ਖੇਤੀ ਬਿਲਾਂ 'ਤੇ ਸਿੱਧੂ ਨੇ ਕਿਹਾ 'ਜਿੱਥੇ ਮੰਡੀਆਂ ਖ਼ਤਮ ਹੋਈਆਂ ਉੱਥੇ ਕਿਸਾਨ ਲੇਬਰ ਕਰਨ ਨੂੰ ਮਜਬੂਰ ਹੋਏ' - 5 ਅਹਿਮ ਖ਼ਬਰਾਂ

ਨਵਜੋਤ ਸਿੰਘ ਸਿੱਧੂ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਸਿੱਧੂ ਨੇ ਆਪਣੇ ਅੰਦਾਜ਼ ਵਿੱਚ ਕਿਹਾ,‘ਕਸ਼ਤੀ ਡੂਬੇਗੀ ਤੋਂ ਡੂਬੇਂਗੇ ਸਾਰੇ, ਕੋਈ ਨਹੀਂ ਬਚੇਂਗੇ ਸਾਥੀ ਹਮਾਰੇ’
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 3 ਮਿੰਟ

ਕਾਂਗਰਸੀ ਲੀਡਰ ਤੇ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਾਡੀ ਜਾਨ ਨੇ ਕਿਸਾਨ ਤੇ ਜੇ ਕਿਸਾਨ ਨਾ ਰਿਹਾ ਤਾਂ ਲਭਣਾ ਕੋਈ ਨਹੀਂ, ਇਸ ਕਰਕੇ ਅੱਜ ਇਨਕਲਾਬ ਦੇ ਨਾਅਰੇ ਨੂੰ ਹੁਲਾਰਾ ਦੇਣ ਦੀ ਸਖ਼ਤ ਲੋੜ ਹੈ।

ਉਨ੍ਹਾਂ ਨੇ ਕਿਹਾ ਪਹਿਲਾਂ ਸਮੱਸਿਆ ਨੂੰ ਸਮਝਣ ਦੀ ਲੋੜ ਹੈ। ਹਰੀ ਕ੍ਰਾਂਤੀ ਦੀ ਲੋੜ ਪੰਜਾਬ ਨੂੰ ਨਹੀਂ ਸੀ ਬਲਕਿ ਹਿੰਦੁਸਤਾਨ ਦੀ ਲੋੜ ਸੀ ਅਤੇ ਸਾਰੇ ਦੇਸ਼ ਦਾ ਢਿੱਡ ਭਰਨ ਦੀ ਜ਼ਿੰਮੇਵਾਰੀ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਚੁੱਕੀ।

ਉਨ੍ਹਾਂ ਤੋਂ ਇਲਵਾ ਕਈ ਪੰਜਾਬੀ ਗਾਇਕਾਂ ਜਿਵੇਂ ਸਿੱਧੂ ਮੂਸੇਵਾਲਾ, ਬੱਬੂ ਮਾਨ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਖੜ੍ਹਨ ਦੇ ਐਲਾਨ ਆਪੋ-ਆਪਣੇ ਸੋਸ਼ਲ ਮੀਡੀਆ ਰਾਹੀਂ ਕੀਤੇ। ਦੂਜੇ ਪਾਸੇ ਅਕਾਲੀ ਦਲ ਨੇ ਕਿਹਾ ਕਿ ਉਹ 25 ਸਤੰਬਰ ਨੂੰ ਚੱਕਾ ਜਾਮ ਕਰੇਗਾ ਅਤੇ ਪਹਿਲੀ ਅਕਤੂਬਰ ਨੂੰ ਰੈਲੀ ਕੀਤੀ ਜਾਵੇਗੀ।

ਇਹ ਸਾਰੀਆਂ ਖ਼ਬਰਾਂ ਤਫ਼ਸੀਲ ਨਾਲ ਪੜ੍ਹਨ ਲਈ ਤੇ ਵੀਡੀਓ ਦੇਖਣ ਲਈ ਇੱਥੇ ਕਲਿਕ ਕਰੋ

ਇਹ ਵੀ ਪੜ੍ਹੋ:

ਖੇਤੀਬਾੜੀ ਬਿੱਲ: ਨਵੇਂ ਕਾਨੂੰਨ ਆਉਣ ਤੋਂ ਬਾਅਦ ਖੇਤੀ 'ਤੇ ਕੀ ਅਸਰ ਪਵੇਗਾ

ਕਿਸਾਨ

ਖੇਤੀਬਾੜੀ ਬਿੱਲ ਬਾਰੇ ਕਿਸਾਨਾਂ ਦੇ ਖਦਸ਼ਿਆਂ 'ਤੇ ਸਰਕਾਰ ਦੇ ਦਾਅਵਿਆਂ ਵਿਚਾਲੇ ਇਨ੍ਹਾਂ ਬਿੱਲਾਂ ਦੇ ਅਸਰ ਤੇ ਕਿਸਾਨਾਂ ਦੇ ਰੋਸ ਬਾਰੇ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੇ ਖੇਤੀ ਸਨਅਤ ਦੇ ਮਾਹਿਰ ਦਵਿੰਦਰ ਸ਼ਰਮਾ ਨਾਲ ਵਿਸ਼ੇਸ਼ ਗੱਲਬਾਤ ਕੀਤੀ।

ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਨੇ ਕਿਹਾ ਕਿ ਇਹ ਬਿੱਲ ਹੀ ਜੇ ਬਾਜ਼ਾਰ ਵਾਸਤੇ ਹੈ ਤਾਂ ਕਿਸਾਨ ਤਾਂ ਗੁੱਸੇ ਵਿੱਚ ਆਏਗਾ। ਅਸੀਂ ਕਿਵੇਂ ਨਹੀਂ ਵੇਖ ਰਹੇ ਕਿ ਜੋ ਚੀਜ਼ ਬਾਜ਼ਾਰ ਵਾਸਤੇ ਠੀਕ ਹੈ ਉਹ ਕਿਸਾਨ ਵਾਸਤੇ ਵੀ ਠੀਕ ਹੈ।

ਪੂਰੀ ਗੱਲਬਾਤ ਪੜ੍ਹਨ ਲਈ ਇੱਥੇ ਕਲਿਕ ਕਰੋ।

ਵੀਡੀਓ: ਬੀਬੀਸੀ ਪੰਜਾਬੀ ਨੂੰ ਇੰਝ ਲਿਆਓ ਆਪਣੀ ਹੋਮ ਸਕਰੀਨ ’ਤੇ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਕੰਗਨਾ ਰਣੌਤ ਨੇ ਕਿਸਾਨਾਂ ਨੂੰ 'ਅੱਤਵਾਦੀ' ਕਿਹਾ ਜਾਂ ਲੋਕਾਂ ਨੂੰ ਗ਼ਲਤਫਹਿਮੀ ਹੋਈ- ਫ਼ੈਕਟ ਚੈੱਕ

ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵਿੱਚ ਭਾਰੀ ਰੋਸ ਹੈ।

ਸੋਸ਼ਲ ਮੀਡੀਆ 'ਤੇ ਕਿਸਾਨਾਂ ਅਤੇ ਬਿੱਲ ਦੇ ਸਮਰਥਨ ਅਤੇ ਵਿਰੋਧ ਨੂੰ ਲੈ ਕੇ ਕਾਫ਼ੀ ਚਰਚਾਵਾਂ ਹੋ ਰਹੀਆਂ ਹਨ। ਅਦਾਕਾਰ ਕੰਗਨਾ ਰਨੌਤ ਵੀ ਸੋਮਵਾਰ ਨੂੰ ਇਸ ਚਰਚਾ ਵਿੱਚ ਸ਼ਾਮਲ ਹੋ ਗਈ।

ਕੰਗਨਾ ਰਨੌਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਟਵੀਟ ਨੂੰ ਰੀਟਵੀਟ ਕੀਤਾ।

ਕੰਗਨਾ ਨੇ ਪ੍ਰਧਾਨ ਮੰਤਰੀ ਦੇ ਐਮਐਸਪੀ ਨੂੰ ਬਰਕਰਾਰ ਰੱਖਣ ਦੇ ਵਾਅਦੇ ਨੂੰ ਰੀਵਟੀਵ ਕੀਤਾ ਪਰੰਤੂ ਉਨ੍ਹਾਂ ਨੇ ਨਾਲ ਜੋ ਲਿਖਿਆ ਉਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਖਿਲਾਫ਼ ਵਿਰੋਧ ਵਿਖਣ ਲੱਗਾ।

ਪੂਰੀ ਖ਼ਬਰ ਪੜ੍ਹਨ ਲਈ ਇੱਥੇ ਕਲਿਕ ਕਰੋ

ਕੋਰੋਨਾਵਾਇਰਸ
ਕੋਰੋਨਾਵਾਇਰਸ

ਦਾਊਦ, ਲਸ਼ਕਰ ਤੇ ਜੈਸ਼ ਲਈ ਹੇਰਾਫੇਰੀ ਕਰਨ ਵਾਲੇ ਪਾਕਿਸਤਾਨੀ ਨਾਗਰਿਕ ਖਨਾਨੀ ਦੇ ਰਾਜ਼ ਸਾਹਮਣੇ ਆਏ

ਕਈ ਵੱਡੇ ਬੈਂਕਾਂ ਜ਼ਰੀਏ ਦੁਨੀਆਂ ਦੇ ਕਈ ਦੇਸਾਂ ਤੋਂ ਚੱਲਣ ਵਾਲੀ ਮਨੀ ਲੌਂਡਰਿੰਗ ਦੇ ਪੇਚੀਦਾ ਨੈਟਵਰਕ ਦਾ ਪਰਦਾਫਾਸ਼ ਖੋਜੀ ਪੱਤਰਕਾਰਾਂ ਨੇ ਕੀਤਾ ਹੈ।

ਮਨੀ ਲੌਂਡਰਿੰਗ 'ਤੇ ਸ਼ਿਕੰਜਾ ਕੱਸਣ ਵਾਲੀ ਅਮਰੀਕੀ ਸੰਸਥਾ ਫਾਈਨੈਨਸ਼ੀਅਲ ਕਰਾਈਮਸ ਇਨਫੋਰਸਮੈਂਟ ਨੈਟਵਰਕ (FinCEN) ਜਾਂ ਫਿਨਸੇਨ ਦੀਆਂ ਸ਼ੱਕੀ ਗਤੀਵਿਧੀਆਂ ਦੀ ਰਿਪੋਰਟਾਂ ਜਾਂ ਏਸਐੱਸਆਰ ਤੋਂ ਪਾਕਿਸਤਾਨ ਤੋਂ ਦੁਬਈ ਤੇ ਅਮਰੀਕਾ ਤੱਕ ਫੈਲੇ ਹੇਰਾ-ਫੇਰੀ ਦੇ ਇੱਕ ਵੱਡੇ ਨੈਟਵਰਕ ਦਾ ਪਤਾ ਲਗਦਾ ਹੈ।

'ਸਸਪਿਸ਼ਸ ਐਕਟੀਵਿਟੀ ਰਿਪੋਰਟ' ਨੂੰ ਸੰਖੇਪ ਵਿੱਚ ਏਐੱਸਏਆਰ ਕਿਹਾ ਜਾਂਦਾ ਹੈ। ਅਜਿਹੀਆਂ ਹਜ਼ਾਰਾਂ ਫਾਈਲਾਂ ਨੂੰ ਖੋਜੀ ਪੱਤਰਕਾਰਾਂ ਦੀ ਕੌਮਾਂਤਰੀ ਸੰਸਥਾ ਇੰਟਰਨੈਸ਼ਨਲ ਕੰਨਸ਼ੋਰਸ਼ਿਯਮ ਆਫ ਇਨਵੈਸਟਿਗੇਟਿਵ ਜਰਨਲਿਸਟ (ਆਈਸੀਆਈਜੇ) ਨੇ ਖੰਗਾਲਿਆ ਹੈ ਜਿਸ ਨਾਲ ਕਈ ਰਾਜ਼ ਸਾਹਮਣੇ ਆਏ ਹਨ, ਬੀਬੀਸੀ ਵੀ ਆਈਸੀਆਈਜੇ ਤੋਂ ਜੁੜੀ ਹੋਈ ਹੈ।

ਇਸ ਰਿਪੋਰਟ ਵਿੱਚ ਕਿਹੜੇ ਵੱਡੇ ਖੁਲਾਸੇ ਸਾਹਮਣੇ ਆਏ ਹਨ, ਪੜ੍ਹਨ ਲਈ ਇੱਥੇ ਕਲਿਕ ਕਰੋ।

ਲੌਕਡਾਊਨ 'ਚ ਪਰਵਾਸੀ ਮਜ਼ਦੂਰਾਂ ਦੀ ਹਿਜਰਤ ਲਈ ਕੀ ਫੇਕ ਨਿਊਜ਼ ਜ਼ਿੰਮੇਵਾਰ ਹੈ

ਮਜ਼ਦੂਰ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਨਿਤਿਆਨੰਦ ਰਾਏ ਨੇ ਆਪਣੇ ਬਿਆਨ ਵਿੱਚ ਦਾਅਵਾ ਕੀਤਾ ਹੈ ਕਿ ਕੇਂਦਰ ਸਰਕਾਰ ਪਰਵਾਸੀ ਮਜ਼ਦੂਰਾਂ ਨੂੰ ਦਰਪੇਸ਼ ਆਉਣ ਵਾਲੀਆਂ ਮੁਸ਼ਕਲਾਂ ਪ੍ਰਤੀ ਸੁਚੇਤ ਸੀ।

ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਸੰਸਦ ਵਿੱਚ ਸਿਰਫ਼ ਦੋ ਸ਼ਬਦਾਂ ਵਿੱਚ ਇਹ ਬਿਆਨ ਕਰ ਦਿੱਤਾ ਕਿ ਵੰਡ ਤੋਂ ਬਾਅਦ ਭਾਰਤ ਦੇ ਇਤਿਹਾਸ ਵਿੱਚ ਸੰਭਾਵੀ ਸਭ ਤੋਂ ਵੱਡੀ ਮਨੁੱਖੀ ਤਰਾਸਦੀ ਕਿਉਂ ਵਾਪਰੀ। ਉਹ ਦੋ ਸ਼ਬਦ ਸਨ-ਫਰਜ਼ੀ ਖ਼ਬਰਾਂ।

ਪਰ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕੇਂਦਰ ਸਰਕਾਰ ਨੇ ਪਰਵਾਸੀ ਮਜ਼ਦੂਰਾਂ ਦੇ ਪਰਵਾਸ ਲਈ ਜਾਅਲੀ ਖ਼ਬਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੋਵੇ।

ਲੌਕਡਾਊਨ ਦੇ ਪਹਿਲੇ ਦਿਨ ਤੋਂ ਲੈ ਕੇ ਕਈ ਹਫ਼ਤਿਆਂ ਤੱਕ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਤੋਂ ਲੈ ਕੇ ਟੀਵੀ ਚੈਨਲਾਂ ਤੱਕ ਇਹੀ ਬਿਆਨ ਦਿੱਤਾ ਹੈ ਕਿ ਪਰਵਾਸੀ ਮਜ਼ਦੂਰਾਂ ਦੇ ਪਰਵਾਸ ਲਈ ਵਿਰੋਧੀ ਧਿਰ ਅਤੇ ਝੂਠੀਆਂ ਖ਼ਬਰਾਂ ਹੀ ਜ਼ਿੰਮੇਵਾਰ ਹਨ।

ਪੂਰਾ ਵਿਸ਼ਲੇਸ਼ਣ ਪੜ੍ਹਨ ਲਈ ਇੱਥੇ ਕਲਿਕ ਕਰੋ।

ਇਹ ਵੀ ਪੜ੍ਹੋ:

ਵੀਡੀਓ: ਕਿਸਾਨਾਂ ਦਾ ਸਾਥ ਦੇਣ ਪਹੁੰਚੇ ਕਲਾਕਾਰਾਂ ਤੇ ਸਿਆਸਤ ਬਾਰੇ ਨੌਜਵਾਨ

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

ਵੀਡੀਓ: ਕਲਾਕਾਰ ਕਿੱਥੇ-ਕਿੱਥੇ ਨਿੱਤਰੇ ਕਿਸਾਨਾਂ ਲਈ

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

ਵੀਡੀਓ: ਕਿਸਾਨਾਂ ਤੇ ਵਰ੍ਹਿਆ ਭਾਜਪਾ ਕਾਰਕੁਨਾਂ ਦਾ ਚੱਲਿਆ ਡੰਡਾ

Skip YouTube post, 4
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 4

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)