ਭਾਰਤ ’ਚ ਕਿਹੜਾ ਕੈਂਸਰ ਤੇਜ਼ੀ ਨਾਲ ਜ਼ਿਆਦਾ ਨੌਜਵਾਨਾਂ ‘ਚ ਫ਼ੈਲ ਰਿਹਾ ਹੈ?
ਪ੍ਰਕਾਸ਼ਿਤ
ਇੰਡੀਅਨ ਕਾਉਂਸਿਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਬੀਤੇ ਮੰਗਲਵਾਰ ਨੂੰ ਭਾਰਤ ਵਿੱਚ ਕੈਂਸਰ ਦੇ ਵੱਧ ਰਹੇ ਮਾਮਲਿਆਂ ਬਾਰੇ ਆਪਣੀ ਰਿਪੋਰਟ ਜਾਰੀ ਕੀਤੀ ਹੈ ਜਿਸ ਅਨੁਸਾਰ ਅਗਲੇ ਪੰਜ ਸਾਲਾਂ ਵਿੱਚ ਭਾਰਤ ਵਿੱਚ ਕੈਂਸਰ ਦੇ ਮਾਮਲਿਆਂ ਦੀ ਗਿਣਤੀ ਵਿੱਚ 12 ਫੀਸਦ ਵਾਧਾ ਹੋਵੇਗਾ।
ਇਸਦਾ ਮਤਲਬ ਹੈ ਕਿ 2025 ਤੱਕ ਭਾਰਤ ਵਿੱਚ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ 15.69 ਲੱਖ ਨੂੰ ਪਾਰ ਕਰ ਜਾਏਗੀ, ਜੋ ਕਿ ਇਸ ਸਮੇਂ 14 ਲੱਖ ਤੋਂ ਵੀ ਘੱਟ ਹੈ।
ਬੀਤੇ ਕੁਝ ਸਾਲਾਂ ਵਿੱਚ ਦਿੱਲੀ ਵਰਗੇ ਮਹਾਨਗਰਾਂ ਵਿੱਚ ਘੱਟ ਉਮਰ ਦੇ ਲੋਕਾਂ ਵਿੱਚ ਸਟੇਜ ਫੋਰ ਕੈਂਸਰ ਦੀ ਪੁਸ਼ਟੀ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਇਸ ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਦਿੱਲੀ ਵਿੱਚ ਬੱਚਿਆਂ ਵਿੱਚ ਕੈਂਸਰ ਦੇ ਕੇਸਾਂ ਦੀ ਗਿਣਤੀ ਵਧੀ ਹੈ।