You’re viewing a text-only version of this website that uses less data. View the main version of the website including all images and videos.
ਕੋਰੋਨਾਵਾਇਰਸ: ਪੰਜਾਬ, ਭਾਰਤ ਅਤੇ ਵਿਸ਼ਵ ਦੇ ਤਾਜ਼ਾ ਅੰਕੜੇ ਤੇ ਕੀ ਹਨ ਹਾਲਾਤ
ਦੁਨੀਆਂ ਭਰ ਵਿੱਚ ਕੋਰੋਨਾਵਾਇਰਸ ਦੀ ਲਾਗ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ। ਹਾਲਾਂਕਿ ਮਰੀਜ਼ਾਂ ਦੇ ਠੀਕ ਹੋਣ ਦੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ।
ਅੰਕੜਿਆਂ ਦੇ ਨਾਲ ਆਸ-ਪਾਸ ਅਤੇ ਦੇਸ-ਦੁਨੀਆਂ ਦੀ ਸਥਿਤੀ ਨੂੰ ਬਿਹਤਰ ਢੰਗ ਨਾਲ ਸਮਝਿਆ ਜਾ ਸਕਦਾ ਹੈ।
ਪੰਜਾਬ ਵਿੱਚ ਅੱਜ ਕੀ ਹੈ ਸਥਿਤੀ?
ਪੰਜਾਬ ਵਿੱਚ ਹੁਣ ਤੱਕ ਐਤਵਾਰ ਸ਼ਾਮ ਦੇ ਅੰਕੜਿਆਂ ਮੁਤਾਬਕ ਕੇਸਾਂ ਦੀ ਗਿਣਤੀ ਵਧ ਕੇ 5216 ਹੋ ਗਏ ਸਨ। ਸੂਬੇ ਵਿਚ 133 ਮੌਤਾਂ ਹੋਈਆਂ ਹਨ।
ਐਤਵਾਰ ਨੂੰ ਸੂਬੇ ਵਿਚ 166 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇੱਕੋ ਦਿਨ 5 ਮੌਤਾਂ ਦੀ ਦਰਜ ਕੀਤੀਆਂ ਗਈਆਂ ਹਨ।
ਪੰਜਾਬ ਵਿੱਚ ਹੁਣ ਤੱਕ 3526 ਲੋਕ ਠੀਕ ਵੀ ਹੋ ਚੁੱਕੇ ਹਨ ਅਤੇ 1557 ਐਕਵਿਟ ਕੇਸ ਹਨ।ਐਤਵਾਰ ਨੂੰ ਸਭ ਤੋਂ ਵੱਧ ਮਾਮਲੇ ਸੰਗਰੂਰ ਵਿਚ 45 , ਉਸ ਤੋਂ ਘੱਟ ਲੁਧਿਆਣਾ ਵਿਚ 39, ਜਲੰਧਰ ਵਿਚ 19, ਅੰਮ੍ਰਿਤਸਰ ਵਿਚ 12 ਮਾਮਲੇ ਆਏ ਹਨ।
ਪੰਜਾਬ ਸਰਕਾਰ ਨੇ 15 ਜੁਲਾਈ ਤੱਕ ਕਾਲਜ ਅਤੇ ਯੂਨਿਵਰਸਿਟੀਆਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਫਾਈਨਲ ਫੈਸਲਾ ਯੂਜੀਸੀ ਦੀਆਂ ਨਵੀਆਂ ਗਾਈਡਲਾਈਂਸ 'ਤੇ ਨਿਰਭਰ ਕਰਦਾ ਹੈ।
ਭਾਰਤ ਵਿੱਚ ਅੱਜ ਕੀ ਹਨ ਹਾਲਾਤ?
- ਭਾਰਤ 'ਚ ਪਿਛਲੇ 24 ਘੰਟਿਆਂ ਵਿਚ ਲਾਗ ਦੇ 19,459 ਮਾਮਲੇ ਸਾਹਮਣੇ ਆਏ ਹਨ।
- ਭਾਰਤ ਵਿਚ ਲਾਗ ਦੇ ਕੁੱਲ ਮਾਮਲੇ 5,48,318 ਹੋ ਗਏ ਹਨ ਜਿਸ ਚੋਂ 2,10,120 ਮਾਮਲੇ ਐਕਟਿਵ ਹਨ ਅਤੇ 3,21,723 ਮਰੀਜ਼ ਠੀਕ ਹੋ ਚੁੱਕੇ ਹਨ।
- ਹੁਣ ਤੱਕ ਦੇਸ਼ ਵਿਚ ਕੁੱਲ 16,475 ਮੌਤਾਂ ਹੋ ਚੁੱਕੀਆਂ ਹਨ। ਪਿਛਲੇ 24 ਘੰਟਿਆਂ ਵਿਚ ਦੇਸ਼ 'ਚ 380 ਮੌਤਾਂ ਹੋਈਆਂ ਹਨ।
- ਨਿਊਜ਼ ਏਜੰਸੀ ਏਐਨਆਈ ਨੂੰ ਦਿੱਤੀ ਇੱਕ ਇੰਟਰਵਿਊ ਵਿੱਚ, ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਦਿੱਲੀ 'ਚ ਕਮਿਊਨਿਟੀ ਟ੍ਰਾਂਸਮਿਸ਼ਨ ਨਹੀਂ ਹੋ ਰਿਹਾ, ਇਸ ਕਰਕੇ ਦਿੱਲੀ ਦੇ ਲੋਕ ਨਾ ਡਰਨ।
- ਕੋਰੋਨਾ ਦੇ ਇਲਾਜ ਦਾ ਦਾਅਵਾ ਕਰਨ ਵਾਲੀ ਦਵਾਈ ਨੂੰ ਲੈ ਕੇ ਬਾਬਾ ਰਾਮਦੇਵ ਦੇ ਖ਼ਿਲਾਫ਼ ਮਾਮਲਾ ਦਰਜ ਹੋਇਆ ਹੈ। ਰਾਮਦੇਵ ਤੋਂ ਇਲਾਵਾ ਬਾਲਕ੍ਰਿਸ਼ਨ ਅਤੇ ਹੋਰਨਾਂ 'ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ।
ਦੁਨੀਆਂ ਭਰ ਵਿੱਚ ਕੀ ਹਨ ਅੱਜ ਹਾਲਾਤ?
- ਜੌਨਸ ਹੌਪਕਿਨਜ਼ ਯੂਨੀਵਰਸਿਟੀ ਅਨੁਸਾਰ, ਦੁਨੀਆ ਭਰ ਵਿੱਚ ਕੋਰੋਨਾ ਦੇ ਮਾਮਲੇ ਹੁਣ ਇੱਕ ਕਰੋੜ ਨੂੰ ਪਾਰ ਕਰ ਗਏ ਹਨ। ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ 5 ਲੱਖ ਤੋਂ ਵੱਧ ਹੋ ਗਈ ਹੈ।
- ਅਮਰੀਕਾ ਵਿੱਚ ਕੋਰੋਨਾਵਾਇਰਸ ਦੇ ਕੇਸ ਦੁਨੀਆਂ ਭਰ ਵਿੱਚ ਸਭ ਤੋਂ ਵੱਧ ਤਾਂ ਹੈ ਹੀ, ਪਰ ਇਹ ਅੰਕੜਾ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਇੱਥੇ ਮਾਮਲਿਆਂ ਦੀ ਗਿਣਤੀ 25 ਲੱਖ 10 ਹਜ਼ਾਰ ਨੂੰ ਪਾਰ ਕਰ ਗਈ ਹੈ। ਜਦਕਿ ਮਰਨ ਵਾਲਿਆਂ ਦੀ ਗਿਣਤੀ ਸਵਾ ਲੱਖ ਤੋਂ ਪਾਰ ਹੋ ਗਈ ਹੈ।
- ਬ੍ਰਾਜ਼ੀਲ ਵਿੱਚ ਹੁਣ ਤੱਕ 57,662 ਤੋਂ ਵੱਧ ਲੋਕਾਂ ਦੀ ਮੌਤ ਕੋਰੋਨਾ ਵਾਇਰਸ ਕਾਰਨ ਹੋਈ ਹੈ। ਇੱਥੇ ਇਸ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 13.44 ਲੱਖ ਹੋ ਗਈ ਹੈ।
- ਬ੍ਰਿਟੇਨ ਵਿੱਚ, ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਹੁਣ ਤੱਕ 3.12 ਲੱਖ ਤੋਂ ਪਾਰ ਹੋ ਗਈ ਹੈ। ਇਸ ਦੇ ਨਾਲ ਹੀ ਇਸ ਵਾਇਰਸ ਕਾਰਨ 43,634 ਲੋਕਾਂ ਦੀ ਮੌਤ ਹੋ ਚੁੱਕੀ ਹੈ।
- ਜਰਮਨੀ ਵਿਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਦੋ ਲੱਖ ਦੇ ਨੇੜੇ ਪਹੁੰਚ ਰਹੀ ਹੈ।
- ਚੀਨ ਤੋਂ ਬਾਅਦ, ਇਟਲੀ ਵਿਚ ਲਾਗ ਦੀ ਗਿਣਤੀ, ਜੋ ਕੋਰੋਨਾ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੈ, 240,000 ਤੋਂ ਵੱਧ ਗਈ ਹੈ। ਇਸ ਨਾਲ ਇਟਲੀ ਵਿਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 34 ਹਜ਼ਾਰ ਤੋਂ ਪਾਰ ਹੋ ਗਈ ਹੈ।
ਇਹ ਵੀਡੀਓਜ਼ ਵੀ ਦੇਖੋ