ਕੋਰੋਨਾਵਾਇਰਸ ਦਾ ਇਲਾਜ: ਯੂਕੇ ਨੇ ਲੱਭੀ ਜ਼ਿੰਦਗੀ ਬਚਾਉਣ ਵਾਲੀ ਦਵਾਈ- 5 ਅਹਿਮ ਖ਼ਬਰਾਂ

ਤਸਵੀਰ ਸਰੋਤ, getty images
ਡੈਕਸਾ-ਮੀਥੇਸੋਨ ਇੱਕ ਅਜਿਹੀ ਦਵਾਈ ਹੈ ਜੋ ਕਿ ਕੋਰੋਨਾਵਾਇਰਸ ਨਾਲ ਗੰਭੀਰ ਰੂਪ 'ਚ ਬਿਮਾਰ ਮਰੀਜ਼ਾਂ ਲਈ ਵਰਦਾਨ ਸਿੱਧ ਹੋ ਸਕਦੀ ਹੈ। ਡੈਕਸਾ-ਮੀਥੇਸੋਨ ਬਹੁਤ ਹੀ ਕਿਫਾਇਤੀ ਅਤੇ ਅਸਾਨੀ ਨਾਲ ਹਾਸਲ ਹੋਣ ਵਾਲੀ ਦਵਾਈ ਹੈ।
ਯੂਕੇ ਦਾ ਮਾਹਰਾਂ ਦਾ ਕਹਿਣਾ ਹੈ ਕਿ ਸਟੀਰੌਆਇਡ ਦੀ ਘੱਟ ਮਾਤਰਾ ਵਾਲੀ ਖੁਰਾਕ ਇਸ ਵਿਸ਼ਵਵਿਆਪੀ ਮਾਰੂ ਵਾਇਰਸ ਨਾਲ ਨਜਿੱਠਣ ਲਈ ਬਹੁਤ ਲਾਭਦਾਇਕ ਹੈ।
ਵੈਂਟੀਲੇਟਰ 'ਤੇ ਪਏ ਹਰ ਤੀਜੇ ਮਰੀਜ਼ ਦੀ ਮੌਤ ਦੇ ਜ਼ੋਖਮ ਨੂੰ ਘਟਾਉਂਦਾ ਹੈ ਅਤੇ ਨਾਲ ਹੀ ਆਕਸੀਜਨ ਦੀ ਘਾਟ ਝੱਲ ਰਹੇ ਹਰ ਪੰਜਵੇਂ ਮਰੀਜ਼ ਦੀ ਜਾਨ ਬਚਾਉਣ 'ਚ ਮਦਦਗਾਰ ਹੋ ਸਕਦਾ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਭਾਰਤ ਵਿਚ ਕੋਵਿਡ-19 ਦੀ ਲਾਗ ਵਧਣ ਦੇ 5 ਕਾਰਨ
ਭਾਰਤ ਵਿੱਚ ਕਥਿਤ ਤੌਰ 'ਤੇ ਦੁਨੀਆਂ ਦਾ ਸਭ ਤੋਂ ਕਠੋਰ ਲੌਕਡਾਊਨ ਖੁੱਲ੍ਹਣ ਮਗਰੋਂ, ਦੇਸ ਭਰ ਵਿੱਚ ਕੋਰੋਨਾਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ।
ਅਜਿਹੇ ਹਾਲਾਤਾਂ ਵਿੱਚ ਤੁਹਾਨੂੰ ਕੋਰੋਨਾ ਸੰਕਟ ਬਾਰੇ ਕੁਝ ਚੀਜ਼ਾਂ ਜਾਣਨ ਦੀ ਲੋੜ ਹੈ। ਜੇਕਰ ਤੁਸੀਂ ਬਰੀਕੀ ਨਾਲ ਦੇਖੋ ਤਾਂ ਕੋਰੋਨਾਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ।
ਕੀ ਭਾਰਤ ਵਿੱਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਮਾਮਲੇ ਚਿੰਤਾਜਨਕ ਹਨ? ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਭਾਰਤ ਕਮਿਊਨਿਟੀ ਸਪਰੈਡ ਕਿਉਂ ਨਹੀਂ ਮੰਨ ਰਿਹਾ?
ਕੋਰੋਨਾਵਾਇਰਸ ਦੀ ਬਿਮਾਰੀ ਭਾਰਤ ਸਮੇਤ ਦੁਨੀਆਂ ਦੇ ਕਈ ਦੇਸ਼ਾਂ ਵਿੱਚ ਵਧਦੀ ਜਾ ਰਹੀ ਹੈ।
ਭਾਰਤ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਤਿੰਨ ਲੱਖ ਪਾਰ ਕਰ ਗਈ ਹੈ। ਇੱਥੇ ਮਰਨ ਵਾਲਿਆਂ ਦੀ ਗਿਣਤੀ ਅੱਠ ਹਜ਼ਾਰ ਤੋਂ ਵੱਧ ਹੈ।

ਇੰਨੀ ਵੱਡੀ ਗਿਣਤੀ ਵਿੱਚ ਬਿਮਾਰੀ ਦੇ ਫੈਲਣ ਤੋਂ ਬਾਅਦ, ਹੁਣ ਸਮਾਜਿਕ ਫੈਲਾਅ (ਕਮਿਊਨਿਟੀ ਸਪਰੈਡ) ਅਤੇ ਹਰਡ ਇਮਿਊਨਟੀ ਦੇ ਪ੍ਰਸ਼ਨ ਸਾਹਮਣੇ ਆਉਣ ਲੱਗੇ ਹਨ।
ਹਾਲਾਂਕਿ, ਇੰਡੀਅਨ ਕਾਊਂਸਲ ਆਫ਼ ਮੈਡੀਕਲ ਰਿਸਰਚ (ICMR) ਦੇ ਅਨੁਸਾਰ, ਭਾਰਤ ਵਿੱਚ ਅਜੇ ਸਮਾਜਿਕ ਫੈਲਾਅ ਦੇ ਹਾਲਤ ਨਹੀਂ ਆਏ ਹਨ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਕੋਰੋਨਾਵਾਇਰਸ ਬਾਰੇ 5 ਟੋਟਕਿਆਂ ਦੀ ਅਸਲੀਅਤ
ਕੋਰੋਨਾਵਾਇਰਸ ਬਾਰੇ ਦੇਸੀ ਟੋਟਕੇ ਸਾਡੇ ਮੁਲਕ ਵਿੱਚ ਹੀ ਨਹੀਂ ਹਰ ਥਾਂ ਚੱਲਦੇ ਹਨ। ਉੱਤਰੀ ਕੋਰੀਆ ਨੇ ਆਪਣੇ ਲੋਕਾਂ ਨੂੰ ਲੱਸਣ, ਸ਼ਹਿਦ ਖਾਣ ਦੀ ਸਲਾਹ ਦਿੱਤੀ।
ਚੀਨ ਤੋਂ ਖ਼ਬਰ ਆਈ ਕਿ ਉੱਥੇ ਇੱਕ ਬੀਬੀ ਨੂੰ ਪਤਾ ਲੱਗਿਆ ਕਿ ਲੱਸਣ ਖਾਣ ਨਾਲ ਕੋਰੋਨਾ ਨਹੀਂ ਹੁੰਦਾ ਤਾਂ ਉਸ ਨੇ ਥੋੜੇ ਸਮੇਂ ਵਿੱਚ ਹੀ ਲੱਸਣ ਖਾ ਕੇ ਆਪਣੀ ਜੀਭ ਪਕਾ ਲਈ।

ਭਾਰਤ ਵਿੱਚ ਵੀ ਕੋਈ ਪਾਲਤੂ ਜਾਨਵਰਾਂ ਤੋਂ ਦੂਰ ਰਹਿਣ ਦੀ ਸਲਾਹ ਦੇ ਰਿਹਾ ਹੈ ਤਾਂ ਕੋਈ ਚੀਨੀ ਖਾਣੇ ਖਾਣੋਂ ਰੋਕ ਰਿਹਾ ਹੈ। ਕੋਈ ਕਹਿੰਦਾ ਹੈ ਪਰਵਾਹ ਨਾ ਕਰੋ ਬਸ ਲੱਸਣ ਦੀ ਗੰਢੀ ਖਾਓ, ਵਾਇਰਸ ਤੁਹਾਡਾ ਕੁਝ ਵਿਗਾੜ ਹੀ ਨਹੀਂ ਸਕਦਾ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਕੋਰੋਨਾਵਾਇਰਸ ਦਾ ਇਲਾਜ: ਲੱਛਣ ਰਹਿਤ 'ਸਾਇਲੈਂਟ ਸਪਰੈਡਰਜ਼' ਦਾ ਰਹੱਸ
ਜਿਵੇਂ ਹੀ ਕੋਰੋਨਾਵਾਇਰਸ ਦਾ ਸੰਕਟ ਸਾਹਮਣੇ ਆਇਆ ਹੈ, ਵਿਗਿਆਨੀਆਂ ਨੇ ਕੋਰੋਨਾਵਾਇਰਸ ਦੀਆਂ ਅਜੀਬ ਅਤੇ ਚਿੰਤਾਜਨਕ ਵਿਸ਼ੇਸ਼ਤਾਵਾਂ ਬਾਰੇ ਕਾਫ਼ੀ ਸਬੂਤ ਲੱਭੇ ਹਨ।
ਹਾਲਾਂਕਿ ਬਹੁਤ ਸਾਰੇ ਲੋਕ ਜੋ ਇਸ ਤੋਂ ਸੰਕਰਮਿਤ ਹੁੰਦੇ ਹਨ ਉਨ੍ਹਾਂ ਨੂੰ ਖੰਘ, ਬੁਖਾਰ ਹੋਣ ਦੇ ਨਾਲ ਹੀ ਉਨ੍ਹਾਂ ਦੇ ਸੁਆਦ ਅਤੇ ਸੁੰਘਣ ਦੀ ਸ਼ਕਤੀ ਘੱਟ ਹੋ ਜਾਂਦੀ ਹੈ।
ਦੂਜਿਆਂ ਵਿੱਚ ਬਿਲਕੁਲ ਕੋਈ ਲੱਛਣ ਨਹੀਂ ਹੁੰਦੇ ਅਤੇ ਉਨ੍ਹਾਂ ਨੂੰ ਕਦੇ ਇਹ ਅਹਿਸਾਸ ਹੀ ਨਹੀਂ ਹੁੰਦਾ ਕਿ ਉਹ ਕੋਵਿਡ -19 ਤੋਂ ਸੰਕਰਮਿਤ ਹਨ।
ਖੋਜਕਰਤਾਵਾਂ ਦਾ ਕਹਿਣਾ ਹੈ ਕਿ ਇਹ ਸਮਝਣਾ ਬਹੁਤ ਜ਼ਰੂਰੀ ਹੈ ਕਿ ਇਸ ਤਰੀਕੇ ਨਾਲ ਕਿੰਨੇ ਲੋਕ ਪ੍ਰਭਾਵਿਤ ਹੋ ਰਹੇ ਹਨ ਅਤੇ ਕੀ "ਸਾਇਲੈਂਟ ਸਪਰੈਡਰ" ਮਹਾਂਮਾਰੀ ਨੂੰ ਵਧਾ ਰਹੇ ਹਨ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਇਹ ਵੀਡੀਓਜ਼ ਵੀ ਦੇਖੋ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2

End of YouTube post, 3