ਯੋਗੀ ਆਦਿਤਿਆਨਾਥ: ਇੱਕ ਹਿੰਦੂ ਹੋਣ ਦੇ ਨਾਤੇ ਮੈਂ ਮਸਜਿਦ ਦੀ ਨੀਂਹ ਰੱਖਣ ਦੇ ਸਮਾਗਮ ਵਿੱਚ ਨਹੀਂ ਜਾਵਾਂਗਾ - ਪ੍ਰੈੱਸ ਰਿਵੀਊ

ਯੋਗੀ ਆਦਿਤਿਆ ਨਾਥ

ਤਸਵੀਰ ਸਰੋਤ, Getty Images

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 3 ਮਿੰਟ

ਅਯੁੱਧਿਆ ਵਿੱਚ ਰਾਮ ਮੰਦਰ ਲਈ ਭੂਮੀ ਪੂਜਨ ਤੋਂ ਕੁਝ ਘੰਟਿਆਂ ਬਾਅਦ ਹੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਟੀਵੀ ਚੈਨਲਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਲਾਂਕਿ ਉਹ ਮੁੱਖ ਮੰਤਰੀ ਵਜੋਂ ਵਿਤਕਰਾ ਨਹੀਂ ਕਰਦੇ ਪਰ ਇੱਕ ਹਿੰਦੂ ਵਜੋਂ ਇੱਕ ਮਸਜਿਦ ਦੀ ਨੀਂਹ ਰੱਖਣ ਮੌਕੇ ਉਹ ਨਹੀਂ ਜਾਣਗੇ।

ਟਾਈਮਜ਼ ਆਫ਼ ਇੰਡੀਆ ਦੀ ਖ਼ਬਰ ਮੁਤਾਬਕ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਨੇ ਕਿਹਾ, "ਤੁਹਾਨੂੰ ਲਗਦਾ ਹੈ ਕਿ ਮੈਨੂੰ ਮਸਜਿਦ ਦੀ ਨੀਂਹ ਰੱਖਣ ਮੌਕੇ ਸੱਦਿਆ ਜਾਵੇਗਾ? ਮੈਨੂੰ ਨਹੀਂ ਲਗਦਾ ਇਹ ਮੇਰੇ ਲਈ ਇੰਨੀ ਵੱਡੀ ਸਮੱਸਿਆ ਹੈ ਜਿੰਨੀ ਉਨ੍ਹਾਂ ਲਈ। ਇਸ ਲਈ ਮੈਨੂੰ ਇਸ ਬਾਰੇ ਕੋਈ ਦੁਚਿੱਤੀ ਨਹੀਂ ਹੈ।"

ਅਖ਼ਬਾਰ ਮੁਤਾਬਕ ਮੁਸਲਿਮ ਪੱਖ ਦੇ ਮੁੱਖ ਪਟੀਸ਼ਨਕਾਰ ਇਕਬਾਲ ਅੰਸਾਰੀ ਦੀ ਸੁਪਰੀਮ ਕੋਰਟ ਦਾ ਹੁਕਮ ਮੰਨਣ ਲਈ ਉਨ੍ਹਾਂ ਨੇ ਸ਼ਲਾਘਾ ਕੀਤੇ ਤੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।

ਉਨ੍ਹਾਂ ਨੇ ਕਿਹਾ, "ਇਹ ਸਾਡੇ ਲੋਕਤੰਤਰੀ ਪ੍ਰਣਾਲੀ ਨੂੰ ਦਰਸਾਉਂਦਾ ਹੈ ਕਿ ਆਪਣਾ ਕੇਸ ਲੜਨ ਦੇ ਦੌਰਾਨ ਵੀ ਉਨ੍ਹਾਂ ਨੇ ਅਯੁੱਧਿਆ ਵਿੱਚ ਸੁਰੱਖਿਅਤ ਮਹਿਸੂਸ ਕੀਤਾ। ਕੀ ਕੋਈ ਹਿੰਦੂ ਪਾਕਿਸਤਾਨ ਜਾਂ ਅਫ਼ਗਾਨਿਸਤਾਨ ਵਿੱਚ ਮੰਦਰ ਲਈ ਲੜਾਈ ਲੜਦਾ ਹੋਇਆ ਸੁਰੱਖਿਅਤ ਮਹਿਸੂਸ ਕਰੇਗਾ?"

ਇਹ ਵੀ ਪੜ੍ਹੋ:

ਬਾਜਵਾ ਅਤੇ ਦੂਲੋ ਨੂੰ ਕਾਂਗਰਸ 'ਚੋਂ ਤੁਰੰਤ ਕੱਢਣ ਦੀ ਮੰਗ

ਪੰਜਾਬ ਦੀ ਸਮੁੱਚੀ ਕੈਬਨਿਟ ਨੇ ਰਾਜ ਸਭਾ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਦੀਆਂ ਪਾਰਟੀ ਅਤੇ ਸਰਕਾਰ ਵਿਰੋਧੀ ਕਾਰਵਾਈਆਂ ਨੂੰ ਘੋਰ ਅਨੁਸ਼ਾਸਨਹੀਣਤਾ ਕਰਾਰ ਦਿੰਦਿਆਂ ਅੱਜ ਉਨ੍ਹਾਂ ਨੂੰ ਪਾਰਟੀ 'ਚੋਂ ਬਾਹਰ ਕੱਢਣ ਦੀ ਮੰਗ ਕੀਤੀ ਹੈ। ਇਨ੍ਹਾਂ ਦੇਵਾਂ ਨੇ ਜ਼ਹਿਰੀਲੀ ਸ਼ਰਾਬ ਕਾਂਡ 'ਤੇ ਆਪਣੀ ਪਾਰਟੀ ਦੀ ਸਰਕਾਰ ਦੀ ਆਲੋਚਨਾ ਕੀਤੀ ਸੀ।

ਪੰਜਾਬੀ ਟ੍ਰਿਬੀਊਨ ਦੀ ਖ਼ਬਰ ਮੁਤਾਬਕ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਇਸ ਸੰਬੰਧ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਚੁੱਕੇ ਹਨ।

ਜਦਕਿ ਦੂਲੋਂ ਅਤੇ ਬਾਜਵਾ ਦਾ ਕਹਿਣਾ ਹੈ ਕਿ ਜੇ ਉਹ ਸੂਬੇ ਦੇ ਲੋਕਾਂ ਦੇ ਹਿੱਤਾਂ ਦੇ ਖ਼ਿਲਾਫ਼ ਕੰਮ ਕਰ ਰਹੀ ਆਪਣੀ ਸਰਕਾਰ ਦੀ ਆਲੋਚਨਾ ਨਹੀਂ ਕਰ ਸਕਦੇ ਤਾਂ ਇਹ ਲੋਕਤੰਤਰੀ ਸਿਧਾਂਤਾਂ ਦੀ ਉਲੰਘਣਾ ਹੈ।

ਪੰਜਾਬ ਪੁਲਿਸ

ਤਸਵੀਰ ਸਰੋਤ, GURPREET CHAWLA/BBC

ਜ਼ਹਿਰੀਲੀ ਸ਼ਰਾਬ ਮਾਫ਼ੀਆ ਤੇ ਪੰਜਾਬ ਸਰਕਾਰ ਦੀ ਸਖ਼ਤੀ

ਦਿ ਟ੍ਰਿਬੀਊਨ ਦੀ ਖ਼ਬਰ ਮੁਤਾਬਕ ਤਰਨ ਤਾਰਨ ਪੁਲਿਸ ਨੇ ਅਨਿਲ ਕੁਮਾਰ ਨਾਂਅ ਦੇ ਇੱਕ ਟਰਾਂਸਪੋਰਟਰ ਨੂੰ ਫੜਿਆ ਹੈ ਜੋ ਅੰਬਾਲੇ ਤੋਂ ਐਕਸਟਰਾ ਨਿਊਟਰਲ ਐਲਕੋਹਲ ਲਿਆ ਕੇ ਤੂਰ ਪਿੰਡ ਦੇ ਸੁਖਵਿੰਦਰ ਸਿੰਘ ਨੂੰ ਦਿੰਦਾ ਸੀ ਜੋ ਕਿ ਅੱਗੇ ਤਰਨ ਤਾਰਨ ਦੇ ਵੱਖ-ਵੱਖ ਹਿੱਸਿਆਂ, ਅੰਮ੍ਰਿਤਸਰ ਅਤੇ ਬਟਾਲੇ ਵਿੱਚ ਸਪਲਾਈ ਕਰਦਾ ਸੀ।

ਦੂਜੇ ਪਾਸੇ ਟ੍ਰਿਬੀਊਨ ਦੀ ਇੱਕ ਹੋਰ ਖ਼ਬਰ ਮੁਤਾਬਕ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਹੈ ਕਿ ਪੰਜਾਬ ਪੁਲਿਸ ਸ਼ਰਾਬ ਮਾਫ਼ੀਆ ਉੱਪਰ ਸਖ਼ਤੀ ਕਰਦਿਆਂ ਬੀਤੇ ਇੱਕ ਹਫ਼ਤੇ ਦੌਰਾਨ 1,489 ਐੱਫ਼ਆਈਆਰ ਦਰਜ ਕੀਤੀਆਂ ਹਨ ਅਤੇ 1,034 ਗ੍ਰਿਫ਼ਤਾਰੀਆਂ ਕੀਤੀਆਂ ਹਨ।

ਅਖ਼ਬਾਰ ਮੁਤਾਬਕ ਇੱਕ ਵੱਖਰੇ ਘਟਨਾਕ੍ਰਮ ਵਿੱਚ ਮੁੱਖ ਮੰਤਰੀ ਦੇ ਹੁਕਮਾਂ ਨਾਲ ਗਠਿਤ ਦੋ ਐੱਸਆਈਟੀ ਟੀਮਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਟੀਮਾਂ ਮੈਜਿਸਟਰੇਟੀ ਜਾਂਚ ਦੇ ਸਮਾਂਤਰ ਹੀ ਕੰਮ ਕਰਨਗੀਆਂ ਅਤੇ ਤਿੰਨ ਹਫ਼ਤਿਆਂ ਵਿੱਚ ਆਪਣੀ ਰਿਪੋਰਟ ਪੇਸ਼ ਕਰਨਗੀਆਂ।

ਸ਼੍ਰੀਲੰਕਾ ਚੋਣਾਂ ਵਿੱਚ ਰਾਜਪਾਕਸੇ ਦੀ ਜਿੱਤ ਤੈਅ

ਮਹਿੰਦਰ ਰਾਜਪਾਕਸੇ

ਤਸਵੀਰ ਸਰੋਤ, Getty Images

ਸ੍ਰੀ ਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਰ ਰਾਜਪਾਕਸੇ ਦੀ ਸਿਆਸੀ ਵਾਪਸੀ ਵੀਰਵਾਰ ਨੂੰ ਆਏ ਚੋਣ ਨੀਤੀਜਿਆਂ ਤੋਂ ਬਾਅਦ ਤੈਅ ਹੋ ਗਈ।

ਦਿ ਇੰਡੀਅਨ ਐਕਪ੍ਰੈੱਸ ਦੀ ਖ਼ਬਰ ਮੁਤਾਬਕ ਦੋ ਵਾਰ ਮੁਲਤਵੀ ਹੋਈਆਂ ਆਮ ਚੋਣਾਂ ਦੇ ਹੁਣ ਤੱਕ ਐਲਾਨੇ ਗਏ ਨਤੀਜਿਆਂ ਵਿੱਚ ਉਨ੍ਹਾਂ ਦੀ ਪਾਰਟੀ ਨੇ ਇੱਕ ਤਿਹਾਈ ਬਹੁਮਤ ਹਾਸਲ ਕਰ ਲਿਆ ਹੈ।

ਵਿਸ਼ਲੇਸ਼ਣਾਂ ਮੁਤਾਬਕ ਉਮੀਦ ਕੀਤੀ ਜਾ ਰਹੀ ਹੈ ਕਿ ਰਾਜਪਾਕਸੇ ਦੀ ਪਾਰਟੀ 225 ਮੈਂਬਰੀ ਅਸੈਂਬਲੀ ਵਿੱਚ ਸਪਸ਼ਟ ਬਹੁਮਤ ਹਾਸਲ ਕਰ ਲਵੇਗੀ।

ਦੱਖਣ ਵਿੱਚ ਜਿਨ੍ਹਾਂ ਸੋਲਾਂ ਸੀਟਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਉਨ੍ਹਾਂ ਵਿੱਚੋਂ ਤੇਰਾਂ ਉੱਪਰ ਰਾਜਪਾਕਸੇ ਦੀ ਪਾਰਟੀ ਨੇ ਜਿੱਤ ਹਾਸਲ ਕੀਤੀ ਹੈ। ਖੇਤਰ ਵਿੱਚ ਪਾਰਟੀ ਦਾ ਵੋਟ ਫ਼ੀਸਦ 60 ਫ਼ੀਸਦੀ ਰਿਹਾ ਹੈ।

ਟਰੰਪ ਨੇ ਟਿਕਟੌਕ ਦੀ ਪੇਰੈਂਟ ਕੰਪਨੀ ਨਾਲ ਲੈਣ-ਦੇਣ ’ਤੇ ਲਾਈ ਪਾਬੰਦੀ

ਟਿਕਟੌਕ

ਤਸਵੀਰ ਸਰੋਤ, Reuters

ਅਮਰੀਕਾ ਦੀ ਸੈਨੇਟ ਨੇ ਮੰਗਲਵਾਰ ਨੂੰ ਸਰਬਸੰਮਤੀ ਨਾਲ ਬਿਲ ਪਾਸ ਕਰਦਿਆਂ ਸਰਕਾਰੀ ਕਰਮਚਾਰੀਆਂ ਉੱਪਰ ਉਨ੍ਹਾਂ ਨੂੰ ਦਿੱਤੇ ਸਰਕਾਰੀ ਉਪਕਰਣਾਂ ਉੱਪਰ ਟਿਕਟੌਕ ਦੀ ਵਰਤੋਂ ਕਰਨ ਦੀ ਮਨਾਹੀ ਕਰ ਦਿੱਤੀ ਸੀ।

ਦਿ ਗਾਰਡੀਅਨ ਦੀ ਖ਼ਬਰ ਮੁਤਾਬਕ ਇਸ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨੇ ਇੱਕ ਐਗਜ਼ਿਕਿਊਟਿਵ ਆਰਡਰ ਰਾਹੀਂ ਟਿਕਟੌਕ ਦੀ ਪੇਰੈਂਟ ਕਪੰਨੀ ByteDance Ltd ਨਾਲ ਕਿਸੇ ਵੀ ਕਿਸਮ ਦੇ ਲੈਣਦੇਣ ਉੱਪਰ ਪਾਬੰਦੀ ਲਾ ਦਿੱਤੀ ਹੈ। ਅਜਿਹਾ ਕਰਨ ਵਾਲੇ ਉੱਪਰ ਕਾਨੂੰਨੀ ਕਾਰਵਾਈ ਕੀਤੀ ਜਾ ਸਕੇਗੀ।

ਰਾਸ਼ਟਰਪਤੀ ਨੇ ਕਿਹਾ ਕਿ ਅਮਰੀਕਾ ਦੇ ਦੇਸ਼ ਹਿੱਤ ਵਿੱਚ ਅਤੇ ਟਿਕਟੌਕ ਵੱਲੋਂ ਦਰਪੇਸ਼ ਰਾਸ਼ਟਰੀ ਸੁਰੱਖਿਆ ਨੂੰ ਖ਼ਤਰੇ ਦੇ ਮੱਦੇ ਨਜ਼ਰ ਇਹ ਜ਼ਰੂਰੀ ਹੈ ਕਿ ਇਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)