You’re viewing a text-only version of this website that uses less data. View the main version of the website including all images and videos.
ਅਮਿਤਾਭ ਬੱਚਨ ਦੀ ਕੋਠੀ ਸੀਲ, ਕੋਰੋਨਾ ਪੌਜ਼ਿਟਿਵ ਹੋਣ ਮਗਰੋਂ ਕੀ ਬੋਲੇ?
ਪ੍ਰਕਾਸ਼ਿਤ
ਬਾਲੀਵੁੱਡ ਦੇ ਮੰਨੇ-ਪ੍ਰਮੰਨੇ ਅਦਾਕਾਰ ਅਮਿਤਾਭ ਬੱਚਨ ਅਤੇ ਉਨ੍ਹਾਂ ਦੇ ਪੁੱਤਰ ਅਭਿਸ਼ੇਕ ਬੱਚਨ, ਐਸ਼ਵਰਿਆ ਰਾਏ ਵੀ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ।
ਸ਼ਨੀਵਾਰ ਰਾਤ ਨੂੰ ਇਸ ਬਾਰੇ ਜਾਣਕਾਰੀ ਖੁਦ ਅਮਿਤਾਭ ਬੱਚਨ ਨੇ ਟਵੀਟ ਕਰਕੇ ਦਿੱਤੀ ਸੀ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਇਹ ਵੀ ਲਿਖਿਆ ਸੀ ਕਿ ਪਿਛਲੇ ਦਸ ਦਿਨਾਂ ਵਿੱਚ ਜਿੰਨੇ ਵੀ ਲੋਕ ਉਨ੍ਹਾਂ ਨੂੰ ਮਿਲੇ ਹਨ, ਉਹ ਆਪਣਾ ਕੋਰੋਨਾ ਟੈਸਟ ਕਰਵਾ ਲੈਣ।
ਅਦਾਕਾਰਾ ਅਤੇ ਉਨ੍ਹਾਂ ਦੀ ਪਤਨੀ ਜਯਾ ਬੱਚਨ ਅਤੇ ਐਸ਼ਵਰਿਆ ਰਾਇ ਬੱਚਨ ਦਾ ਵੀ ਕੋਰੋਨਾਵਾਇਰਸ ਦਾ ਟੈਸਟ ਕਰਵਾਇਆ ਗਿਆ ਹੈ।
ਇਸੇ ਵਿਚਾਲੇ ਬੀਐਮਸੀ ਦੀ ਟੀਮ ਅਮਿਤਾਭ ਬੱਚਨ ਦੇ ਜੁਹੂ ਸਥਿਤ ਬੰਗਲੇ ਤੇ ਪਹੁੰਚੀ । ਜਿੱਥੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੇ ਘਰ ਬਾਹਰ ਇਸ ਸਬੰਧੀ ਬੋਰਡ ਵੀ ਲਗਾ ਦਿੱਤਾ ਗਿਆ ਹੈ।