ਕੋਰੋਨਾਵਾਇਰਸ ਬਚਾਅ: ਬਿਨਾਂ ਲੱਛਣਾਂ ਵਾਲੇ ਲੋਕਾਂ ਤੋਂ ਲਾਗ ਫੈਲਣ ਦਾ ਕਿੰਨਾ ਕੁ ਖ਼ਤਰਾ - 5 ਅਹਿਮ ਖ਼ਬਰਾਂ

ਜਿਵੇਂ ਹੀ ਕੋਰੋਨਾਵਾਇਰਸ ਦਾ ਸੰਕਟ ਸਾਹਮਣੇ ਆਇਆ ਹੈ, ਵਿਗਿਆਨੀਆਂ ਨੇ ਕੋਰੋਨਾਵਾਇਰਸ ਦੀਆਂ ਅਜੀਬ ਅਤੇ ਚਿੰਤਾਜਨਕ ਵਿਸ਼ੇਸ਼ਤਾਵਾਂ ਬਾਰੇ ਕਾਫ਼ੀ ਸਬੂਤ ਲੱਭੇ ਹਨ।
ਹਾਲਾਂਕਿ ਬਹੁਤ ਸਾਰੇ ਲੋਕ ਜੋ ਇਸ ਤੋਂ ਸੰਕਰਮਿਤ ਹੁੰਦੇ ਹਨ। ਉਨ੍ਹਾਂ ਨੂੰ ਖੰਘ, ਬੁਖਾਰ ਹੋਣ ਦੇ ਨਾਲ ਹੀ ਉਨ੍ਹਾਂ ਦੇ ਸੁਆਦ ਅਤੇ ਸੁੰਘਣ ਦੀ ਸ਼ਕਤੀ ਘੱਟ ਹੋ ਜਾਂਦੀ ਹੈ।
ਦੂਜਿਆਂ ਵਿੱਚ ਬਿਲਕੁਲ ਕੋਈ ਲੱਛਣ ਨਹੀਂ ਹੁੰਦੇ ਅਤੇ ਉਨ੍ਹਾਂ ਨੂੰ ਕਦੇ ਇਹ ਅਹਿਸਾਸ ਹੀ ਨਹੀਂ ਹੁੰਦਾ ਕਿ ਉਹ ਕੋਵਿਡ -19 ਤੋਂ ਸੰਕਰਮਿਤ ਹਨ।
ਖੋਜਕਾਰਾਂ ਦਾ ਕਹਿਣਾ ਹੈ ਕਿ ਇਹ ਸਮਝਣਾ ਬਹੁਤ ਜ਼ਰੂਰੀ ਹੈ ਕਿ ਇਸ ਤਰੀਕੇ ਨਾਲ ਕਿੰਨੇ ਲੋਕ ਪ੍ਰਭਾਵਿਤ ਹੋ ਰਹੇ ਹਨ ਅਤੇ ਕੀ "ਸਾਇਲੈਂਟ ਸਪਰੈਡਰ" ਮਹਾਂਮਾਰੀ ਨੂੰ ਵਧਾ ਰਹੇ ਹਨ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਕੋਰੋਨਾਵਾਇਰਸ ਮਹਾਮਾਰੀ: ਕੀ ਰੋਗੀ ਮੌਤ ਤੋਂ ਬਾਅਦ ਵੀ ਕੋਰੋਨਾ ਫ਼ੈਲਾ ਸਕਦਾ ਹੈ
ਕੋਰੋਨਵਾਇਰਸ ਨਾਲ ਹੋਈਆਂ ਮੌਤਾਂ ਦੇ ਸਸਕਾਰ ਨੂੰ ਲੈ ਕੇ ਕਈ ਥਾਂ ਵਿਵਾਦ ਹੋਇਆ।

ਤਸਵੀਰ ਸਰੋਤ, Getty Images
ਇਸ ਨੂੰ ਮਹਾਮਾਰੀ ਦਾ ਡਰ ਕਹੋ ਜਾਂ ਵਾਇਰਸ ਬਾਰੇ ਅਗਿਆਨਤਾ, ਇੱਕ ਗੱਲ ਤਾਂ ਸਾਫ਼ ਹੈ ਕਿ ਇਸ ਵਾਇਰਸ ਦੇ ਫੈਲਾਅ ਨੇ ਸਮਾਜਿਕ ਤਾਣੇ-ਬਾਣੇ ਨੂੰ ਹਿਲਾ ਕੇ ਰੱਖ ਦਿੱਤਾ।
ਮਾਹਰਾਂ ਤੇ ਵਿਗਿਆਨੀਆਂ ਦੇ ਹਵਾਲੇ ਨਾਲ ਸਵਾਲ ਇਹ ਹੈ ਕਿ ਕੀ ਰੋਗੀ ਮੌਤ ਤੋਂ ਬਾਅਦ ਵੀ ਕੋਰੋਨਾ ਫੈਲਾ ਸਕਦਾ ਹੈ, ਕੀ ਲਾਸ਼ਾਂ ਤੋਂ ਕੋਰੋਨਾ ਦੀ ਲਾਗ ਦਾ ਖ਼ਤਰਾ ਬਣਿਆ ਰਹਿ ਸਕਦਾ ਹੈ। ਇਹ ਜਾਨਣ ਲਈ ਇੱਥੇ ਕਲਿੱਕ ਕਰੋ।

ਕੋਰੋਨਾਵਾਇਰਸ ਲੌਕਡਾਊਨ ਢਿੱਲ : ਖਾਣੇ ਦੀ ਹੋਮ ਡਲਿਵਰੀ ਕਿੰਨੀ ਸੁਰੱਖਿਅਤ ਤੇ ਕਿਵੇਂ ਕਰੀਏ ਖ਼ਰੀਦਦਾਰੀ
ਦੁਨੀਆਂ ਭਰ ਵਿਚ ਭਾਵੇਂ ਕੋਰੋਨਾਵਾਇਰਸ ਦੀ ਲਾਗ ਦੇ ਮਾਮਲੇ ਲਗਾਤਾਰ ਵਧ ਰਹੇ ਹਨ, ਪਰ ਹੁਣ ਸਰਕਾਰਾਂ ਲੌਕਡਾਊਨ ਦੀਆਂ ਪਾਬੰਦੀਆਂ ਵਿਚ ਛੋਟ ਦੇ ਰਹੀਆਂ ਹਨ।
ਲੌਕਡਾਊਨ ਪਾਬੰਦੀਆਂ ਵਿਚ ਢਿੱਲ ਮਿਲਣ ਤੋਂ ਬਾਅਦ ਜਨਤਕ ਥਾਵਾਂ ਉੱਤੇ ਚਹਿਲ-ਪਹਿਲ ਦਿਖਣੀ ਸ਼ੁਰੂ ਹੋ ਗਈ ਹੈ। ਲੋਕਾਂ ਦੇ ਜਨਤਕ ਥਾਵਾਂ ਉੱਤੇ ਆਉਣ ਤੋਂ ਬਾਅਦ ਕੇਸਾਂ ਦੀ ਗਿਣਤੀ ਵਿਚ ਵੀ ਇਜ਼ਾਫ਼ਾ ਦਰਜ ਕੀਤਾ ਗਿਆ ਹੈ।

ਤਸਵੀਰ ਸਰੋਤ, Getty Images
ਕੰਮ-ਕਾਰ ਤਾਂ ਸ਼ੁਰੂ ਕਰਨੇ ਹੀ ਪੈਣੇ ਸਨ, ਪਰ ਸਵਾਲ ਇਹ ਕਿ ਜਨਤਕ ਥਾਵਾਂ ਜਾਂ ਖਰੀਦਾਰੀ ਕਰਨ ਵੇਲੇ ਕਿਹੜੀਆਂ ਗੱਲਾਂ ਦਾ ਧਿਆਨ ਰੱਖ ਕੇ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।
ਕੋਰੋਨਾਵਾਇਰਸ ਦਾ ਇਲਾਜ: ਜ਼ਿੰਦਗੀ ਬਚਾਉਣ ਵਾਲੀ ਯੂਕੇ ਨੇ ਲੱਭੀ ਦਵਾਈ ਕਿੰਨੀ ਅਸਰਦਾਰ
ਡੈਕਸਾਮੀਥੇਸੋਨ ਨਾਮ ਦੀ ਇੱਕ ਐਂਟੀ-ਇਨਫਲਾਮੈਟਰੀ ਦਵਾਈ ਹਸਪਤਾਲ ਵਿੱਚ ਗੰਭੀਰ ਤੌਰ 'ਤੇ ਬਿਮਾਰ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਲਾਹੇਵੰਦ ਸਾਬਿਤ ਹੋ ਰਹੀ ਹੈ।

ਤਸਵੀਰ ਸਰੋਤ, JUSTIN TALLIS/AFP
ਬਰਤਾਨੀਆ ਵਿੱਚ ਕੀਤੇ ਗਏ ਟ੍ਰਾਇਲ ਵਿੱਚ ਦੇਖਿਆ ਗਿਆ ਹੈ ਕਿ ਇਹ ਦਵਾਈ ਜਾਨਾਂ ਬਚਾ ਸਕਦੀ ਹੈ, ਕੌਮਾਂਤਰੀ ਪੱਧਰ 'ਤੇ ਇਸ ਦੀ ਵਰਤੋਂ ਪਹਿਲਾਂ ਇਸ ਨੂੰ ਤੁਰੰਤ ਨੈਸ਼ਨਲ ਹੈਲਥ ਸਰਵਿਸ ਵਿੱਚ ਇਸਤੇਮਾਲ ਕੀਤਾ ਜਾ ਸਕਦਾ ਹੈ।
ਡੈਕਸਾਮੀਥੇਸੋਨ ਇੱਕ ਸਟੈਰੌਆਇਡ ਹੈ ਯਾਨਿ ਅਜਿਹੀ ਦਵਾਈ ਜੋ ਸਰੀਰ ਵੱਲੋਂ ਪੈਦਾ ਕੀਤੇ ਗਏ ਸੋਜਿਸ਼ ਵਿਰੋਧੀ ਹਾਰਮੋਨਜ਼ ਦੀ ਨਕਲ ਕਰਕੇ ਸੋਜ ਘੱਟ ਕਰਦੀ ਹੈ। ਵਧੇਰੇ ਜਾਣਕਾਰੀ ਲਈ ਕਲਿੱਕ ਕਰੋ।
ਕੋਰੋਨਾਵਾਇਰਸ ਲਈ ਰਾਮਬਾਣ ਦੱਸੇ ਜਾ ਰਹੇ 5 ਟੋਟਕਿਆਂ ਦੀ ਅਸਲੀਅਤ
ਕੋਰੋਨਾਵਾਇਰਸ ਬਾਰੇ ਦੇਸੀ ਟੋਟਕੇ ਸਾਡੇ ਮੁਲਕ ਵਿਚ ਹੀ ਨਹੀਂ ਹਰ ਥਾਂ ਚੱਲਦੇ ਹਨ।
ਭਾਰਤ ਵਿਚ ਵੀ ਕੋਈ ਪਾਲਤੂ ਜਾਨਵਰਾਂ ਤੋਂ ਦੂਰ ਰਹਿਣ ਦੀ ਸਲਾਹ ਦੇ ਰਿਹਾ ਹੈ ਤਾਂ ਕੋਈ ਚੀਨੀ ਖਾਣੇ ਖਾਣੋਂ ਰੋਕ ਰਿਹਾ ਹੈ। ਕੋਈ ਕਹਿੰਦਾ ਹੈ ਪਰਵਾਹ ਨਾ ਕਰੋ ਬਸ ਲਸਣ ਦੀ ਗੰਢੀ ਖਾਓ, ਵਾਇਰਸ ਤੁਹਾਡਾ ਕੁਝ ਵਿਗਾੜ ਹੀ ਨਹੀਂ ਸਕਦਾ।
ਬੀਬੀਸੀ ਨੇ ਅਜਿਹੀਆਂ ਕੁਝ ਸਲਾਹਾਂ ਅਤੇ ਦੇਸੀ ਟੋਟਕਿਆ ਦੀ ਸੱਚਾਈ ਜਾਣਨ ਦੀ ਕੋਸ਼ਿਸ਼ ਕੀਤੀ , ਤੁਸੀਂ ਵੀ ਇੱਥੇ ਕਲਿੱਕ ਜਾਣ ਲਓ ਇਸ ਦੀ ਹਕੀਕਤ।

ਇਹ ਵੀਡੀਓ ਵੀ ਦੇਖੋ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2

End of YouTube post, 3