ਕੋਰੋਨਾਵਾਇਰਸ: ਰੋਗੀ ਤੋਂ ਤੁਹਾਡੇ ਤੱਕ ਕਿੰਨੀ ਦੇਰ 'ਚ ਪੁੱਜ ਸਕਦਾ ਹੈ ਵਾਇਰਸ - 5 ਅਹਿਮ ਖ਼ਬਰਾਂ

ਪ੍ਰਕਾਸ਼ਿਤ

ਕੋਰੋਨਾਵਾਇਰਸ ਦੇ ਕਹਿਰ ਨੇ ਦੁਨੀਆਂ ਦਾ ਆਰਥਿਕ ਤੇ ਸਮਾਜਿਕ ਢਾਂਚਾ ਢਹਿ ਢੇਰੀ ਕਰ ਦਿੱਤਾ ਹੈ। ਲੋਕਲ ਪ੍ਰਸ਼ਾਸ਼ਨ ਤੋਂ ਲੈ ਕੇ ਵਿਸ਼ਵ ਸਿਹਤ ਸੰਗਠਨ ਤੱਕ ਦਿਸ਼ਾ ਨਿਰਦੇਸ਼ ਜਾਰੀ ਕਰ ਰਹੇ ਹਨ।

ਕੋਈ ਕਹਿ ਰਿਹਾ ਮਾਸਕ ਪਾਏ ਬਿਨਾਂ ਬਾਹਰ ਨਾ ਨਿਕਲੋ, ਕੋਈ ਕਹਿ ਰਿਹਾ ਕਿਸੇ ਨਾਲ ਹੱਥ ਨਾ ਮਿਲਾਓ ਤੇ ਕੋਈ 20 ਸੈਕਿੰਡ ਤੱਕ ਹੱਥ ਧੋਣ ਦੀ ਸਲਾਹ ਦੇ ਰਿਹਾ ਹੈ।

ਸਵਾਲ ਇਹ ਹੈ ਕਿ ਕਿਸੇ ਚੀਜ਼ ਨੂੰ ਛੂਹਣ ਨਾਲ ਕੋਰੋਨਾ ਅੱਗੇ ਫੈਲਦਾ ਹੈ, ਇਹ ਕਿਸੇ ਵੀ ਚੀਜ਼ ਉੱਤੇ ਕਿੰਨੀ ਦੇਰ ਜਿਊਂਦਾ ਰਹਿ ਸਕਦਾ ਹੈ।

ਵਾਇਰਸ ਇੱਕ ਸ਼ਖਸ ਤੋਂ ਦੂਜੇ ਸ਼ਖਸ ਤੱਕ ਕਿੰਨੀ ਦੇਰ ਵਿੱਚ ਪਹੁੰਚਦਾ ਹੈ। ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਇਹ ਵੀ ਪੜ੍ਹੋ:

ਬਾਲੀਵੁੱਡ ਦੇ ਮਸ਼ਹੂਰ ਕੋਰੀਓਗ੍ਰਾਫ਼ਰ ਸਰੋਜ ਖ਼ਾਨ ਨਹੀਂ ਰਹੇ

ਬਾਲੀਵੁੱਡ ਦੇ ਮਸ਼ਹੂਰ ਕੋਰੀਓਗਰਾਫ਼ਰ ਸਰੋਜ ਖ਼ਾਨ ਦਾ ਸ਼ੁੱਕਰਵਾਰ ਤੜਕੇ ਦਿਲ ਦਾ ਦੌਰਾ ਪੈਣ ਨਾਲ ਮੁੰਬਈ ਦੇ ਇੱਕ ਹਸਪਤਾਨ ਵਿੱਚ ਦੇਹਾਂਤ ਹੋ ਗਿਆ। ਉਹ 71 ਸਾਲਾਂ ਦੇ ਸਨ।

ਸਰੋਜ ਖ਼ਾਨ ਨੂੰ 22 ਜੂਨ ਨੂੰ ਬਾਂਦਰਾ ਦੇ ਗੁਰੂ ਨਾਨਕ ਹਸਪਤਾਲ ਵਿੱਚ ਭਰਤੀ ਕਰਨਵਾਇ ਗਿਆ ਸੀ। ਜਿੱਥੇ ਪਹਿਲਾਂ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਦੇਖਿਆ ਗਿਆ ਪਰ ਬਾਅਦ ਵਿੱਚ ਵੀਰਵਾਰ ਅੱਧੀ ਰਾਤ ਉਨ੍ਹਾਂ ਦੀ ਸਿਹਤ ਵਿਗੜਨ ਲੱਗੀ ਅਤੇ ਸਵੇਰ ਤੱਕ ਉਹ ਇਸ ਜਹਾਨ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਉਨ੍ਹਾਂ ਦੀ ਬੇਟੀ ਨੇ ਕੀਤੀ

ਹਸਪਤਾਲ ਵਿੱਚ ਭਰਤੀ ਕਰਨ ਤੋਂ ਬਾਅਦ ਉਨ੍ਹਾਂ ਦਾ ਕੋਵਿਡ-19 ਦਾ ਟੈਸਟ ਕਰਵਇਆ ਗਿਆ ਜਿਸ ਦਾ ਨਤੀਜਾ ਨੈਗਿਟਿਵ ਆਇਆ।

ਸਰੋਜ ਖ਼ਾਨ ਬਾਰੇ ਕੁਝ ਗੱਲਾਂ ਲਈ ਕਲਿੱਕ ਕਰੋ।

ਇੱਥੇ 350 ਤੋਂ ਜ਼ਿਆਦਾ ਹਾਥੀ ਮਰੇ ਮਿਲੇ ਪਰ ਕਾਰਨ ਸਮਝ ਨਹੀਂ ਆ ਰਿਹਾ

ਪਿਛਲੇ 2 ਮਹੀਨਿਆਂ ਦੌਰਾਨ ਬੋਟਸਵਾਨਾ ਵਿੱਚ ਸੈਂਕੜੇ ਹਾਥੀਆਂ ਦੀ ਮੌਤ ਦਾ ਰਹੱਸ ਗਹਿਰਾਇਆ ਹੋਇਆ ਹੈ।

ਬ੍ਰਿਟੇਨ-ਸਥਿਤ ਚੈਰਿਟੀ ਸੰਸਥਾ 'ਨੈਸ਼ਨਲ ਪਾਰਕ' ਨਾਲ ਸਬੰਧਤ ਡਾ. ਨਾਈਲ ਮੈਕਕੈਨ ਦਾ ਕਹਿਣਾ ਹੈ ਕਿ ਦੱਖਣੀ ਅਫਰੀਕਾ ਦੇ ਸਹਿਯੋਗੀਆਂ ਨੇ ਓਕਾਵਾਂਗੋ ਇਲਾਕੇ ਵਿੱਚ ਮਈ ਤੋਂ ਲੈ ਕੇ ਹੁਣ ਤੱਕ 350 ਤੋਂ ਵੱਧ ਹਾਥੀਆਂ ਦੀਆਂ ਲਾਸ਼ਾਂ ਮਿਲੀਆਂ ਹਨ।

ਅਫਰੀਕਾ ਵਿੱਚ ਉਂਝ ਵੀ ਹਾਥੀਆਂ ਦੀ ਗਿਣਤੀ ਘਟ ਰਹੀ ਹੈ। ਮਹਾਂਦੀਪ ਵਿੱਚ ਹਾਥੀਆਂ ਦੀ ਜਿੰਨੀ ਵੀ ਗਿਣਤੀ ਹੈ, ਉਸ ਦਾ ਤੀਜਾ ਹਿੱਸਾ ਬੋਟਸਵਾਨਾ ਵਿੱਚ ਰਹਿੰਦਾ ਹੈ।

ਇਹ ਜਾਨਵਰ ਕਿਉਂ ਮਰ ਰਹੇ ਹਨ? ਸਰਕਾਰ ਮੁਤਾਬਕ ਲੈਬ ਦੇ ਨਤੀਜੇ ਅਜੇ ਹਫ਼ਤਿਆਂ ਬਾਅਦ ਆਉਣਗੇ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਇਸਲਾਮਾਬਾਦ ਵਿੱਚ ਪਹਿਲੇ ਹਿੰਦੂ ਮੰਦਿਰ ਦੀ ਉਸਾਰੀ ਖ਼ਿਲਾਫ ਲੋਕ ਇਮਰਾਨ ਦੇ ਖ਼ਿਲਾਫ਼ ਅਦਾਲਤ ਕਿਉਂ ਪਹੁੰਚੇ

ਇਸਲਾਮਾਬਾਦ ਦੀ ਕੈਪੀਟਲ ਡਿਵੈਲਪਮੈਂਟ ਅਥਾਰਟੀ ਵੱਲੋਂ ਇਸਲਾਮਾਬਾਦ ਵਿੱਚ ਪਹਿਲੀ ਵਾਰ ਹਿੰਦੂ ਮੰਦਿਰ ਦੀ ਉਸਾਰੀ ਲਈ ਜ਼ਮੀਨ ਦੇਣ ਦੇ ਕੁਝ ਦਿਨਾਂ ਬਾਅਦ ਹੀ ਇਸ ਪ੍ਰੋਜੈਕਟ ਵਿੱਚ ਰੁਕਾਵਟ ਪੈਦਾ ਹੋ ਗਈ ਹੈ।

ਜਾਮੀਆ ਅਸ਼ਰਫੀਆ ਮਦਰਸੇ ਦੇ ਮੁਫ਼ਤੀ ਨੇ ਫ਼ਤਵਾ ਜਾਰੀ ਕਰ ਦਿੱਤਾ ਹੈ ਅਤੇ ਇਸਲਾਮਾਬਾਦ ਵਿੱਚ ਮੰਦਿਰ ਦੀ ਉਸਾਰੀ ਨੂੰ ਰੋਕਣ ਲਈ ਇੱਕ ਵਕੀਲ ਹਾਈ ਕੋਰਟ ਤੱਕ ਪਹੁੰਚ ਗਏ ਹਨ।

ਪਰ ਹੁਣ ਪਾਕਿਸਤਾਨ ਸਰਕਾਰ ਨੇ ਇਸਲਾਮਾਬਾਦ ਹਿੰਦੂ ਪੰਚਾਇਤ ਨੂੰ ਜ਼ਮੀਨ ਸੌਂਪ ਦਿੱਤੀ ਹੈ ਅਤੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਉਸਾਰੀ ਦੇ ਪਹਿਲੇ ਪੜਾਅ ਲਈ 10 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ ਹੈ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

ਕੋਰੋਨਾਵਾਇਰਸ ਦੌਰਾਨ ਕਿਵੇਂ ਗਰੀਬਾਂ ਦੀਆਂ ਨੌਕਰੀਆਂ ਗਈਆਂ ਤੇ ਅਮੀਰਾਂ ਦੀ ਬਚਤ ਵਧ ਗਈ

ਜੇ ਤੁਸੀਂ ਕੋਰੋਨਾ ਮਹਾਂਮਾਰੀ ਦੇ ਦੌਰਾਨ ਘਰੋਂ ਕੰਮ ਕਰ ਰਹੇ ਹੋ, ਤਾਂ ਇਸਦੀ ਬਹੁਤ ਜ਼ਿਆਦਾ ਸੰਭਾਵਨਾ ਹੈ ਕਿ ਤੁਸੀਂ ਦਫਤਰ ਜਾਣ ਅਤੇ ਖਾਣ ਪੀਣ ਦੇ ਖਰਚਿਆਂ ਨੂੰ ਬਚਾ ਰਹੇ ਹੋ।

ਪਰ ਦੂਜੇ ਪਾਸੇ ਇਸ ਮਹਾਂਮਾਰੀ ਦੇ ਫੈਲਣ ਨੂੰ ਰੋਕਣ ਲਈ ਲਗਾਏ ਗਏ ਲੌਕਡਾਊਨ ਨੇ ਹਜ਼ਾਰਾਂ ਗਰੀਬ ਮਜ਼ਦੂਰਾਂ ਦੀਆਂ ਨੌਕਰੀਆਂ ਗੁਆ ਦਿੱਤੀਆਂ ਹਨ ਅਤੇ ਆਮਦਨੀ ਦੇ ਸਰੋਤ ਪੂਰੀ ਤਰ੍ਹਾਂ ਅਲੋਪ ਹੋ ਗਏ ਹਨ।

ਅਰਥਸ਼ਾਸਤਰੀਆਂ ਦਾ ਕਹਿਣਾ ਹੈ ਕਿ ਇਸ ਮਹਾਂਮਾਰੀ ਦੇ ਕਾਰਨ ਅਜਿਹੀ ਅਜੀਬ ਸਥਿਤੀ ਪੈਦਾ ਹੋ ਗਈ ਹੈ ਜੋ ਅੱਜ ਤੋਂ ਪਹਿਲਾਂ ਕਿਸੇ ਮਹਾਂਮਾਰੀ ਦੌਰਾਨ ਨਹੀਂ ਹੋਈ ਸੀ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿੱਕ ਕਰੋ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ