ਚੀਨ ਨੇ ਭਾਰਤ ਦੀ ਕਿੰਨੀ ਜ਼ਮੀਨ 'ਤੇ ਕਬਜ਼ਾ ਕੀਤਾ- ਸੋਨੀਆ ਗਾਂਧੀ ਨੇ PM ਮੋਦੀ ਤੋਂ ਪੁੱਛੇ 7 ਸਵਾਲ
ਪ੍ਰਕਾਸ਼ਿਤ
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਚੀਨ ਦੀਆਂ ਫੌਜਾਂ ਵਿਚਾਲੇ ਹੋਈਆਂ ਝੜਪਾਂ ਉੱਤੇ ਪ੍ਰਤੀਕਰਮ ਦਿੰਦਿਆ ਕਿਹਾ, ਅਸੀਂ ਕਿਸੇ ਨੂੰ ਭੜਕਾਉਂਦੇ ਨਹੀਂ ਪਰ ਸਮਾਂ ਪੈਣ ਉੱਤੇ ਢੁਕਵਾਂ ਜਵਾਬ ਦੇਣ ਦੇ ਸਮਰੱਥ ਹਾਂ।
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਭਾਰਤ ਚੀਨ ਸਰਹੱਦ ਉੱਤੇ ਮਾਰੇ ਗਏ ਫੌਜੀਆਂ ਦੀ ਕੁਰਬਾਨੀ ਨੂੰ ਨਮਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਸਰਕਾਰ ਨੂੰ ਪੂਰਾ ਸਹਿਯੋਗ ਦੇਵੇਗੀ।
ਪਰ ਉਨ੍ਹਾਂ ਭਾਰਤ ਸਰਕਾਰ ਤੋਂ ਕੁਝ ਸਵਾਲ ਵੀ ਪੁੱਛੇ ਹਨ।