ਕੀ ਕੋਰੋਨਾਵਾਇਰਸ ਔਰਤਾਂ ਦੇ ਮੁਕਾਬਲੇ ਮਰਦਾਂ ਲਈ ਜ਼ਿਆਦਾ ਖ਼ਤਰਨਾਕ ਹਨ -5 ਅਹਿਮ ਖ਼ਬਰਾਂ

ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 3 ਮਿੰਟ

ਕੋਰੋਨਾਵਾਇਰਸ ਔਰਤਾਂ ਨਾਲੋਂ ਮਰਦਾਂ ਨੂੰ ਜ਼ਿਆਦਾ ਗਿਣਤੀ ਵਿੱਚ ਸ਼ਿਕਾਰ ਬਣਾ ਰਿਹਾ ਹੈ। ਦੁਨੀਆਂ ਦੇ ਕਈ ਦੇਸ਼ਾਂ ਤੋਂ ਬਾਅਦ ਹੁਣ ਭਾਰਤ ਵਿਚ ਵੀ ਅਜਿਹਾ ਹੀ ਦਿਖਾਈ ਦੇ ਰਿਹਾ ਹੈ।

ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਭਾਰਤ ਵਿਚ ਕੋਵਿਡ -19 ਦੀ ਲਪੇਟ 'ਚ ਆ ਕੇ ਮਾਰੇ ਗਏ ਲੋਕਾਂ ਵਿਚ 69 ਫ਼ੀਸਦ ਮਰਦ ਹਨ। ਯਾਨੀ ਔਰਤਾਂ ਨਾਲੋਂ ਕਿਧਰੇ ਜ਼ਿਆਦਾ।

ਅੰਗਰੇਜ਼ੀ ਅਖ਼ਬਾਰ ਹਿੰਦੁਸਤਾਨ ਟਾਈਮਜ਼ ਨੇ ਸਿਹਤ ਮੰਤਰਾਲੇ ਤੋਂ ਪ੍ਰਾਪਤ ਅੰਕੜਿਆਂ ਦੀ ਜਾਂਚ ਕਰਕੇ ਇਹ ਜਾਣਕਾਰੀ ਹਾਸਲ ਕੀਤੀ ਹੈ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਇਹ ਵੀ ਪੜ੍ਹੋ:

ਕੋਰੋਨਾਵਾਇਰਸ: ਕੀ ਅਫ਼ਵਾਹਾਂ ਕਾਰਨ ਪੰਜਾਬ ਵਿੱਚ ਸਥਿਤੀ ਗੰਭੀਰ ਹੋਈ

ਪੰਜਾਬ ਵਿੱਚ ਇਸ ਸਮੇਂ ਕੋਰੋਨਾਵਾਇਰਸ ਗੰਭੀਰ ਹੁੰਦਾ ਜਾ ਰਿਹਾ ਹੈ। ਸਥਿਤੀ ਇਹ ਹੈ ਕਿ ਬੁੱਧਵਾਰ ਨੂੰ 106 ਲੋਕਾਂ ਦੀ ਜਾਨ ਇਸ ਵਾਇਰਸ ਕਾਰਨ ਚਲੀ ਗਈ ਸੀ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਲੋਕਾਂ ਦਾ ਟੈਸਟ ਲਈ ਸਹੀ ਸਮੇਂ ਉੱਤੇ ਅੱਗੇ ਨਾ ਆਉਣ ਕਰਕੇ ਸੂਬੇ ਵਿੱਚ ਮੌਤ ਦਰ ਵਿੱਚ ਇਜਾਫ਼ਾ ਹੋ ਰਿਹਾ ਹੈ।

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਖਿਲਾਫ਼ ਲੜਾਈ ਲਈ ਲੋਕ ਸਰਕਾਰ ਦਾ ਸਾਥ ਦੇਣ।

ਦੂਜੇ ਪਾਸੇ ਕੋਰੋਨਾਵਾਇਰਸ ਨੂੰ ਲੈ ਕੇ ਲੋਕਾਂ ਵਿੱਚ ਅਫ਼ਵਾਹਾਂ ਦਾ ਬਾਜ਼ਾਰ ਵੀ ਗਰਮ ਹੋ ਗਿਆ ਹੈ। ਇਸ ਦਾ ਅਸਰ ਇਹ ਹੋ ਰਿਹਾ ਕਿ ਪਿੰਡਾਂ ਵਿੱਚ ਲੋਕਾਂ ਨੇ ਟੈੱਸਟ ਨਾ ਕਰਵਾਉਣ ਸਬੰਧੀ ਮਤੇ ਵੀ ਪਾਸ ਕਰ ਕੇ ਹੈਲਥ ਵਰਕਰਾਂ ਦੀ ਐਂਟਰੀ ਉੱਤੇ ਪਾਬੰਦੀ ਲੱਗਾ ਦਿੱਤੀ ਗਈ ਸੀ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਬੀਬੀਸੀ ਨਿਊਜ਼ ਪੰਦਾਬੀ ਦੀ ਖ਼ਾਸ ਗੱਲਬਾਤ ਇੱਥੇ ਕਲਿਕ ਕਰ ਕੇ ਦੇਖੋ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

ਸਾਬਕਾ ਡੀਜੀਪੀ ਸੁਮੇਧ ਸੈਣੀ ਫਰਾਰ ਹਨ: ਪੰਜਾਬ ਪੁਲਿਸ

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਫਰਾਰ ਹਨ। ਇਹ ਦਾਅਵਾ ਪੰਜਾਬ ਪੁਲਿਸ ਨੇ ਕੀਤਾ ਹੈ।

ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿੱਚ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਸਬੰਧੀ ਪਟੀਸ਼ਨ ਤੇ ਹਾਈ ਕੋਰਟ ਵੱਲੋਂ ਸੁਣਵਾਈ ਤੋਂ ਇੱਕ ਦਿਨ ਪਹਿਲਾਂ ਪੰਜਾਬ ਪੁਲਿਸ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਸੁਰੱਖਿਆ ਵਾਪਸ ਲੈਣ ਦੇ ਇਲਜ਼ਾਮ ਤੋਂ ਸਾਫ ਇਨਕਾਰ ਕਰ ਦਿੱਤਾ।

ਉਨ੍ਹਾਂ ਕਿਹਾ ਕਿ ਉਹ ਆਪਣੀ ਸੁਰੱਖਿਆ ਛੱਡ ਕੇ ਫਰਾਰ ਹੋ ਗਏ ਹਨ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ। ਸੁਮੇਧ ਸੈਣੀ ਨਾਲ ਜੁੜੇ ਹੋਰ ਵਿਵਾਦਾਂ ਬਾਰੇ ਵੀਡੀਓ ਦੇਖਣ ਲਈ ਇੱਥੇ ਕਲਿਕ ਕਰੋ।

ਪੁਤਿਨ ਦੇ ਵਿਰੋਧੀ ਨਵਾਲਨੀ ਨੂੰ ਦਿੱਤਾ ਗਿਆ ਨੋਵਿਚੋਕ ਜ਼ਹਿਰ ਕਿੰਨਾ ਖ਼ਤਰਨਾਕ ਹੁੰਦਾ ਹੈ

ਜਰਮਨੀ ਦੀ ਸਰਕਾਰ ਨੇ ਕਿਹਾ ਹੈ ਕਿ ਰੂਸ ਦੀ ਵਿਰੋਧੀ ਧਿਰ ਦੇ ਆਗੂ ਐਲੇਕਸੀ ਨਵਾਲਨੀ ਨੂੰ ਨੋਵਿਚੋਕ ਨਰਵ ਏਜੰਟ ਜ਼ਹਿਰ ਦਿੱਤਾ ਗਿਆ ਸੀ।

ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਮੁੱਖ ਵਿਰੋਧੀ ਅਲੈਕਸੀ ਪਿਛਲੇ ਮਹੀਨੇ ਸਾਈਬੇਰੀਆ ਤੋਂ ਇੱਕ ਉਡਾਣ ਦੇ ਦੌਰਾਨ ਬੀਮਾਰ ਹੋ ਗਏ ਸਨ।

ਉਸ ਤੋਂ ਬਾਅਦ ਉਨ੍ਹਾਂ ਨੂੰ ਏਅਰਲਿਫ਼ਟ ਕਰ ਕੇ ਜਰਮਨੀ ਲਿਜਾਇਆ ਗਿਆ ਜਿੱਥੇ ਉਹ ਹਾਲੇ ਤੱਕ ਕੋਮਾ ਵਿੱਚ ਹਨ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ। ਨਵਾਲਨੀ ਨੂੰ ਜ਼ਹਿਰ ਦਿੱਤੇ ਜਾਣ ਦੀ ਪੂਰੀ ਕਹਾਣੀ ਦਾ ਵੀਡੀਓ ਦੇਖਣ ਲਈ ਇੱਥੇ ਕਲਿਕ ਕਰੋ।

ਜੂਡੀ ਹਿਉਮਨ : ਕੁੜੀ ਜੋ ਅਪਾਹਜ ਹੋਣ ਕਰਕੇ ਸਕੂਲ ਨਹੀਂ ਗਈ ਪਰ ਅਮਰੀਕੀ ਇਤਿਹਾਸ ਨੂੰ ਬਦਲ ਦਿੱਤਾ

ਜੂਡੀ ਹਿਉਮਨ ਉਹ ਔਰਤ ਹੈ, ਜਿਨ੍ਹਾਂ ਨੇ ਇੱਕ ਰਿਕਾਰਡ ਤੋੜਨ ਵਾਲੇ ਧਰਨੇ ਨਾਲ, ਅਮਰੀਕਾ ਵਿੱਚ ਅਪਾਹਜਾਂ ਦੇ ਅਧਿਕਾਰਾਂ ਦਾ ਇਤਿਹਾਸ ਬਦਲ ਦਿੱਤਾ ਸੀ।

ਸਾਲ 1977 ਵਿੱਚ ਡਿਸਅਬਲਿਟੀ ਰਾਈਟਸ ਦੇ ਕਾਰਕੁਨਾਂ ਨੇ ਅਮਰੀਕਾ ਦੇ ਇਤਿਹਾਸ ਵਿੱਚ ਸਭ ਤੋਂ ਲੰਬੇ ਸਮੇਂ ਲਈ ਇੱਕ ਫ਼ੈਡਰਲ ਇਮਾਰਤ ਨੂੰ ਕਬਜ਼ੇ ਵਿੱਚ ਲੈ ਲਿਆ।

ਨਤੀਜੇ ਵਜੋਂ ਕਾਨੂੰਨ ਵਿੱਚ ਨਵੀਆਂ ਸੋਧਾਂ 'ਤੇ ਹਸਤਾਖ਼ਰ ਹੋਏ। ਜਿਸ ਨੇ ਅਪਾਹਜਾਂ ਨਾਲ ਕਿਸੇ ਵੀ ਕਿਸਮ ਦੇ ਭੇਦਭਾਵ ਨੂੰ ਗ਼ੈਰ ਕਾਨੂੰਨੀ ਕਰ ਦਿੱਤਾ। ਜੂਡੀ ਹਿਉਮਨ ਇਸ ਰਿਕਾਰਡ ਤੋੜ ਮੁਹਿੰਮ ਦੇ ਆਗੂਆਂ ਵਿੱਚੋਂ ਇੱਕ ਸੀ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਇਹ ਵੀ ਪੜ੍ਹੋ:

ਵੀਡੀਓ: ਡਾ਼ ਕਫ਼ੀਲ ਕੌਣ ਹਨ ਜਿਨ੍ਹਾਂ ਨੂੰ ਹਾਈ ਕੋਰਟ ਨੇ ਕਿਹਾ ਤੁਰੰਤ ਰਿਹਾਅ ਕੀਤਾ ਜਾਵੇ

ਵੀਡੀਓ: ਪੱਕੀ ਨੌਕਰੀ ਮੰਗ ਰਹੇ ਮੁਲਾਜ਼ਮਾਂ 'ਤੇ ਪੁਲਿਸ ਨੇ ਡੰਡੇ ਚਲਾਏ, ਥੱਪੜ ਮਾਰੇ

ਵੀਡੀਓ: ਕਿਵੇਂ ਪਹੁੰਚੇਗੀ ਦਿੱਲੀ ਤੋਂ ਲੰਡਨ ਇਹ ਬੱਸ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)