ਕੋਰੋਨਾਵਾਇਰਸ : ਬਿਮਾਰ ਹੋਣ ਤੋਂ ਬਿਨਾਂ ਜੇ ਇਹ ਲੱਛਣ ਹਨ ਤਾਂ ਤੁਹਾਨੂੰ ਕੋਵਿਡ-19 ਦੀ ਲਾਗ ਹੈ-5 ਅਹਿਮ ਖ਼ਬਰਾਂ

ਤਸਵੀਰ ਸਰੋਤ, POOL/GETTY IMAGES
15 ਅਗਸਤ ਨੂੰ ਭਾਰਤ ਵਿੱਚ ਲਾਂਚ ਹੋਣ ਵਾਲੇ ਟੀਕੇ ਬਾਰੇ ਕੀ ਹੈ ICMR ਦਾ ਸਪਸ਼ਟੀਕਰਨ
15 ਅਗਸਤ ਨੂੰ ਫਾਰਮਾ ਕੰਪਨੀ ਭਾਰਤ ਬਾਇਓਟੈਕ ਵਲੋਂ ਕੋਰੋਨਾ ਦਾ ਟੀਕਾ ਲਾਂਚ ਕਰਨ ਦੇ ਸੰਬੰਧ ਵਿੱਚ, ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਨੇ ਕਿਹਾ ਹੈ ਕਿ ਵੈਕਸੀਨ ਦੇ ਵਿਕਾਸ ਨੂੰ ਤੇਜ਼ ਕਰਨ ਦੀ ਪ੍ਰਕਿਰਿਆ ਗਲੋਬਲ ਮਾਪਦੰਡਾਂ ਦੇ ਅਨੁਸਾਰ ਹੈ।
ਆਈਸੀਐੱਮਆਰ ਦਾ ਕਹਿਣਾ ਹੈ ਕਿ ਟੀਕੇ ਦੀ ਜਾਂਚ ਜਾਨਵਰਾਂ ਅਤੇ ਮਨੁੱਖਾਂ ਉੱਤੇ ਇੱਕੋ ਸਮੇਂ ਕੀਤੀ ਜਾ ਸਕਦੀ ਹੈ।
ਅੱਜ ਜਾਰੀ ਕੀਤੇ ਇੱਕ ਬਿਆਨ ਵਿੱਚ ਆਈਸੀਐੱਮਆਰ ਨੇ ਕਿਹਾ ਹੈ ਕਿ ਲੋਕਾਂ ਦੀ ਸੁਰੱਖਿਆ ਸਭ ਤੋਂ ਜ਼ਰੂਰੀ ਹੈ।
ਮੋਗਾ ਬੰਬ ਧਮਾਕਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਫੜ ਕੇ ਗੁੱਥੀ ਸੁਲਝਾਉਣ ਦਾ ਕੀਤਾ ਦਾਅਵਾ
ਬੀਤੇ ਮੰਗਲਵਾਰ ਨੂੰ ਜ਼ਿਲ੍ਹਾ ਮੋਗਾ ਅਧੀਨ ਪੈਂਦੇ ਬਾਘਾ ਪੁਰਾਣਾ ਵਿਖੇ ਹੋਏ ਬੰਬ ਧਮਾਕੇ ਮਾਮਲੇ ‘ਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਫੜਨ ਦਾ ਦਾਅਵਾ ਕੀਤਾ ਹੈ।

ਤਸਵੀਰ ਸਰੋਤ, SURINDER MAAN/BBC
ਮੋਗਾ ਪੁਲਿਸ ਨੇ ਸ਼ਨਿੱਚਰਵਾਰ ਨੂੰ ਪ੍ਰੈਸ ਕਾਨਫਰੰਸ ਕਰ ਕੇ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੱਤੀ।
ਮੋਗਾ ਪੁਲਿਸ ਦੇ ਐੱਸਐੱਸਪੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਰਾਜੂ ਅਤੇ ਅਜੇ ਦੋ ਭਰਾ ਹਨ। ਇਨ੍ਹਾਂ ਦੀ ਦੁਕਾਨ ‘ਤੇ ਸੰਦੀਪ ਸਿੰਘ ਬਰਗਰ ਬਣਾਉਣ ਦਾ ਕੰਮ ਕਰਦਾ ਸੀ।
“ਕੰਮ ਘੱਟ ਹੋਣ ਕਾਰਨ ਅਜੇ ਨੇ ਸੰਦੀਪ ਨੂੰ ਹਟਾ ਕੇ ਆਪਣੇ ਭਰਾ ਨੂੰ ਦੁਕਾਨ ‘ਚ ਰੱਖ ਲਿਆ। ਸੰਦੀਪ ਉਨ੍ਹਾਂ ਤੋਂ ਬਦਲਾ ਲੈਣਾ ਚਾਹੁੰਦਾ ਸੀ।”
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਕੋਵਿਡ ਤੋਂ ਬਾਅਦ ਕਿਵੇਂ ਬਦਲੇਗਾ ਸਾਡੇ ਕੰਮ-ਕਾਜ ਦਾ ਮੁਹਾਂਦਰਾ
ਭਾਰਤ ਇੱਕ ਅਜਿਹਾ ਦੇਸ਼ ਹੈ ਜਿੱਥੇ ਘਰੋਂ ਕੰਮ ਕਰਨ ਨੂੰ ਬਹੁਤ ਹੀ ਘੱਟ ਲਾਭਕਾਰੀ ਮੰਨਿਆਂ ਜਾਂਦਾ ਹੈ।
ਜ਼ਿਆਦਾਤਰ ਮੈਨੇਜਰਾਂ ਦਾ ਮੰਨਣਾ ਹੈ ਕਿ ਕੰਮ ਨੂੰ ਕੁਸ਼ਲਤਾ ਅਤੇ ਸਹੀ ਤਰੀਕੇ ਨਾਲ ਕਰਨ ਲਈ ਕਰਮਾਚਾਰੀਆਂ ਨੂੰ ਕਈ ਘੰਟਿਆਂ ਤੱਕ ਦਫ਼ਤਰ 'ਚ ਬੈਠਣ ਦੀ ਜ਼ਰੂਰਤ ਹੁੰਦੀ ਹੈ।
ਕੋਵਿਡ ਕਾਲ ਤੋਂ ਬਾਅਦ ਪ੍ਰਬੰਧਕਾਂ ਅਤੇ ਉਨ੍ਹਾਂ ਦੇ ਮੁਲਾਜ਼ਮਾਂ ਵਿਚਾਲੇ ਇਸ ਵਿਚਾਰ ਦੀ ਪਰਖ ਵੀ ਹੋਵੇਗੀ।
ਪੂਰਾ ਪੜ੍ਹਨ ਲਈ ਇੱਥੇ ਕਲਿਕ ਕਰੋ।
ਵਿਕਾਸ ਦੂਬੇ: ਜਿਸ ਕਾਰਨ ਕਾਨਪੁਰ ਵਿੱਚ ਡੀਐੱਸਪੀ ਸਣੇ 8 ਪੁਲਿਸ ਵਾਲਿਆਂ ਦੀ ਹੋਈ ਮੌਤ
ਕਾਨਪੁਰ ਵਿੱਚ ਵਿਕਾਸ ਦੂਬੇ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ ਟੀਮ ’ਤੇ ਹੋਏ ਜ਼ਬਰਦਸਤ ਹਮਲੇ ਵਿੱਚ 8 ਪੁਲਿਸ ਕਰਮੀ ਮਾਰੇ ਗਏ ਤੇ 7 ਪੁਲਿਸ ਕਰਮੀ ਗੰਭੀਰ ਤੌਰ ’ਤੇ ਜਖ਼ਮੀ ਹੋ ਗਏ।

ਤਸਵੀਰ ਸਰੋਤ, SAMEERAMAJ MISHRA/BBC
ਮਰਨ ਵਾਲਿਆਂ ਵਿੱਚ ਬਿਲਹੌਰ ਪੁਲਿਸ ਜ਼ਿਲ੍ਹਾ ਅਧਿਕਾਰੀ ਦੇਵੇਂਦਰ ਮਿਸ਼ਰ ਅਤੇ ਐੱਸਓ ਸ਼ਿਵਰਾਜਪੁਰ ਮਹੇਸ਼ ਯਾਦਵ ਵੀ ਸ਼ਾਮਲ ਹਨ।
ਜਿਸ ਵਿਕਾਸ ਦੂਬੇ ਨੂੰ ਗ੍ਰਿਫ਼ਤਾਰ ਕਰਨ ਹੀ ਟੀਮ ਗਈ ਸੀ, ਉਸ ’ਤੇ ਨਾ ਸਿਰਫ਼ ਗੰਭੀਰ ਇਲਜ਼ਾਮ ਹਨ ਬਲਕਿ ਦਰਜਨਾਂ ਮੁਕਦਮੇ ਵੀ ਦਰਜ ਹਨ। ਸਿਆਸੀ ਦਲਾਂ ਵਿੱਚ ਵੀ ਉਸ ਦੀ ਚੰਗੀ ਪਹੁੰਚ ਦੱਸੀ ਜਾਂਦੀ ਹੈ।
ਕੋਰੋਨਾਵਾਇਰਸ: ਕੀ ਤੁਹਾਡੇ ਵੀ ਸੁੰਘਣ ਤੇ ਸੁਆਦ ਦੀ ਸਮਰਥਾ ਵਿੱਚ ਕੁਝ ਫ਼ਰਕ ਹੈ
ਕੀ ਤੁਹਾਨੂੰ ਵੀ ਆਮ ਦਿਨਾਂ ਨਾਲੋਂ ਘੱਟ ਚੀਜ਼ਾਂ ਦੇ ਸੁਆਦ ਬਾਰੇ ਪਤਾ ਲੱਗ ਰਿਹਾ ਹੈ? ਜਾਂ ਫਿਰ ਕਿਸੇ ਵੀ ਚੀਜ਼ ਦੀ ਸੁਗੰਧ ਬਾਰੇ ਬਹੁਤਾ ਨਹੀਂ ਪਤਾ ਲੱਗ ਰਿਹਾ?
ਜੇਕਰ ਤੁਹਾਡੇ ਸੁੰਘਣ ਜਾਂ ਸੁਆਦ ਵਿੱਚ ਕੋਈ ਕਮੀ ਆਈ ਹੈ ਤਾਂ ਇੱਕ ਵਾਰ ਚੈੱਕ ਜ਼ਰੂਰ ਕਰਵਾ ਲਵੋ। ਯੂਕੇ ਦੇ ਖੋਜਕਾਰਾਂ ਅਨੁਸਾਰ ਇਨ੍ਹਾਂ ਲੱਛਣਾਂ ਦੇ ਹੋਣ 'ਤੇ ਕੋਰੋਨਾਵਾਇਰਸ ਹੋ ਸਕਦਾ ਹੈ।
ਸੁਆਦ ਤੇ ਸੁੰਘਣ ਦੀ ਸਮਰਥਾ ਵਿੱਚ ਆਈ ਕਮੀ ਹੋਰ ਸਾਹ ਨਾਲ ਜੁੜੀਆਂ ਬਿਮਾਰੀਆਂ, ਜਿਵੇਂ ਕਿ ਜ਼ੁਕਾਮ ਆਦਿ, ਦੀ ਨਿਸ਼ਾਨੀ ਵੀ ਹੋ ਸਕਦੀ ਹੈ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਇਹ ਵੀਡੀਓ ਵੀ ਦੇਖੋ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2

End of YouTube post, 3