ਬੱਬੂ ਮਾਨ ਖੇਤੀ ਬਿੱਲਾਂ ਖਿਲਾਫ਼ ਕਿਸਾਨਾਂ ਦੇ ਹੱਕ 'ਚ ਵੀਡੀਓ ਜਾਰੀ ਕਰਕੇ ਕੀ ਬੋਲੇ
ਪ੍ਰਕਾਸ਼ਿਤ
ਪੰਜਾਬੀ ਕਲਾਕਾਰਾਂ ਦਾ ਕਿਸਾਨਾਂ ਦੇ ਹੱਕ ਵਿੱਚ ਪੰਜਾਬ ਬੰਦ ਵਿੱਚ ਸ਼ਾਮਿਲ ਹੋਣ ਦਾ ਐਲਾਨ।
ਕੇਂਦਰ ਸਰਕਾਰ ਦੇ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਤੇ ਮਜ਼ਦੂਰਾਂ ਦੀ ਹਮਾਇਤ ਵਿੱਚ ਕਈ ਕਲਾਕਾਰ ਆ ਰਹੇ ਹਨ।
ਆਪੋ-ਆਪਣੇ ਸੋਸ਼ਲ ਮੀਡੀਆ ਅਕਾਊਂਟਸ ਤੋਂ ਲੈ ਕੇ ਕਿਸਾਨਾਂ ਨਾਲ ਧਰਨੇ ’ਤੇ ਬੈਠਣ ਤੱਕ ਇਹ ਕਲਾਕਾਰ ਆਪਣੀ ਆਵਾਜ਼ ਬੁਲੰਦ ਕਰਦੇ ਨਜ਼ਰ ਆ ਰਹੇ ਹਨ।
25 ਸਤੰਬਰ ਨੂੰ ਹਰਭਜਨ ਮਾਨ ਨੇ ਆਪਣੇ ਬੇਟੇ ਅਵਕਾਸ਼ ਮਾਨ ਦੇ ਨਾਲ-ਨਾਲ ਰਣਜੀਤ ਬਾਵਾ, ਹਰਜੀਤ ਹਰਮਨ ਅਤੇ ਵੀਡੀਓ ਡਾਇਰੈਕਟਰ ਸਟਾਲਿਨਵੀਰ ਨਾਲ ਇਕੱਠੇ ਹੋ ਕੇ ਸ਼ਾਂਤਮਈ ਤਰੀਕੇ ਨਾਲ ਪੰਜਾਬ ਬੰਦ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ।