ਕਬੱਡੀ ਖਿਡਾਰੀ ਦਾ ਕਤਲ, ਪੰਜਾਬ ਪੁਲਿਸ ਦੇ 5 ਮੁਲਾਜ਼ਮ ਮੁਅੱਤਲ

ਪ੍ਰਕਾਸ਼ਿਤ

ਗੁਰਦਾਸਪੁਰ ਦੇ ਬਟਾਲਾ ਅਧੀਨ ਪੈਂਦੇ ਪਿੰਡ ਭਗਵਾਨਪੁਰ ਵਿੱਚ 30 ਅਗਸਤ ਦੀ ਦੇਰ ਸ਼ਾਮ 2 ਵੱਖ-ਵੱਖ ਗੱਡੀਆਂ ਵਿੱਚ ਸਵਾਰ ਹੋ ਕੇ ਆਏ 6 ਵਿਅਕਤੀਆਂ ਨੇ ਸਾਬਕਾ ਅਕਾਲੀ ਸਰਪੰਚ ਦੇ ਪੁੱਤਰ ਨੂੰ ਗੋਲੀਆਂ ਮਾਰੀਆਂ ਅਤੇ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਕਾਰਵਾਈ ਕਰਦਿਆਂ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫਤਾਰ ਹੋਏ 6 ਵਿੱਚੋਂ 5 ਪੰਜਾਬ ਪੁਲਿਸ ਦੇ ਮੁਲਾਜ਼ਮ ਹਨ।

(ਰਿਪੋਰਟ- ਗੁਰਪ੍ਰੀਤ ਸਿੰਘ ਚਾਵਲਾ, ਐਡਿਟ- ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)