1984 ਆਪਰੇਸ਼ਨ ਬਲੂ ਸਟਾਰ ਦੀ 36ਵੀਂ ਬਰਸੀ: ਖਾਲਿਸਤਾਨ ਦੀ ਮੰਗ ਜਾਇਜ਼, ਦੁਨੀਆਂ ਦਾ ਕਿਹੜਾ ਸਿੱਖ ਹੈ ਜੋ ਖਾਲਿਸਤਾਨ ਨਹੀਂ ਚਾਹੁੰਦਾ: ਜਥੇ. ਹਰਪ੍ਰੀਤ ਸਿੰਘ

ਵੀਡੀਓ ਕੈਪਸ਼ਨ, ਖਾਲਿਸਤਾਨ ਦੀ ਮੰਗ ਜਾਇਜ਼, ਦੁਨੀਆਂ ਦਾ ਕਿਹੜਾ ਸਿੱਖ ਹੈ ਜੋ ਖਾਲਿਸਤਾਨ ਨਹੀਂ ਚਾਹੁੰਦਾ: ਜਥੇ. ਹਰਪ੍ਰੀਤ ਸਿੰਘ
ਪ੍ਰਕਾਸ਼ਿਤ

ਆਪਰੇਸ਼ਨ ਬਲੂ ਸਟਾਰ ਦੀ ਬਰਸੀ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖਾਲਿਸਤਾਨ ਦੀ ਮੰਗ ਜਾਇਜ਼ ਹੈ।

ਆਪਰੇਸ਼ਨ ਬਲੂ ਸਟਾਰ ਦੇ 36ਵੀਂ ਬਰਸੀ 'ਤੇ ਸ਼ਨੀਵਾਰ ਨੂੰ ਅੰਮ੍ਰਿਤਸਰ ਸ਼ਹਿਰ ਵਿੱਚ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ।

ਪੱਤਰਕਾਰਾਂ ਨਾਲ ਗੱਬਾਤ ਦੌਰਾਨ ਜਥੇਦਾਰ ਨੇ ਕਿਹਾ, ''ਸਿੱਖ ਇਸ ਘੱਲੂਘਾਰੇ ਨੂੰ ਯਾਦ ਰੱਖਦੇ ਹਨ। ਅੰਨ੍ਹਾ ਕੀ ਭਾਲੇ ਦੋ ਅੱਖਾਂ, ਦੁਨੀਆਂ ਦਾ ਕਿਹੜਾ ਸਿੱਖ ਹੈ ਜੋ ਖਾਲਿਸਤਾਨ ਨਹੀਂ ਚਾਹੁੰਦਾ। ਭਾਰਤ ਸਰਕਾਰ ਖਾਲਿਸਤਾਨ ਦੇਵੇਗੀ ਤਾਂ ਲੈ ਲਵਾਂਗੇ।''

ਰਿਪੋਰਟ: ਰਵਿੰਦਰ ਸਿੰਘ ਰੌਬਿਨ ਬੀਬੀਸੀ ਪੰਜਾਬੀ ਲਈ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)