ਆਜ਼ਾਦੀ ਦਿਹਾੜੇ ਮੌਕੇ ਪੰਜਾਬ 'ਚ ਖ਼ਾਲਿਸਤਾਨ ਪੱਖੀ ਨਾਅਰੇ ਲਾਉਣ ਵਾਲੇ ਕੀ ਕਹਿੰਦੇ

ਵੀਡੀਓ ਕੈਪਸ਼ਨ, ਆਜ਼ਾਦੀ ਦਿਹਾੜੇ ਨੂੰ ਕਾਲਾ ਦਿਨ ਮਨਾਉਂਦੇ ਖ਼ਾਲਿਸਤਾਨ ਪੱਖੀ ਨਾਅਰੇ
ਪ੍ਰਕਾਸ਼ਿਤ

ਪੰਜਾਬ ਦੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਭਾਰਤ ਦੇ 74ਵੇਂ ਆਜ਼ਾਦੀ ਦਿਹਾੜੇ ਨੂੰ ਕਾਲੇ ਦਿਵਸ ਦੇ ਤੌਰ ’ਤੇ ਮਨਾਇਆ ਗਿਆ। ਦਲ ਖ਼ਾਲਸਾ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸਣੇ ਕਈ ਜਥੇਬੰਦੀਆਂ ਨੇ ਇਸ ਦੌਰਾਨ ਕਾਲੇ ਝੰਡੇ ਲਹਿਰਾਏ ਅਤੇ ਖ਼ਾਲਿਸਤਾਨ ਪੱਖੀ ਨਾਅਰੇ ਵੀ ਲਗਾਏ।

ਕੇਂਦਰ ਸਰਕਾਰ ਦੇ ਖ਼ੇਤੀ ਆਰਡੀਨੈਂਸ ਤੋਂ ਇਲਾਵਾ ਬੰਦੀ ਸਿੱਖਾਂ ਦੀ ਰਿਹਾਈ ਅਤੇ UAPA ਕਾਨੂੰਨ ਖ਼ਿਲਾਫ਼ ਪ੍ਰਦਰਸ਼ਨ ਦੇਖਣ ਨੂੰ ਮਿਲਿਆ।

(ਰਿਪੋਰਟ: ਅੰਮ੍ਰਿਤਸਰ ਤੋਂ ਰਵਿੰਦਰ ਸਿੰਘ ਰੌਬਿਨ ਅਤੇ ਗੁਰਦਾਸਪੁਰ ਤੋਂ ਗੁਰਪ੍ਰੀਤ ਸਿੰਘ ਚਾਵਲਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)