ਖ਼ੇਤੀ ਕਾਨੂੰਨਾਂ ਬਾਰੇ ਅਕਾਲੀ ਦਲ ਨੇ ਕਿਵੇਂ ਕੈਪਟਨ ਅਮਰਿੰਦਰ ਨੂੰ ਘੇਰਿਆ
ਪ੍ਰਕਾਸ਼ਿਤ
ਕਈ ਦਿਨਾਂ ਤੋਂ ਖੇਤੀ ਆਰਡੀਨੈਂਸਾਂ ਬਾਰੇ ਬੈਕਫੁੱਟ ਉੱਤੇ ਰਹਿਣ ਵਾਲਾ ਅਕਾਲੀ ਦਲ ਹੁਣ ਕਾਂਗਰਸ ਅਤੇ ਕੈਪਟਨ ਅਮਰਿੰਦਰ ਸਿੰਘ 'ਤੇ ਹਮਲਾ ਕਰਨ ਲਈ ਫਰੰਟਫੁੱਟ 'ਤੇ ਆ ਗਿਆ ਹੈ।
ਅਕਾਲੀ ਦਲ ਨੂੰ ਅਜਿਹਾ ਮੌਕਾ ਇਸ ਲਈ ਮਿਲਿਆ ਹੈ ਕਿਉਂਕਿ 14 ਸਤੰਬਰ ਨੂੰ ਲੋਕ ਸਭਾ ਵਿੱਚ ਖੇਤੀ ਆਰਡੀਨੈਂਸਾਂ ਬਾਰੇ ਜਾਰੀ ਚਰਚਾ ਵਿੱਚ ਕੇਂਦਰੀ ਰਾਜ ਮੰਤਰੀ ਰਾਓ ਸਾਹਿਬ ਪਾਟਿਲ ਦਾਨਵੇ ਨੇ ਇਹ ਦਾਅਵਾ ਕੀਤਾ ਕਿ ਆਰਡੀਨੈਂਸਾਂ ਦੀ ਰੂਪਰੇਖਾ ਬਣਾਉਣ ਲਈ ਜੋ ਹਾਈ ਪਾਵਰ ਕਮੇਟੀ ਬਣਾਈ ਗਈ ਸੀ, ਉਸ ਵਿੱਚ ਕੈਪਟਨ ਅਮਰਿੰਦਰ ਵੀ ਸ਼ਾਮਿਲ ਸਨ।