ਯੂਪੀ 'ਚ ਸਿੱਖ ਨੌਜਵਾਨ ਨਾਲ ਕੁੱਟਮਾਰ, ਕੀ ਹੈ ਪੂਰਾ ਮਾਮਲਾ
ਪ੍ਰਕਾਸ਼ਿਤ
ਕਰੀਬ ਦੋ ਦਿਨ ਪਹਿਲਾਂ ਉੱਤਰ ਪ੍ਰਦੇਸ਼ ਦੇ ਅਮਰੋਹਾ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿੱਚ ਕੁਝ ਲੋਕ ਇਸ ਸ਼ਖ਼ਸ ਨੂੰ ਮਾਰਦੇ-ਕੁਟਦੇ ਨਜ਼ਰ ਆ ਰਹੇ ਹਨ। ਪੀੜਤ ਸ਼ਖ਼ਸ ਨੇ ਉਸ ਦਿਨ ਵਾਪਰੀ ਪੂਰੀ ਘਟਨਾ ਸਾਂਝੀ ਕੀਤੀ। ਪੁਲਿਸ ਨੇ ਇਸ ਮਾਮਲੇ ਵਿੱਚ ਦੋ ਲੋਕਾਂ ਨੂੰ ਗਿਰਫ਼ਤਾਰ ਕਰ ਲਿਆ ਹੈ।
ਇਸ ਮਾਮਲੇ ਨੂੰ ਲੈ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ DSGMC ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਐਡਿਟ- ਰਾਜਨ ਪਪਨੇਜਾ