ਅਮਿਤ ਸ਼ਾਹ ਕੋਰੋਨਾਵਾਇਰਸ ਪੌਜ਼ਿਟਿਵ, ਅਮਿਤਾਭ ਬਚਨ ਦੀ ਹਸਪਤਾਲ ਤੋਂ ਛੁੱਟੀ

ਤਸਵੀਰ ਸਰੋਤ, Getty Images
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾਵਾਇਰਸ ਪੌਜ਼ਿਟਿਵ ਨਿਕਲੇ ਹਨ। ਉਨ੍ਹਾਂ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।
ਉਨ੍ਹਾਂ ਟਵੀਟ ਕੀਤਾ, "ਕੋਰੋਨਾ ਦੇ ਮੁੱਢਲੇ ਲੱਛਣ ਦਿਖਣ 'ਤੇ, ਮੈਂ ਟੈਸਟ ਕਰਵਾਇਆ ਅਤੇ ਰਿਪੋਰਟ ਪੌਜ਼ਿਟਿਵ ਆਈ। ਮੇਰੀ ਸਿਹਤ ਠੀਕ ਹੈ ਪਰ ਡਾਕਟਰਾਂ ਦੀ ਸਲਾਹ 'ਤੇ ਮੈਨੂੰ ਹਸਪਤਾਲ ਦਾਖਲ ਹੋ ਰਿਹਾ ਹਾਂ। ਮੈਂ ਬੇਨਤੀ ਕਰਦਾ ਹਾਂ ਕਿ ਜੋ ਵੀ ਸਾਰੇ ਪਿਛਲੇ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ ਕਿਰਪਾ ਕਰਕੇ ਖੁਦ ਨੂੰ ਆਈਸੋਲੇਟ (ਵੱਖਰਾ) ਕਰ ਲਓ ਅਤੇ ਆਪਣੀ ਜਾਂਚ ਕਰਵਾਓ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਪੰਜਾਬ ਦੇ ਕੈਬਨਿਟ ਮੰਤਰੀ ਵੀ ਹੋਏ ਸੀ ਕੋਰੋਨਾਪੌਜ਼ਿਟਿਵ
ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਪੰਜਾਬ ਦੇ ਪਹਿਲੇ ਮੰਤਰੀ ਸਨ ਜੋ ਕੋਰੋਨਾਵਾਇਰਸ ਪੌਜ਼ਿਟਿਵ ਨਿਕਲੇ ਸਨ।
ਉਨ੍ਹਾਂ ਦਾ ਇਲਾਜ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਕਰਵਾਇਆ ਗਿਆ ਸੀ। ਤ੍ਰਿਪਤ ਰਾਜਿੰਦਰ ਬਾਜਵਾ ਸਣੇ ਕਾਂਗਰਸ ਦੇ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲੀ ਅਤੇ ਤਰਨ ਤਾਰਨ ਦੇ ਵਿਧਾਇਕ ਧਰਮਵੀਰ ਅਗਨੀਹੋਤਰੀ ਕੋਰੋਨਾ ਪੌਜ਼ਿਟਿਵ ਪਾਏ ਗਏ ਸਨ।
ਇਸ ਤੋਂ ਇਲਾਵਾ ਅਕਾਲੀ ਦਲ ਦਾ ਬਟਾਲਾ ਤੋਂ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਵੀ ਪੌਜ਼ਿਟਿਵ ਹੈ, ਤਿੰਨੋ ਵਿਧਾਇਕਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਹ ਕੁਆਰੰਟੀਨ ਹਨ।

ਦਿੱਲੀ ਦੇ ਸਿਹਤ ਮੰਤਰੀ ਵੀ ਹੋਏ ਸੀ ਕੋਰੋਨਾਪੌਜ਼ਿਟਿਵ
ਇਸੇ ਤਰ੍ਹਾਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਜੂਨ ਮਹੀਨੇ ਵਿੱਚ ਕੋਰੋਨਾਵਾਇਰਸ ਪੌਜ਼ਿਟਿਵ ਨਿਕਲੇ ਸਨ।
17 ਜੂਨ ਨੂੰ ਟਵੀਟ ਕਰਕੇ ਉਨ੍ਹਾਂ ਨੇ ਖੁਦ ਇਸ ਦੀ ਪੁਸ਼ਟੀ ਕੀਤੀ ਸੀ।
ਪਹਿਲਾਂ ਉਨ੍ਹਾਂ ਨੂੰ ਰਾਜੀਵ ਗਾਂਧੀ ਸੁਪਰ ਸਪੈਸ਼ਿਲਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਪਰ ਬਾਅਦ ਵਿੱਚ ਦਿੱਲੀ ਦੇ ਮੈਕਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਜਿੱਥੇ ਉਨ੍ਹਾਂ ਦਾ ਪਲਾਜ਼ਮਾ ਥੈਰੇਪੀ ਨਾਲ ਇਲਾਜ ਕੀਤਾ ਗਿਆ ਅਤੇ ਉਹ ਠੀਕ ਹੋ ਕੇ ਘਰ ਪਰਤ ਆਏ।
ਇਸ ਦਾ ਕਾਰਨ ਦੱਸਿਆ ਗਿਆ ਸੀ ਕਿ ਰਾਜੀਵ ਗਾਂਧੀ ਸੁਪਰ ਸਪੈਸ਼ਿਲਟੀ ਹਸਪਤਾਲ ਨੂੰ ਪਲਾਜ਼ਾ ਥੈਰੇਪੀ ਦੀ ਇਜਾਜ਼ਤ ਨਹੀਂ ਸੀ।
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕੋਰੋਨਾ ਪੌਜ਼ਿਟਿਵ
25 ਜੁਲਾਈ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਵੀ ਕੋਰੋਨਾਵਾਇਰਸ ਪੌਜ਼ਿਟਿਵ ਨਿਕਲੇ ਸਨ।
ਉਨ੍ਹਾਂ ਨੂੰ ਭੋਪਾਲ ਦੇ ਚਿਰਯੂ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਤਸਵੀਰ ਸਰੋਤ, AFP
ਅਮਿਤਾਭ ਬੱਚਨ ਹੋਏ ਕੋਰੋਨਾ ਨੈਗੇਟਿਵ
ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਅਤੇ ਉਹ ਘਰ ਪਰਤ ਆਏ ਹਨ ਤੇ ਕੁਆਰੰਟੀਨ ਹਨ। ਟਵੀਟ ਕਰਕੇ ਉਨ੍ਹਾਂ ਨੇ ਇਸ ਦੀ ਜਾਣਕਾਰੀ ਦਿੱਤੀ।
ਉਨ੍ਹਾਂ ਦਾ ਮੁੰਬਈ ਦੇ ਨਾਨਵਤੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ।
ਅਮਿਸਾਭ ਸਣੇ ਅਭਿਸ਼ੇਕ ਬੱਚਨ, ਐਸ਼ਵਰਿਆ ਰਾਏ ਅਤੇ ਆਰਾਧਿਆ ਬੱਚਨ ਵੀ ਕੋਰੋਨਾਵਾਇਰਸ ਪੌਜ਼ਿਟਿਵ ਨਿਕਲੇ ਸਨ। ਬੀਤੇ ਦਿਨੀ ਐਸ਼ਵਰਿਆ ਅਤੇ ਆਰਾਧਿਆ ਠੀਕ ਹੋਣ ਤੋਂ ਬਾਅਦ ਘਰ ਪਰਤ ਆਏ ਸਨ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2

ਇਹ ਵੀ ਦੇਖੋ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2

End of YouTube post, 3