ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸਖ਼ਤ ਚੇਤਾਵਨੀ- ‘ਢੱਡਰੀਆਂ ਵਾਲੇ ਦਾ ਕੋਈ ਸਮਾਗਮ ਕਰਵਾਉਂਦਾ ਹੈ ਤਾਂ ਅਣਸੁਖਾਵੀਂ ਘਟਨਾ ਲਈ ਖ਼ੁਦ ਜ਼ਿੰਮੇਵਾਰ ਹੋਵੇਗਾ’
ਪ੍ਰਕਾਸ਼ਿਤ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਦੌਰਾਨ ਲਈ ਫ਼ੈਸਲਿਆਂ ਬਾਰੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜਾਂਚ ’ਚ ਦੇਖਿਆ ਹੈ ਕਿ ਸਰੂਪਾਂ ਸਬੰਧੀ ਰਿਕਾਰਡ ਨਾਲ ਛੇੜਛਾੜ ਕੀਤੀ ਗਈ ਹੈ।
ਇਸ ਤੋਂ ਇਲਾਵਾ ਉਨ੍ਹਾਂ ਨੇ ਰਣਜੀਤ ਸਿੰਘ ਢੱਡਰੀਆਂ ਵਾਲੇ ਬਾਰੇ ਕਿਹਾ ਕਿ ਜਦੋਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੁਆਫੀ ਨਹੀਂ ਮੰਗਦੇ ,ਉਦੋਂ ਤੱਕ ਉਨ੍ਹਾਂ ਕੋਲੋਂ ਸਮਾਗਮ ਨਾ ਕਰਵਾਏ ਜਾਣ।