You’re viewing a text-only version of this website that uses less data. View the main version of the website including all images and videos.
ਰੈਫਰੈਂਡਮ 2020: ਕੈਨੇਡਾ ਸਰਕਾਰ ਦੇ ਇਸ ਨਵੇਂ ਫੈਸਲੇ ਨੇ ਮਿਸਾਲ ਕਾਇਮ ਕੀਤੀ ਹੈ - ਕੈਪਟਨ
ਪ੍ਰਕਾਸ਼ਿਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ਾਲਿਸਤਾਨ ਪੱਖੀ ਸਮੂਹ ਸਿਖ਼ਸ ਫਾਰ ਜਸਟਿਸ (ਐਸ.ਐਫ.ਜੇ) ਵੱਲੋਂ ਕਰਵਾਏ ਜਾ ਰਹੇ 'ਰੈਫਰੈਂਡਮ 2020' ਦੇ ਨਤੀਜਿਆਂ ਨੂੰ ਮਾਨਤਾ ਨਾ ਦੇਣ ਦੇ ਕੈਨੇਡਾ ਦੇ ਫੈਸਲੇ ਦਾ ਸਵਾਗਤ ਕੀਤਾ ਹੈ।
ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਦੂਸਰੇ ਦੇਸ਼ ਵੀ ਕੈਨੇਡਾ ਵਾਂਗ ਹੀ ਅਜਿਹਾ ਕਦਮ ਚੁੱਕਣਗੇ ਅਤੇ 'ਰੈਫਰੈਂਡਮ 2020' ਨੂੰ ਰੱਦ ਕਰਨਗੇ ਜਿਸਨੂੰ ਐਸਐਫਜੇ ਭਾਰਤ ਨੂੰ ਫਿਰਕੂ ਲੀਹਾਂ 'ਤੇ ਵੰਡਣ ਲਈ ਇਸਤੇਮਾਲ ਕਰ ਰਿਹਾ ਹੈ।