹੈ|

ਪੁਲਿਸ ਜ਼ਿਲਾ ਬਟਾਲਾ ਦੇ ਡੀਐੱਸਪੀ ਫਤਿਹਗੜ੍ਹ ਚੂੜੀਆਂ ਬਲਬੀਰ ਸਿੰਘ ਨੇ ਦੱਸਿਆ ਕਿ ਜਿਲਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਜੋਸਫ ਵੱਲੋਂ ਇਕ ਸ਼ਕਾਇਤ ਦਰਜ਼ ਕਰਵਾਈ ਗਈ ਸੀ।

ਤਿਆਰ ਨਕਸ਼ਾ

ਦੁਨੀਆਂ ਭਰ 'ਚ ਪੌਜ਼ੀਟਿਵ ਕੇਸ

Group 4

ਇੰਟਰੈਕਟਿਵ ਪੂਰਾ ਦੇਖਣ ਲਈ ਬਰਾਊਜ਼ਰ ਅਪਡੇਟ ਕਰੋ

Source: Johns Hopkins University, national public health agencies

ਅੰਕੜੇ-ਆਖ਼ਰੀ ਅਪਡੇਟ 5 ਜੁਲਾਈ 2022, 1:29 ਬਾ.ਦੁ. IST

ਸ਼ਿਕਾਇਤ ਕਰਤਾ ਰੋਸ਼ਨ ਜੋਸਫ ਵਲੋਂ ਇਲਜ਼ਾਮ ਲਗਾਇਆ ਗਿਆ ਹੈ ਕਿ ਇਕ ਨਿਜੀ ਚੈਨਲ ਦੇ ਐਡੀਟਰ ਅਰਨਬ ਗੋਸਵਾਮੀ ਵੱਲੋਂ ਇਕ ਟੀਵੀ ਡਿਬੇਟ ਪ੍ਰੋਗਰਾਮ ਦੇ ਦੌਰਾਨ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਦੇ ਖਿਲਾਫ ਮਾੜੀ ਸ਼ਬਦਾਵਲੀ ਬੋਲੀ ਗਈ ਹੈ|

ਛੱਤੀਸਗੜ੍ਹ ਵਿੱਚ ਕਾਂਗਰਸ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਟੀਐੱਸ ਸਹਿਦੇਵ ਨੇ ਰਿਪਬਲਿਕ ਟੀਵੀ ਦੇ ਸੰਪਾਦਕ ਅਰਨਬ ਗੋਸਵਾਮੀ ਨੇ ਭਾਈਚਾਰਿਆਂ ਵਿਚਾਲੇ ਨਫ਼ਰਤ ਫੈਲਾਉਣ ਲਈ ਜਾਣ ਬੁੱਝ ਕੇ ਭੜਕਾਊ ਬਿਆਨ ਦਿੱਤੇ ਹਨ ਅਤੇ ਸੋਨੀਆ ਗਾਂਧੀ ਦੇ ਖਿਲਾਫ਼ ਗਲਤ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਹੈ।

ਕੋਰੋਨਾਵਾਇਰਸ
ਕੋਰੋਨਾਵਾਇਰਸ
ਕੋਰੋਨਾਵਾਇਰਸ ਹੈਲਪਲਾਈਨ

ਤਸਵੀਰ ਸਰੋਤ, MoHFW_INDIA

ਇਹ ਵੀ ਦੇਖੋ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)