ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ
ਪ੍ਰਕਾਸ਼ਿਤ
ਖੇਤੀ ਆਰਡੀਨੈਂਸ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਇੱਕ ਜੁੱਟ ਹੋ ਗਈਆਂ ਹਨ। ਕਿਸਾਨ ਜਥੇਬੰਦੀਆਂ ਨੇ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਖੇਤੀ ਆਰਡੀਨੈਂਸ ਖਿਲਾਫ਼ 30 ਕਿਸਾਨ ਜਥੇਬੰਦੀਆਂ ਨੇ ਸ਼ਨੀਵਾਰ ਨੂੰ ਮੋਗਾ ਵਿਖੇ ਬੈਠਕ ਕੀਤੀ।
ਇਸ ਤੋਂ ਇਲਾਵਾ 24, 25 ਅਤੇ 26 ਸਤੰਬਰ ਨੂੰ ਕਿਸਾਨ ਜਥੇਬੰਦੀਆਂ ਨੇ ਸਾਰੇ ਰੇਲਵੇ ਟਰੈਕਾਂ ਨੂੰ ਰੋਕਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਹਰਿਆਣਾ ਵਿੱਚ 20 ਸਤੰਬਰ, ਨੂੰ ਕਿਸਾਨ ਜਥੇਬੰਦੀਆਂ ਨੇ ਰੋਡ ਜਾਮ ਕਰਨ ਦਾ ਐਲਾਨ ਵੀ ਕਰ ਦਿੱਤਾ ਹੈ।
ਰਿਪੋਰਟ- ਸੁਰਿੰਦਰ ਮਾਨ
ਐਡਿਟ- ਰਾਜਨ ਪਪਨੇਜਾ