ਖੇਤੀ ਬਿੱਲਾਂ ਦਾ ਵਿਰੋਧ: ਕਿਸਾਨਾਂ ਦੇ ਹੱਕ ਵਿੱਚ ਆਏ ਨੌਜਵਾਨਾਂ, ਮੁਸਲਿਮ ਭਾਈਚਾਰੇ ਤੇ ਹੋਰ ਜਥੇਬੰਦੀਆਂ ਨੇ ਕੀ ਕਿਹਾ

ਪ੍ਰਕਾਸ਼ਿਤ

ਸੰਸਦ ਦੇ ਦੋਵਾਂ ਸਦਨਾਂ ’ਚ ਪਾਸ ਖੇਤੀ ਬਿੱਲਾਂ ਖ਼ਿਲਾਫ਼ ਸ਼ੁੱਕਰਵਾਰ ਨੂੰ ਕਿਸਾਨ ਜਥੇਬੰਦੀਆਂ ਨੇ ਪੂਰੇ ਦੇਸ਼ ਵਿੱਚ ਚੱਕਾ ਜਾਮ ਕੀਤਾ।

ਪੰਜਾਬ ਦੇ ਕਿਸਾਨਾਂ ਨੇ ਤਾਂ ਵੀਰਵਾਰ ਤੋਂ ਹੀ ਤਿੰਨ ਦਿਨ ਦਾ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਹੋਇਆ ਸੀ, ਪਰ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਪੂਰੇ ਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ।

ਇਸ ਖੇਤੀ ਬਿੱਲ ਖਿਲਾਫ਼ ਕਿਸਾਨਾਂ ਦੇ ਹੱਕ ਵਿੱਚ ਆਏ ਵੱਖ-ਵੱਖ ਕਿੱਤਿਆਂ ਦੇ ਲੋਕ, ਆਂਗਨਵਾੜੀ ਵਰਕਰਾਂ ਨੇ ਵੀ ਕਿਸਾਨਾਂ ਦੇ ਨਾਲ ਪ੍ਰਦਰਸ਼ਨਾਂ ਵਿੱਚ ਹਿੱਸਾ ਲਿਆ।

ਰਿਪੋਰਟ-ਨਵਦੀਪ ਕੌਰ ਗਰੇਵਾਲ, ਸੁਖਚਰਨ ਪ੍ਰੀਤ, ਗੁਰਪ੍ਰੀਤ ਚਾਵਲਾ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)