You’re viewing a text-only version of this website that uses less data. View the main version of the website including all images and videos.
ਅਯੁੱਧਿਆ ‘ਚ ਬਾਬਰੀ ਮਸਜਿਦ ਢਾਹੁਣ ਦੀ ਕਹਾਣੀ ਨੂੰ ਪੜਾਅ ਵਾਰ ਸਮਝੋ
ਪ੍ਰਕਾਸ਼ਿਤ
6 ਦਸੰਬਰ 1992 ਨੂੰ ਵਿਸ਼ਵ ਹਿੰਦੂ ਪ੍ਰੀਸ਼ਦ (VHP) ਦੇ ਕਾਰਕੁੰਨਾਂ ਅਤੇ ਭਾਰਤੀ ਜਨਤਾ ਪਾਰਟੀ ਦੇ ਕੁਝ ਆਗੂਆਂ ਸਮੇਤ ਇਸ ਨਾਲ
ਜੁੜੇ ਕੁਝ ਹੋਰ ਸੰਗਠਨਾਂ ਨੇ ਕਥਿਤ ਤੌਰ 'ਤੇ ਇਸ ਵਿਵਾਦਿਤ ਜਗ੍ਹਾ 'ਤੇ ਰੈਲੀ ਦਾ ਆਯੋਜਨ ਕੀਤਾ।
ਇਸ ਰੈਲੀ 'ਚ ਇੱਕ ਲੱਖ 50 ਹਜ਼ਾਰ ਵਲੰਟੀਅਰ ਜਾਂ ਕਾਰ ਸੇਵਕਾਂ ਨੇ ਸ਼ਮੂਲੀਅਤ ਕੀਤੀ। ਇਸ ਰੈਲੀ ਨੇ ਹਿੰਸਕ ਰੂਪ ਧਾਰਨ ਕਰ ਲਿਆ ਅਤੇ ਭੀੜ੍ਹ ਨੇ ਸੁਰੱਖਿਆ ਬਲਾਂ ਦੀ ਇੱਕ ਨਾ ਚੱਲਣ ਦਿੱਤੀ ਅਤੇ ਹਿੰਸਕ ਹੋਈ ਭੀੜ੍ਹ ਨੇ 16ਵੀਂ ਸਦੀ ਦੀ ਬਾਬਰੀ ਮਸਜਿਦ ਵੇਖਦਿਆਂ ਹੀ ਵੇਖਦਿਆਂ ਢਹਿ ਢੇਰੀ ਕਰ ਦਿੱਤੀ।
ਇਸ ਰਿਪੋਰਟ ਜ਼ਰੀਏ ਉਨ੍ਹਾਂ ਮਹੱਤਵਪੂਰਨ ਘਟਨਾਵਾਂ ਨੂੰ ਸਮਝਨ ਦੀ ਕੋਸ਼ਿਸ਼ ਕੀਤੀ ਗਈ ਹੈ ਜੋ ਕਿ ਬਾਬਰੀ ਮਸਜਿਦ ਦੀ ਤਬਾਹੀ ਦਾ ਕਾਰਨ ਬਣੀਆਂ ਸਨ।