ਭਾਰਤ -ਚੀਨ ਤਣਾਅ: ਚੀਨੀ ਫੌਜੀਆਂ ਦੀਆਂ ਦੱਸੀਆਂ ਜਾ ਰਹੀਆਂ ਸਰਹੱਦ 'ਤੇ ਤਾਜ਼ਾ ਤਸਵੀਰਾਂ ਦੇ ਮਾਅਨੇ - 5 ਅਹਿਮ ਖ਼ਬਰਾਂ

ਤਸਵੀਰ ਸਰੋਤ, GOI Top Source
ਭਾਰਤ ਸਰਕਾਰ ਦੇ ਉੱਚ ਪੱਧਰੀ ਸੂਤਰਾਂ ਦੇ ਹਵਾਲੇ ਨਾਲ ਭਾਰਤੀ ਮੀਡੀਆ ਅਤੇ ਸੋਸ਼ਲ ਮੀਡੀਆ ਉੱਤੇ ਕੁਝ ਤਸਵੀਰਾਂ ਵਾਇਰਲ ਹੋ ਰਹੀਆਂ ਹਨ।
ਖ਼ਬਰ ਏਜੰਸੀ ਏਐੱਨਆਈ ਅਤੇ ਪੀਟੀਆਈ ਨੇ ਵੀ ਇਹ ਤਸਵੀਰਾਂ ਜਾਰੀ ਕਰਦਿਆਂ ਦਾਅਵਾ ਕੀਤਾ ਗਿਆ ਹੈ ਕਿ ਇਹ ਚੀਨੀ ਫੌਜੀ ਹਨ, ਜੋ ਪੂਰਬੀ ਲੱਦਾਖ ਵਿਚ ਭਾਰਤ ਚੀਨ ਸਰਹੱਦ ਉੱਤੇ ਰਾਡਾਂ, ਨੇਜਿਆਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਭਾਰਤੀ ਪੋਸਟਾਂ ਵੱਲ ਵਧ ਰਹੇ ਸਨ।
ਇਨ੍ਹਾਂ ਫੌਜੀਆਂ ਕੋਲ ਬੰਦੂਕਾਂ ਵੀ ਹਨ ਪਰ ਇਨ੍ਹਾਂ ਨੇ ਉਹ ਥੱਲੇ ਵੱਲ ਕੀਤੀਆਂ ਹੋਈਆਂ ਹਨ,ਪਰ ਤੇਜ਼ਧਾਰ ਹਥਿਆਰ ਹੱਥਾਂ ਵਿੱਚ ਫੜੇ ਹੋਏ ਹਨ। ਪੂਰੀ ਖ਼ਬਰ ਇੱਥੇ ਪੜ੍ਹੋ।
ਇਹ ਵੀ ਪੜ੍ਹੋ:
ਦੂਜੇ ਪਾਸੇ ਅਰੁਣਾਚਲ ਪ੍ਰਦੇਸ਼ ਤੋਂ ਲਾਪਤਾ 5 ਭਾਰਤੀਆਂ ਦੀ ਜਾਣਕਾਰੀ ਹੁਣ ਚੀਨ ਨੇ ਦਿੱਤੀ ਹੈ। ਇਹ 5 ਭਾਰਤੀ ਚੀਨ ਦੀ ਸੀਮਾ 'ਤੇ ਮਿਲੇ ਸਨ।
ਕੇਂਦਰੀ ਮੰਤਰੀ ਅਤੇ ਅਰੁਣਾਚਲ ਪ੍ਰਦੇਸ਼ ਤੋਂ ਲੋਕ ਸਭਾ ਮੈਂਬਰ ਕਿਰਨ ਰਿਜੀਜੂ ਨੇ ਟਵੀਟ ਕਰ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।
ਸੁਸ਼ਾਂਤ ਸਿੰਘ ਕੇਸ ਵਿੱਚ ਗ੍ਰਿਫ਼ਤਾਰੀਆਂ: ਡਰੱਗਜ਼ ਬਾਰੇ ਭਾਰਤੀ ਕਾਨੂੰਨ ਕੀ ਹਨ

ਤਸਵੀਰ ਸਰੋਤ, PUNIT PARANJPE
ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਰਿਆ ਚੱਕਰਵਰਤੀ, ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਅਤੇ ਸੁਸ਼ਾਂਤ ਸਿੰਘ ਦੇ ਮੈਨੇਜਰ ਰਹੇ ਸੈਮੂਅਲ ਮਿਰਾਂਡਾ ਨੂੰ ਐੱਨਸੀਬੀ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਦੂਜੇ ਪਾਸੇ, ਇੱਕ ਹੋਰ ਮਾਮਲੇ ਵਿੱਚ ਸੈਂਟਰਲ ਕ੍ਰਾਈਮ ਬਰਾਂਚ (ਸੀਸੀਬੀ) ਨੇ ਕੰਨੜ ਫਿਲਮ ਇੰਡਸਟਰੀ ਵਿੱਚ ਨਸ਼ੀਲੇ ਪਦਾਰਸ਼ ਦੇ ਇਸਤੇਮਾਲ ਮਾਮਲੇ ਵਿੱਚ ਫਿਲਮ ਅਦਾਕਾਰਾ ਰਾਗਿਨੀ ਦਿਵੇਦੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਸੁਸ਼ਾਂਤ ਮਾਮਲੇ ਅਤੇ ਕੰਨੜ ਫਿਲਮਾਂ ਦੀ ਅਦਾਕਾਰਾ ਦੀ ਗ੍ਰਿਫ਼ਤਾਰੀ ਨਾਲ ਫਿਲਮ ਇਡੰਸਟਰੀ ਵਿੱਚ ਡਰੱਗਜ਼ ਦੇ ਇਸਤੇਮਾਲ ਅਤੇ ਇਨ੍ਹਾਂ ਦੇ ਕਾਰੋਬਾਰ ਨੂੰ ਲੈ ਕੇ ਚਰਚਾ ਛਿੜ ਗਈ ਹੈ।
ਇੱਥੇ ਕਲਿਕ ਕਰ ਕੇ ਜਾਣੋ ਕੀ ਹੈ ਐੱਨਡੀਪੀਐੱਸ ਐਕਟ ਜਿਸ ਤਹਿਤ ਇਹ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।
ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1
ਦੋ ਪੁਲਿਸ ਮੁਲਾਜ਼ਮ ਸਮਲਿੰਗੀ ਕੁੜੀਆਂ ਦੀ ਕਹਾਣੀ ਜਿਨ੍ਹਾਂ ਦੇ ਰਿਸ਼ਤੇ ਨੂੰ ਅਦਾਲਤ ਨੇ ਦਿੱਤੀ ਸੁਰੱਖਿਆ
ਪਾਇਲ ਅਤੇ ਕੰਚਨ ਦੋਵਾਂ ਨੂੰ ਪੁਲਿਸ ਦੀ ਟ੍ਰੇਨਿੰਗ ਦੌਰਾਨ ਇੱਕ-ਦੂਜੇ ਨਾਲ ਪਿਆਰ ਹੋ ਗਿਆ ਸੀ। ਪਰ ਬੀਬੀਸੀ ਗੁਜਰਾਤੀ ਦੇ ਭਾਰਗਵ ਪਾਰਿਖ ਮੁਤਾਬਕ, ਉਨ੍ਹਾਂ ਦੇ ਪਿਆਰ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ ਅਤੇ ਧਮਕੀਆਂ ਵੀ ਮਿਲੀਆਂ।
ਉਨ੍ਹਾਂ ਆਪਣੇ ਪਰਿਵਾਰਾਂ ਦੇ ਡਰੋਂ ਸੁਰੱਖਿਆ ਲਈ ਅਦਾਲਤ ਤੱਕ ਜਾਣਾ ਪਿਆ।
ਜਦੋਂ ਸਾਲ 2017 ਵਿੱਚ ਪਾਇਲ ਅਤੇ ਕੰਚਨ ਮਿਲੇ, ਤਾਂ ਉਨ੍ਹਾਂ ਨੂੰ ਪਤਾ ਵੀ ਨਹੀਂ ਸੀ ਕਿ ਉਨ੍ਹਾਂ ਨੂੰ ਟ੍ਰੇਨਿੰਗ ਦੌਰਾਨ ਪਿਆਰ ਹੋ ਜਾਵੇਗਾ।
ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ।

ਸੋਨੂੰ ਸੂਦ ਨੇ ਦੱਸਿਆ ਕਿ ਮਦਦ ਲਈ ਫੰਡ ਕਿੱਥੋਂ ਆਉਂਦਾ ਹੈ
''ਜੇ ਸਰਕਾਰਾਂ ਲੋਕਾਂ ਦੀ ਜ਼ਿੰਦਗੀ ਸੁਧਾਰਣ ਵਿੱਚ 2-3 ਮਹੀਨੇ ਚੰਗੀ ਤਰ੍ਹਾਂ ਲਗਾ ਲੈਣ ਤਾਂ ਬਹੁਤ ਫ਼ਰਕ ਪੈ ਜਾਵੇਗਾ।''
ਇਹ ਸ਼ਬਦ ਕਈ ਜ਼ਰੂਰਤਮੰਦਾਂ ਲਈ ਸਹਾਰਾ ਬਣੇ ਮੋਗਾ ਦੇ ਮੂਲ ਨਿਵਾਸੀ ਅਤੇ ਬੌਲੀਵੁੱਡ ਅਦਾਕਾਰ ਸੋਨੂੰ ਸੂਦ ਦੇ ਹਨ।
ਭਗਤ ਸਿੰਘ ਅਤੇ ਸੁਸ਼ਮਾ ਸਵਰਾਜ ਸੋਨੂੰ ਸੂਦ ਦੇ ਪਸੰਦੀਦਾ ਪੰਜਾਬੀਆਂ ਵਿੱਚੋਂ ਹਨ।
ਬੀਬੀਸੀ ਪੰਜਾਬੀ ਨਾਲ ਖ਼ਾਸ ਗੱਲਬਾਤ ਦੌਰਾਨ ਉਨ੍ਹਾਂ ਮੋਗਾ ਸ਼ਹਿਰ ਨਾਲ ਸਾਂਝ ਤੋਂ ਲੈ ਕੇ ਪੰਜਾਬ ਲਈ ਫ਼ਿਕਰ ਅਤੇ ਕੋਰੋਨਾ ਲੌਕਡਾਊਨ ਦੌਰਾਨ ਮਦਦ ਲਈ ਕੀਤੀਆਂ ਕੋਸ਼ਿਸ਼ਾਂ ਬਾਰੇ ਗੱਲਬਾਤ ਕੀਤੀ।
ਪੰਜਾਬੀ ਭਾਸ਼ਾ ਲਈ ਜੰਮੂ 'ਚ ਮੁਜ਼ਾਹਰੇ - 'ਕੇਂਦਰ ਸਰਕਾਰ ਪੰਜਾਬੀ ਭਾਸ਼ਾ ਦਾ ਕਤਲ ਕਰ ਰਹੀ ਹੈ'

ਤਸਵੀਰ ਸਰੋਤ, BBC/Mohit Kandhari
ਜੰਮੂ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਮੁੜ ਤੋਂ ਮੁਜ਼ਾਹਰਾ ਹੋਇਆ ਹੈ ਅਤੇ ਕਈ ਜਥੇਬੰਦੀਆਂ ਨੇ ਪੰਜਾਬੀ ਭਾਸ਼ਾ ਨੂੰ J&K Official languages Bill 2020 ਵਿੱਚ ਸ਼ਾਮਲ ਨਾ ਕਰਨ ਦੇ ਰੋਸ ਵਿੱਚ ਮਾਰਚ ਕੱਢਿਆ।
ਦਰਅਸਲ ਉਰਦੂ ਤੇ ਨਾਲ ਅੰਗਰੇਜ਼ੀ ਪਹਿਲਾਂ ਤੋਂ ਹੀ ਅਧਿਕਾਰਤ ਭਾਸ਼ਾ ਰਹੀ ਹੈ ਤੇ ਹੁਣ ਕੇਂਦਰ ਸਰਕਾਰ ਨੇ ਨਵੇਂ ਕਾਨੂੰਨ ਦੇ ਖਰੜੇ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਤਹਿਤ ਹਿੰਦੀ, ਕਸ਼ਮੀਰੀ ਅਤੇ ਡੋਗਰੀ ਭਾਸ਼ਾ ਨੂੰ ਵੀ ਸ਼ਾਮਿਲ ਕਰਨ ਦੀ ਯੋਜਨਾ ਹੈ। ਪਰ ਇਸ ਬਿੱਲ ਨੂੰ ਸੰਸਦ ਦੀ ਮਨਜ਼ੂਰੀ ਮਿਲਣੀ ਬਾਕੀ ਹੈ
ਇਸ ਸੂਚੀ ਵਿੱਚ ਪੰਜਾਬੀ ਅਤੇ ਡੋਜਰੀ ਨੂੰ ਵੀ ਸ਼ਾਮਲ ਕਰਨ ਦੀ ਮੰਗ ਉੱਠ ਰਹੀ ਹੈ ਤੇ ਪੰਜਾਬੀ ਭਾਸ਼ਾ ਦੇ ਹਵਾਲੇ ਨਾਲ ਜੰਮੂ ਵਿੱਚ ਮੁਜ਼ਾਹਰੇ ਹੋ ਰਹੇ ਹਨ।
ਪੰਜਾਬੀ ਬੋਲਣ ਵਾਲੇ ਲੋਕਾਂ ਦਾ ਇਹ ਰੋਸ ਹੈ ਕਿ ਪੰਜਾਬੀ ਭਾਸ਼ਾ ਨੂੰ ਇਸ ਨਵੇਂ ਬਿੱਲ ਵਿੱਚ ਸ਼ਾਮਿਲ ਕਿਉਂ ਨਹੀਂ ਕੀਤਾ ਗਿਆ। ਵੀਡੀਓ ਦੇਖਣ ਲਈ ਇੱਥੇ ਕਲਿਕ ਕਰੋ ਅਤੇ ਯੂਟਿਊਬ 'ਤੇ ਦੇਖਣ ਲਈ ਇੱਥੇ ਕਲਿਕ ਕਰੋ।
ਇਹ ਵੀ ਪੜ੍ਹੋ:
ਵੀਡੀਓ: ਡਾ. ਕਫ਼ੀਲ ਕੌਣ ਹਨ ਜਿਨ੍ਹਾਂ ਨੂੰ ਹਾਈ ਕੋਰਟ ਨੇ ਕਿਹਾ ਤੁਰੰਤ ਰਿਹਾਅ ਕੀਤਾ ਜਾਵੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 2
ਵੀਡੀਓ: ਪੱਕੀ ਨੌਕਰੀ ਮੰਗ ਰਹੇ ਮੁਲਾਜ਼ਮਾਂ 'ਤੇ ਪੁਲਿਸ ਨੇ ਡੰਡੇ ਚਲਾਏ, ਥੱਪੜ ਮਾਰੇ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 3
ਵੀਡੀਓ: ਕਿਵੇਂ ਪਹੁੰਚੇਗੀ ਦਿੱਲੀ ਤੋਂ ਲੰਡਨ ਇਹ ਬੱਸ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 4