ਰਾਮ ਮੰਦਰ: ਅਯੁੱਧਿਆ ਅੰਦੋਲਨ ਨਾਲ ਜੁੜੇ ਉਹ ਲੋਕ ਜੋ ਬਣੇ ਮੁਲਜ਼ਮ ਵੀ ਬਣੇ ਤੇ ਨਾਇਕ ਵੀ

ਪ੍ਰਕਾਸ਼ਿਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਅਗਸਤ ਨੂੰ ਅਯੁੱਧਿਆ 'ਚ ਰਾਮ ਮੰਦਰ ਦਾ ਨੀਂਹ ਪੱਥਰ ਰੱਖਣਗੇ। ਕੋਰੋਨਾਵਾਇਰਸ ਮਹਾਂਮਾਰੀ ਦੇ ਦੌਰ ਵਿੱਚ ਹੋ ਰਹੇ ਇਸ ਪ੍ਰੋਗਰਾਮ ਲਈ ਖ਼ਾਸ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਅਯੁੱਧਿਆ ਪ੍ਰਸ਼ਾਸਨ ਅਤੇ ਉੱਤਰ ਪ੍ਰਦੇਸ਼ ਸਰਕਾਰ ਇਸ ਸਮਾਗਮ ਦੀਆਂ ਤਿਆਰੀਆਂ ਵਿੱਚ ਲੱਗੇ ਹੋਏ ਹਨ। ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਅਯੁੱਧਿਆ ਪਹੁੰਚ ਕੇ ਤਿਆਰੀਆਂ ਦਾ ਜਾਇਜ਼ਾ ਵੀ ਲਿਆ ਹੈ।

ਲੰਘੇ ਸਾਲ 9 ਨਵੰਬਰ ਨੂੰ ਸੁਪਰੀਮ ਕੋਰਟ ਦੇ ਇਤਿਹਾਸਿਕ ਫ਼ੈਸਲੇ ਤੋਂ ਬਾਅਦ ਅਯੁੱਧਿਆ ਵਿੱਚ ਰਾਮ ਮੰਦਰ ਦੀ ਉਸਾਰੀ ਦਾ ਰਾਹ ਸਾਫ਼ ਹੋ ਗਿਆ ਸੀ।

ਮੰਦਰ ਨਿਰਮਾਣ ਲਈ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਇੱਕ ਟਰੱਸਟ ਬਣਾਇਆ ਗਿਆ ਜਿਸ ਨੇ ਹੁਣ 5 ਅਗਸਤ ਨੂੰ ਨੀਂਹ ਪੱਥਰ ਰੱਖਣ ਦਾ ਫ਼ੈਸਲਾ ਲਿਆ ਹੈ।

ਇਹ ਰਾਮ ਮੰਦਰ ਦੇ ਅੰਜਾਮ ਤੱਕ ਪਹੁੰਚਣ ਦਾ ਦਿਨ ਵੀ ਹੈ। ਪ੍ਰਧਾਨ ਮੰਤਰੀ ਮੋਦੀ ਜਦੋਂ ਅਯੁੱਧਿਆ ਵਿੱਚ ਹੋਣਗੇ ਤਾਂ ਭਾਰਤ ਅਤੇ ਦੁਨੀਆਂ ਭਰ ਦੇ ਮੀਡੀਆਂ ਦੀ ਨਜ਼ਰਾਂ ਉਨ੍ਹਾਂ ਉੱਤੇ ਹੀ ਹੋਣਗੀਆਂ।

ਪਰ ਰਾਮ ਮੰਦਰ ਅੰਦੋਲਨ ਦੇ ਕਈ ਕਿਰਦਾਰ ਅਜਿਹੇ ਵੀ ਹਨ ਜੋ ਇਸ ਸਮਾਗਮ ਵਿੱਚ ਮੌਜੂਦ ਨਹੀਂ ਰਹਿਣਗੇ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)