You’re viewing a text-only version of this website that uses less data. View the main version of the website including all images and videos.
ਕੋਰੋਨਾਵਾਇਰਸ : ਪੰਜਾਬ ਸਣੇ ਭਾਰਤ ਵਿਚ ਅੱਜ ਤੋਂ ਖੁੱਲ੍ਹੇ ਮੌਲਜ਼ ਤੇ ਧਾਰਮਿਕ ਸਥਾਨਾਂ ਉੱਤੇ ਜਾਣ ਲਈ ਇਹ ਨੇ ਨਿਯਮ -5 ਅਹਿਮ ਖ਼ਬਰਾਂ
ਚੰਡੀਗੜ੍ਹ ਨੇੜੇ ਪੰਚਕੂਲਾ ਵਿਖੇ ਮਨਸਾ ਦੇਵੀ ਮੰਦਰ ਵਿੱਚ ਪ੍ਰਵੇਸ਼ ਦੁਆਰ ਕੋਲ ਸੈਨੇਟਾਈਜਰ ਦਾ ਟਨਲ ਲਾ ਦਿੱਤਾ ਗਿਆ ਹੈ। ਸਫਾਈ ਅਭਿਆਨ ਵੀ ਕੀਤਾ ਗਿਆ ਹੈ।
8 ਜੂਨ ਤੋਂ ਧਾਰਿਮਕ ਸਥਾਨ, ਮੌਲਜ਼, ਹੋਟਲ ਆਦਿ ਖੋਲ੍ਹਣ ਦੀ ਵੱਡੇ ਪੱਧਰ 'ਤੇ ਤਿਆਰੀ ਕੀਤੀ ਗਈ ਹੈ। ਸਰਕਾਰ ਵੱਲੋਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੀਆਂ ਥਾਵਾਂ ਖੋਲ੍ਹੀਆੰ ਜਾਣਗੀਆੰ।
ਮਾਤਾ ਮਨਸਾ ਦੇਵੀ ਸ਼ਰਾਈਨ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਐੱਮਐੱਸ ਯਾਦਵ ਨੇ ਬੀਬੀਸੀ ਪੰਜਾਬੀ ਨੂੰ ਦੱਸਿਆ ਕਿ ਮੰਦਰ ਖੁੱਲ੍ਹਣ ਤੋਂ ਬਾਅਦ ਸਿਰਫ਼ ਲੋਕਾਂ ਨੂੰ ਆਨ ਲਾਈਨ ਰਜਿਸਟਰੇਸ਼ਨ ਕਰਾ ਕੇ ਦਰਸ਼ਨ ਦੀ ਇਜਾਜ਼ਤ ਦਿੱਤੀ ਜਾਵੇਗੀ।
ਇਸ ਦੇ ਨਾਲ, ਭੀੜ ਨੂੰ ਰੋਕਣ ਅਤੇ ਸੋਸ਼ਲ ਡਿਸਟੈਂਸਿੰਗ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਲਗਭਗ 6,000 ਵਿਅਕਤੀ ਰਜਿਸਟਰਡ ਹੋਣਗੇ।
ਵਧੇਰੇ ਜਾਣਕਾਰੀ ਲਈ ਕਲਿਕ ਕਰੋ।
ਕੋਰੋਨਾਵਾਇਰਸ: ਆਰਟੀਫੀਸ਼ੀਅਲ ਇੰਟੈਲੀਜੈਂਸ ਕਿੰਨੀ ਕਾਰਗਰ ਹੋਵੇਗੀ
ਭਾਰਤ ਸਮੇਤ ਪੂਰੀ ਦੁਨੀਆਂ ਵਿੱਚ ਹੀ ਕੋਰੋਨਾਵਾਇਰਸ ਦੀ ਵੈਕਸੀਨ ਤਲਾਸ਼ਣ ਦੀ ਦੌੜ ਲੱਗੀ ਹੋਈ ਹੈ। ਸਾਇੰਸਦਾਨ ਇਸ ਕੰਮ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮਸ਼ੀਨੀ ਲਰਨਿੰਗ (ਐੱਮਐੱਲ) ਦੇ ਮਾਹਰਾਂ ਨਾਲ ਵੀ ਮਿਲ ਕੇ ਕੰਮ ਕਰ ਰਹੇ ਹਨ।
ਆਰਟੀਫੀਸ਼ੀਅਲ ਇੰਟੈਲੀਜੈਂਸ ਤੋਂ ਪਹਿਲਾਂ ਕਿਸੇ ਦਵਾਈ ਦੇ ਵਿਕਾਸ ਵਿੱਚ ਕਈ ਸਾਲ ਲੱਗ ਜਾਂਦੇ ਸਨ। ਨਿਊਯਾਰਕ ਵਿੱਚ ਰਹਿ ਰਹੇ ਯੋਗੇਸ਼ ਸ਼ਰਮਾ ਏਆਈ ਅਤੇ ਐੱਮਐੱਲ ਦੇ ਸਿਹਤ ਖੇਤਰ ਵਿੱਚ ਪ੍ਰੋਡਕਟ ਮੈਨੇਜਰ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਕਿਸੇ ਦਵਾਈ ਦੇ ਜਾਨਵਰਾਂ ਉੱਪਰ ਟਰਾਇਲ ਤੱਕ ਪਹੁੰਚਣ ਤੋਂ ਪਹਿਲਾਂ ਰਸਾਇਣਕ ਤਿਆਰੀ ਵਿੱਚ ਕਈ ਸਾਲ ਲੱਗ ਜਾਂਦੇ ਸਨ।
ਜਦ ਕਿ ਹੁਣ ਏਆਈ ਅਤੇ ਐੱਮਐੱਲ ਦੀ ਮਦਦ ਨਾਲ ਇਹ ਸਮਾਂ ਘਟਾ ਕੇ ਕੁਝ ਦਿਨਾਂ ਦਾ ਕੀਤਾ ਜਾ ਸਕਦਾ ਹੈ। ਪੂਰਾ ਪੜ੍ਹਨ ਲਈ ਕਲਿਕ ਕਰੋ।
ਝੋਨੇ ਦੀ ਲੁਆਈ ਲਈ ਜੇ ਤੁਹਾਨੂੰ ਵੀ ਮਜ਼ਦੂਰ ਨਹੀਂ ਮਿਲ ਰਹੇ ਤਾਂ ਇਹ ਜੁਗਤ ਅਪਣਾਓ
ਪੰਜਾਬ ਵਿੱਚ ਝੋਨੇ ਦੀ ਲੁਆਈ ਦਾ ਸੀਜ਼ਨ 10 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਪਰ ਕੋਰੋਨਾਵਾਇਰਸ ਕਾਰਨ ਉੱਤਰ-ਪੂਰਬੀ ਸੂਬਿਆਂ ਤੋਂ ਪਰਵਾਸੀ ਕਾਮਿਆਂ ਦੀ ਘਾਟ ਨੇ ਇਸ ਵਾਰ ਕਿਸਾਨਾਂ ਲਈ ਇੱਕ ਚੁਣੌਤੀ ਖੜ੍ਹੀ ਕਰ ਦਿੱਤੀ ਹੈ।
ਇਸ ਦੇ ਨਾਲ ਹੀ ਘਰੇਲੂ ਮਜ਼ਦੂਰਾਂ ਵੱਲੋਂ ਪ੍ਰਤੀ ਏਕੜ ਝੋਨੇ ਦੀ ਲਵਾਈ ਦੀ ਵਧੇਰੇ ਕੀਮਤ ਮੰਗਣ ਕਾਰਨ ਕਿਸਾਨਾਂ ਲਈ ਝੋਨਾ ਲਾਉਣਾ ਔਖਾ ਹੋ ਗਿਆ ਹੈ।
ਪੰਜਾਬ ਅਤੇ ਹਰਿਆਣਾ ਵਿੱਚ ਹਰ ਸਾਲ ਝੋਨੇ ਦੀ ਲੁਆਈ ਦੌਰਾਨ ਭਾਰੀ ਗਿਣਤੀ ਵਿੱਚ ਮਜ਼ਦੂਰਾਂ ਦੀ ਲੋੜ ਪੈਂਦੀ। ਪਰ ਇਸ ਵਾਰ ਕੋਰੋਨਾਵਾਇਰਸ ਕਰਕੇ ਲੱਗੇ ਲੌਕਡਾਊਨ ਦੌਰਾਨ ਵੱਡੀ ਗਿਣਤੀ ਮਜ਼ਦੂਰ ਇਨ੍ਹਾਂ ਦੋ ਸੂਬਿਆਂ ਵਿੱਚੋਂ ਆਪਣੇ ਪਿੰਡਾਂ ਨੂੰ ਚਲੇ ਗਏ ਸਨ।
ਮਜ਼ਦੂਰਾਂ ਦੀ ਘਾਟ ਦਾ ਬਦਲਵਾਂ ਪ੍ਰਬੰਧ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ(ਡੀਐਸਆਰ ਪ੍ਰਣਾਲੀ) ਰਾਹੀਂ ਕੱਢਿਆ ਹੈ। ਵਧੇਰੇ ਜਾਣਕਾਰੀ ਲਈ ਕਲਿਕ ਕਰੋ।
ਕੋਰੋਨਾਵਾਇਰਸ ਦਾ ਇਲਾਜ: ਲੱਛਣ ਰਹਿਤ 'ਸਾਇਲੈਂਟ ਸਪਰੈਡਰਜ਼' ਦਾ ਰਹੱਸ
ਜਿਵੇਂ ਹੀ ਕੋਰੋਨਾਵਾਇਰਸ ਦਾ ਸੰਕਟ ਸਾਹਮਣੇ ਆਇਆ ਹੈ, ਵਿਗਿਆਨੀਆਂ ਨੇ ਕੋਰੋਨਾਵਾਇਰਸ ਦੀਆਂ ਅਜੀਬ ਅਤੇ ਚਿੰਤਾਜਨਕ ਵਿਸ਼ੇਸ਼ਤਾਵਾਂ ਬਾਰੇ ਕਾਫ਼ੀ ਸਬੂਤ ਲੱਭੇ ਹਨ।
ਹਾਲਾਂਕਿ ਬਹੁਤ ਸਾਰੇ ਲੋਕ ਜੋ ਇਸ ਤੋਂ ਸੰਕਰਮਿਤ ਹੁੰਦੇ ਹਨ। ਉਨ੍ਹਾਂ ਨੂੰ ਖੰਘ, ਬੁਖਾਰ ਹੋਣ ਦੇ ਨਾਲ ਹੀ ਉਨ੍ਹਾਂ ਦੇ ਸੁਆਦ ਅਤੇ ਸੁੰਘਣ ਦੀ ਸ਼ਕਤੀ ਘੱਟ ਹੋ ਜਾਂਦੀ ਹੈ।
ਦੂਜਿਆਂ ਵਿੱਚ ਬਿਲਕੁਲ ਕੋਈ ਲੱਛਣ ਨਹੀਂ ਹੁੰਦੇ ਅਤੇ ਉਨ੍ਹਾਂ ਨੂੰ ਕਦੇ ਇਹ ਅਹਿਸਾਸ ਹੀ ਨਹੀਂ ਹੁੰਦਾ ਕਿ ਉਹ ਕੋਵਿਡ -19 ਤੋਂ ਸੰਕਰਮਿਤ ਹਨ।
ਖੋਜਕਰਤਾਵਾਂ ਦਾ ਕਹਿਣਾ ਹੈ ਕਿ ਇਹ ਸਮਝਣਾ ਬਹੁਤ ਜ਼ਰੂਰੀ ਹੈ ਕਿ ਇਸ ਤਰੀਕੇ ਨਾਲ ਕਿੰਨੇ ਲੋਕ ਪ੍ਰਭਾਵਿਤ ਹੋ ਰਹੇ ਹਨ।
ਕੀ "ਸਾਇਲੈਂਟ ਸਪਰੈਡਰ" ਮਹਾਂਮਾਰੀ ਨੂੰ ਵਧਾ ਰਹੇ ਹਨ। ਪੂਰਾ ਪੜ੍ਹਨ ਲਈ ਕਲਿਕ ਕਰੋ।
ਕੋਰੋਨਾਵਾਇਰਸ: ਹਵਾਈ ਜਹਾਜ਼, ਰੇਲਵੇ ਅਤੇ ਸੜਕਾਂ ਰਾਹੀਂ ਯਾਤਰਾ 'ਚ ਇਸ ਤਰ੍ਹਾਂ ਦੇ ਬਦਲਾਅ ਆ ਸਕਦੇ ਹਨ
ਸ਼ਮਸੁਦੀਨ ਪਿਛਲੇ ਚਾਰ ਦਹਾਕਿਆਂ ਤੋਂ ਸਾਡੇ ਗਾਈਡ ਹਨ। ਉਹ ਮਰਹੂਮ ਰਾਜਕੁਮਾਰੀ ਡਾਇਨਾ ਸਮੇਤ ਆਗਰਾ ਵਿੱਚ ਤਾਜ ਮਹਿਲ ਦੀ ਯਾਤਰਾ 'ਤੇ ਆਈਆਂ 40 ਹਸਤੀਆਂ ਨਾਲ ਗਾਈਡ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ।
ਹੁਣ ਜਦੋਂ ਵਿਸ਼ਵ ਸਿਹਤ ਸੰਗਠਨ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਲੋਕਾਂ ਨੂੰ ਕੋਰੋਨਾਵਾਇਰਸ ਨਾਲ ਕਾਫ਼ੀ ਸਮੇਂ ਤੱਕ ਰਹਿਣਾ ਹੋਵੇਗਾ, ਸ਼ਮਸੁਦੀਨ ਦਾ ਮੰਨਣਾ ਹੈ ਕਿ ਸੈਰ ਸਪਾਟੇ ਦਾ ਚਿਹਰਾ ਹੁਣ ਪੂਰੀ ਤਰ੍ਹਾਂ ਬਦਲ ਸਕਦਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਲੌਕਡਾਊਨ ਨੂੰ ਹੋਰ ਸਹਿਜ ਬਣਾਉਣ ਦੇ ਬਾਅਦ ਸੈਰ ਸਪਾਟਾ ਉਹ ਨਹੀਂ ਹੋਵੇਗਾ ਜਿਸ ਤਰ੍ਹਾਂ ਦਾ ਪਿਛਲੇ ਸਾਲਾਂ ਵਿੱਚ ਹੁੰਦਾ ਸੀ। ਪੂਰਾ ਪੜ੍ਹਨ ਲਈ ਕਲਿਕ ਕਰੋ।
ਇਹ ਵੀਡੀਓਜ਼ ਵੀ ਦੇਖੋ